nabaz-e-punjab.com

ਹਰਿਆਣਾ ਚੋਣਾਂ: ਜ਼ਿਲ੍ਹਾ ਮੈਜਿਸਟਰੇਟ ਵੱਲੋਂ ਮਤਦਾਨ ਤੇ ਗਿਣਤੀ ਵਾਲੇ ਦਿਨ ਨਤੀਜਾ ਐਲਾਨਣ ਤੱਕ ਡਰਾਈ ਡੇਅ ਘੋਸ਼ਿਤ

ਨਬਜ਼-ਏ-ਪੰਜਾਬ, ਮੁਹਾਲੀ, 4 ਅਕਤੂਬਰ:
ਭਾਰਤ ਦੇ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਹਰਿਆਣਾ ਅਨੁਸਾਰ ਹਰਿਆਣਾ ਵਿਧਾਨ ਸਭਾ ਦੀਆਂ ਆਮ ਚੋਣਾਂ-2024 ਜ਼ਿਲ੍ਹਾ ਪੰਚਕੂਲਾ, (ਅੰਬਾਲਾ) ਵਿਖੇ ਭਲਕੇ 5 ਅਕਤੂਬਰ ਨੂੰ ਹੋਣਗੀਆਂ। ਵੋਟਾਂ ਦੀ ਗਿਣਤੀ 8 ਅਕਤੂਬਰ ਨੂੰ ਹੋਵੇਗੀ। ਇਸ ਸਬੰਧੀ ਡਿਪਟੀ ਕਮਿਸ਼ਨਰ ਦਫ਼ਤਰ ਅੰਬਾਲਾ ਦੇ ਪੱਤਰ ਅਨੁਸਾਰ ਹਰਿਆਣਾ ਨਾਲ ਲੱਗਦੀ ਮੁਹਾਲੀ ਜ਼ਿਲ੍ਹੇ ਦੀ ਹੱਦ ਅੰਦਰ 8 ਕਿੱਲੋਮੀਟਰ ਤੱਕ ਏਰੀਆ ਵਿੱਚ ਬੀਤੀ 3 ਅਕਤੂਬਰ ਤੋਂ ਸ਼ਾਮ 6 ਵਜੇ ਤੋਂ 5 ਅਕਤੂਬਰ ਨੂੰ ਸ਼ਾਮ 6 ਵਜੇ ਤੱਕ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ 8 ਅਕਤੂਬਰ ਨੂੰ ਨਤੀਜਾ ਐਲਾਨੇ ਜਾਣ ਤੱਕ ਡਰਾਈ ਡੇਅ ਘੋਸ਼ਿਤ ਕਰਨ ਅਤੇ ਸ਼ਰਾਬ ਦੀ ਵਿਕਰੀ ’ਤੇ ਰੋਕ ਲਗਾਉਣ ਲਈ ਉਚਿੱਤ ਆਦੇਸ਼ ਜਾਰੀ ਕੀਤੇ ਗਏ ਹਨ।
ਅੱਜ ਇੱਥੇ ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਆਸ਼ਿਕਾ ਜੈਨ ਵੱਲੋਂ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਤੇ ਲੋਕ ਪ੍ਰਤੀਨਿਧਤਾ ਐਕਟ, 1951 ਦੇ ਸੈਕਸ਼ਨ 135 ਸੀ ਦੇ ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੀ ਹੋਏ ਜ਼ਿਲ੍ਹਾ ਪੰਚਕੂਲਾ ਅਤੇ ਅੰਬਾਲਾ ਨਾਲ ਲਗਦੇ ਮੁਹਾਲੀ ਜ਼ਿਲ੍ਹੇ ਦੀ ਸੀਮਾਂ ਅੰਦਰ 8 ਕਿੱਲੋਮੀਟਰ ਏਰੀਆ ਵਿੱਚ ਅੱਜ ਸ਼ਾਮ ਨੂੰ 6 ਵਜੇ ਤੋਂ ਭਲਕੇ 5 ਅਕਤੂਬਰ ਨੂੰ ਸ਼ਾਮ 6 ਵਜੇ ਤੱਕ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ 8 ਅਕਤੂਬਰ ਨੂੰ ਨਤੀਜਾ ਐਲਾਨੇ ਜਾਣ ਤੱਕ ਡਰਾਈ ਡੇਅ ਘੋਸ਼ਿਤ ਕਰਦੇ ਹੋਏ ਸ਼ਰਾਬ ਦੀਆਂ ਸਮੂਹ ਦੁਕਾਨਾਂ\ਠੇਕੇ ਬੰਦ ਕਰਨ ਅਤੇ ਵਿਅਕਤੀਆਂ ਵੱਲੋਂ ਸ਼ਰਾਬ ਸਟੋਰ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਰਾਬ ਦੇ ਠੇਕੇ (ਦੇਸੀ ਅਤੇ ਅੰਗਰੇਜ਼ੀ) ਹੋਟਲ, ਦੁਕਾਨ ਰੈਸਟੋਰੈਂਟ ਕਲੱਬ, ਬੀਅਰ ਬਾਰ ਅਹਾਤੇ ਜਿੱਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਇਜਾਜ਼ਤ ਹੈ ਜਾਂ ਕਿਸੇ ਹੋਰ ਜਨਤਕ ਥਾਵਾਂ ਆਦਿ ’ਤੇ ਸ਼ਰਾਬ ਦੀ ਵਿਕਰੀ ਕਰਨ, ਵਰਤੋਂ ਕਰਨ, ਪੀਣ-ਪਿਲਾਉਣ, ਸਟੋਰ ਕਰਨ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ ’ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਤਾਜ਼ਾ ਹੁਕਮਾਂ ਦੀ ਪਾਲਣਾ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਮੁਹਾਲੀ ਸਖ਼ਤੀ ਨਾਲ ਲਾਗੂ ਕਰਵਾਉਣਗੇ।

Load More Related Articles
Load More By Nabaz-e-Punjab
Load More In General News

Check Also

ਪਾਵਰਕੌਮ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਮੁਲਾਜ਼ਮ ਮੰਗਾਂ ਸਬੰਧੀ ਕਨਵੈਂਨਸ਼ਨ

ਪਾਵਰਕੌਮ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਮੁਲਾਜ਼ਮ ਮੰਗਾਂ ਸਬੰਧੀ ਕਨਵੈਂਨਸ਼ਨ ਨਬਜ਼-ਏ-ਪੰਜਾਬ, ਮੁਹਾਲੀ, 5 ਅਕ…