15 ਮਿੰਟ ਵਿੱਚ ਪਰਾਲੀ ਦੀ ਅੱਗ ਬੁਝਾਉਣਾ ਯਕੀਨੀ ਬਣਾਉਣ ਅਧਿਕਾਰੀ, ਐਸਡੀਐਮਜ਼ ਨੂੰ ਹੁਕਮ ਜਾਰੀ

ਐਸਡੀਐਮਜ਼ ਤੇ ਨੋਡਲ ਅਫ਼ਸਰਾਂ ਨੂੰ ਸਬ ਡਵੀਜ਼ਨ ਪੱਧਰ ’ਤੇ ਨਿਗਰਾਨੀ ਰੱਖਣ ਲਈ ਕਿਹਾ

ਨੋਡਲ ਅਫ਼ਸਰਾਂ ਤੇ ਕਲੱਸਟਰ ਅਫ਼ਸਰਾਂ ਨੂੰ ਪਰਾਲੀ ਪ੍ਰਬੰਧਨ ਲਈ ਉਪਲਬਧ ਮਸ਼ੀਨਰੀ ਦੀ ਸੂਚੀ ਤਿਆਰ ਰੱਖਣ ਦੇ ਆਦੇਸ਼

ਨਬਜ਼-ਏ-ਪੰਜਾਬ, ਮੁਹਾਲੀ, 6 ਅਕਤੂਬਰ:
ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਪਰਾਲੀ ਨੂੰ ਅੰਗ ਲਗਾਉਣ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਕੀਤੇ ਉਪਰਾਲਿਆਂ ਦਾ ਜਾਇਜ਼ਾ ਲੈਂਦੇ ਹੋਏ ਉਪ ਮੰਡਲ ਮੈਜਿਸਟਰੇਟਾਂ (ਐਸਡੀਐਮ) ਨੂੰ ਝੋਨੇ ਦੀ ਪਰਾਲੀ ਨੂੰ ਲੱਗੀ ਅੱਗ ਬੁਝਾਉਣ ਲਈ ਅੱਗ ਬੁਝਾਊ ਯੰਤਰਾਂ (ਫਾਇਰ ਟੈਂਡਰਾਂ) ਨੂੰ 15 ਮਿੰਟ ਦੇ ਅੰਦਰ-ਅੰਦਰ ਮੌਕੇ ’ਤੇ ਪਹੁੰਚ ਕੇ ਕੰਮ ਕਰਨਾ ਯਕੀਨੀ ਬਣਾਉਣ ਲਈ ਕਿਹਾ ਹੈ। ਇੰਜ ਹੀ ਸਬ ਡਵੀਜ਼ਨ ਪੱਧਰ ’ਤੇ ਤਾਇਨਾਤ ਨੋਡਲ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਸਬੰਧਤ ਐਸਡੀਐਮਜ਼ ਦੇ ਨਾਲ ਸਹਿਯੋਗ ਕਰਕੇ ਅਜਿਹੀਆਂ ਥਾਵਾਂ ’ਤੇ ਨਿਗਰਾਨੀ ਰੱਖਣ।
ਡੀਸੀ ਨੇ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਉਪਲਬਧ ਕਰਵਾਈ ਜਾਵੇਗੀ ਤਾਂ ਜੋ ਝੋਨਾ ਕੱਟਣ ਤੋਂ ਬਾਅਦ ਪਰਾਲੀ ਦਾ ਨਿਪਟਾਰਾ ਕੀਤਾ ਜਾ ਸਕੇ। ਨੋਡਲ ਅਫ਼ਸਰਾਂ ਅਤੇ ਕਲੱਸਟਰ ਅਫ਼ਸਰਾਂ (10 ਪਿੰਡਾਂ ਦਾ ਇੱਕ ਸਮੂਹ) ਨੂੰ ਉਪਲਬਧ ਮਸ਼ੀਨਰੀ ਦਾ ਡਾਟਾਬੇਸ ਰੱਖਣ ਦੀ ਜ਼ਿੰਮੇਵਾਰੀ ਸੌਂਪਦਿਆਂ ਉਨ੍ਹਾਂ ਨੇ ਕਿਸਾਨਾਂ ਨੂੰ ਲੋੜ ਅਨੁਸਾਰ ਮਸ਼ੀਨਰੀ ਉਪਲਬਧ ਕਰਵਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਸਾਰੇ ਕਲੱਸਟਰ ਅਫ਼ਸਰ ਅਤੇ ਸੁਪਰਵਾਈਜ਼ਰੀ ਅਫ਼ਸਰ ਪਿੰਡ ਪੱਧਰ ’ਤੇ ਨੋਡਲ ਅਫ਼ਸਰਾਂ ਰਾਹੀਂ ਪਰਾਲੀ ਪ੍ਰਬੰਧਨ ਦੇ ਐਕਸ-ਸੀਟੂ ਅਤੇ ਇਨ-ਸੀਟੂ ਵਿਧੀ ਬਾਰੇ ਜਾਣਕਾਰੀ ਦੇਣਗੇ। ਉਹ ਇਹ ਵੀ ਯਕੀਨੀ ਬਣਾਉਣਗੇ ਕਿ ਸਾਰੇ ਕਿਸਾਨਾਂ ਨੂੰ ਐਕਸ-ਸੀਟੂ ਅਤੇ ਇਨ-ਸੀਟੂ ਮਸ਼ੀਨਰੀ ਉਪਲਬਧ ਕਰਵਾਈ ਜਾਵੇ ਅਤੇ ਮਸ਼ੀਨਾਂ ਕਸਟਮ ਹਾਇਰਿੰਗ ਸੈਂਟਰਾਂ, ਸਹਿਕਾਰੀ ਸਭਾਵਾਂ, ਕਿਸਾਨ ਉਤਪਾਦਕ ਸੰਸਥਾਵਾਂ, ਪੰਚਾਇਤਾਂ ਅਤੇ ਵਿਅਕਤੀਗਤ ਕਿਸਾਨਾਂ ਕੋਲ ਉਪਲਬਧ ਹੋਣ ਭਾਵੇਂ ਸਬਸਿਡੀ ਰਾਹੀਂ ਖਰੀਦੀਆਂ ਗਈਆਂ ਹੋਣ। ਕਿਸਾਨਾਂ ਨੂੰ ਕਿਰਾਏ/ਸ਼ੇਅਰਿੰਗ ਦੇ ਆਧਾਰ ’ਤੇ ਮੁਹੱਈਆ ਕਰਵਾਈਆਂ ਜਾਂਦੀਆਂ ਹਨ।
ਖੇਤੀਬਾੜੀ ਵਿਭਾਗ ਅਤੇ ਸਹਿਕਾਰਤਾ ਵਿਭਾਗ ਵੱਲੋਂ ਵਿਕਸਤ ਮੋਬਾਈਲ ਐਪਲੀਕੇਸ਼ਨ ਉੱਨਤ ਕਿਸਾਨ ਅਤੇ ਵੈੱਬਸਾਈਟ cs.posible.in ਵਰਗੇ ਆਈਟੀ ਟੂਲਜ਼ ਦੀ ਵਰਤੋਂ ਕੀਤੀ ਜਾਵੇ। ਹਾਲਾਂਕਿ, ਤਕਨੀਕੀ ਰੁਕਾਵਟਾਂ ਦੇ ਕਾਰਨ ਜਿੱਥੇ ਕਿਤੇ ਵੀ ਇਨ੍ਹਾਂ ਐਪਸ ਦੀ ਵਰਤੋਂ ਕਰਨਾ ਸੰਭਵ ਨਹੀਂ ਹੈ, ਉਪ-ਮੰਡਲ ਅਧਿਕਾਰੀ ਇਹ ਯਕੀਨੀ ਬਣਾਉਣਗੇ ਕਿ ਇਹ ਡੇਟਾਬੇਸ ਹੱਥੀਂ ਜਾਂ ਐਕਸਲ ਸ਼ੀਟਾਂ ਵਿੱਚ ਤਿਆਰ ਕੀਤੇ ਜਾਣ। ਸੁਪਰਵਾਈਜ਼ਰੀ ਅਫ਼ਸਰ ਇਸ ਡੇਟਾਬੇਸ ਦੀ ਉਨ੍ਹਾਂ ਦੀ ਫੀਲਡ ਵਿਜ਼ਿਟ ਦੌਰਾਨ ਰੋਜ਼ਾਨਾ ਜਾਂਚ ਕੀਤੀ ਜਾਂਦੀ ਹੈ।
ਮੁੱਖ ਖੇਤੀਬਾੜੀ ਅਫ਼ਸਰ ਨੂੰ ਅਗਲੀ ਫ਼ਸਲ ਦੀ ਕਟਾਈ ਅਤੇ ਬਿਜਾਈ ਦੀ ਪਿੰਡ-ਵਾਰ ਸਮਾਂ-ਸਾਰਣੀ ਹਫ਼ਤਾਵਾਰੀ ਆਧਾਰ ’ਤੇ ਜਾਰੀ ਕਰਨ ਲਈ ਕਿਹਾ ਤਾਂ ਜੋ ਸਾਰੇ ਨੋਡਲ ਅਫ਼ਸਰ, ਕਲੱਸਟਰ ਅਫ਼ਸਰ ਅਤੇ ਸੁਪਰਵਾਈਜ਼ਰੀ ਅਫ਼ਸਰ ਉਸ ਮੁਤਾਬਕ ਖੇਤਾਂ ਦੇ ਦੌਰੇ ਅਤੇ ਵਰਤੀ ਗਈ ਮਸ਼ੀਨਰੀ ਦੀ ਯੋਜਨਾ ਬਣਾ ਸਕਣ। ਏਡੀਸੀ (ਜਨਰਲ) ਵਿਰਾਜ ਐਸ ਤਿੜਕੇ ਨੂੰ ਡੇਰਾਬੱਸੀ ਅਤੇ ਮੁਹਾਲੀ ਸਬ ਡਵੀਜ਼ਨਾਂ ਦੀ ਨਿਗਰਾਨੀ ਸੌਂਪੀ ਗਈ ਹੈ ਜਦੋਂਕਿ ਏਡੀਸੀ (ਵਿਕਾਸ) ਸ੍ਰੀਮਤੀ ਸੋਨਮ ਚੌਧਰੀ ਨੂੰ ਖਰੜ ਅਤੇ ਮੁੱਖ ਖੇਤੀਬਾੜੀ ਅਫ਼ਸਰ ਸਮੇਤ ਐਸਡੀਓ ਪੀਪੀਸੀਬੀ ਨੂੰ ਡੇਰਾਬੱਸੀ ਦਾ ਨੋਡਲ ਅਫ਼ਸਰ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਐਕਸੀਅਨ ਪੀਪੀਸੀਬੀ, ਏਡੀਓ ਗੁਰਦਿਆਲ ਕੁਮਾਰ ਨਾਲ ਮੁਹਾਲੀ ਦੇ ਨੋਡਲ ਅਫ਼ਸਰ ਹੋਣਗੇ ਜਦੋਂਕਿ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ, ਏਡੀਓ ਖੇਤੀਬਾੜੀ ਵਿਭਾਗ ਅਤੇ ਐਸਡੀ ਓ.ਪੀ.ਪੀ.ਸੀ.ਬੀ. ਖਰੜ ਦੇ ਨਾਲ ਨੋਡਲ ਅਫ਼ਸਰ ਖਰੜ ਲਗਾਏ ਗਏ ਹਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀ ‘ਆਪ’ ਸਰਕਾਰ ਆਪਣੇ ਚੋਣ ਵਾਅਦਿਆਂ ਤੋਂ ਮੱੁਕਰੀ: ਡਾ. ਵਾਲੀਆ

ਪੰਜਾਬ ਦੀ ‘ਆਪ’ ਸਰਕਾਰ ਆਪਣੇ ਚੋਣ ਵਾਅਦਿਆਂ ਤੋਂ ਮੱੁਕਰੀ: ਡਾ. ਵਾਲੀਆ ਨਬਜ਼-ਏ-ਪੰਜਾਬ, ਮੁਹਾਲੀ, 6 ਅਕਤੂਬਰ: …