ਈਟੀਟੀ ਭਰਤੀ ਸਬੰਧੀ ਗਲਤ ਅੰਕੜੇ ਦੇਣ ਵਾਲੇ ਅਧਿਕਾਰੀਆਂ ਖ਼ਿਲਾਫ਼ ਵਿਭਾਗੀ ਕਰਵਾਈ ਦੀ ਮੰਗ ਉੱਠੀ

ਸਾਰੇ ਅੰਕੜੇ ਹਰ ਹਾਲਤ ਵਿੱਚ ਸਹੀ ਕਰਵਾਏ ਜਾਣਗੇ: ਡੀਪੀਆਈ

ਨਬਜ਼-ਏ-ਪੰਜਾਬ, ਮੁਹਾਲੀ, 6 ਅਕਤੂਬਰ:
ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ 2364 ਈਟੀਟੀ ਅਧਿਆਪਕ ਭਰਤੀ ਸਬੰਧੀ ਗਲਤ ਅੰਕੜੇ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਐੱਸਸੀ\ਬੀਸੀ ਅਧਿਆਪਕ ਯੂਨੀਅਨ ਪੰਜਾਬ ਨੇ ਈਟੀਟੀ ਭਰਤੀ ਸਬੰਧੀ ਗਲਤ ਅੰਕੜੇ ਦੇਣ ਵਾਲੇ ਅਧਿਕਾਰੀਆਂ ਖ਼ਿਲਾਫ਼ ਵਿਭਾਗੀ ਕਾਰਵਾਈ ਦੀ ਮੰਗ ਕੀਤੀ ਹੈ। ਜਥੇਬੰਦੀ ਦੇ ਹੈ। ਸੂਬਾ ਕਾਰਜਕਾਰੀ ਪ੍ਰਧਾਨ ਕ੍ਰਿਸ਼ਨ ਸਿੰਘ ਦੁੱਗਾਂ, ਜਨਰਲ ਸਕੱਤਰ ਲਛਮਣ ਸਿੰਘ ਨਬੀਪੁਰ, ਮੀਤ ਪ੍ਰਧਾਨ ਪਰਵਿੰਦਰ ਭਾਰਤੀ ਅਤੇ ਵਿੱਤ ਸਕੱਤਰ ਗੁਰਪ੍ਰੀਤ ਸਿੰਘ ਗੁਰੂ ਨੇ ਦੱਸਿਆ ਕਿ ਉਨ੍ਹਾਂ ਨੇ ਡੀਪੀਆਈ ਐਲੀਮੈਂਟਰੀ ਨੂੰ ਮਿਲ ਕੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਕਿ ਸਕੂਲ ਸਿੱਖਿਆ ਦਫ਼ਤਰ ਵੱਲੋਂ ਰੋਸਟਰ ਰਜਿਸਟਰਾਂ ਵਿੱਚ ਰਾਖਵੀਂ ਸ਼੍ਰੇਣੀ ਉਮੀਦਵਾਰਾਂ ਦੇ ਅੰਕੜੇ ਸਹੀ ਕਰਨ ਲਈ ਪੱਤਰ ਲਿਖਣ ਦੇ ਬਾਵਜੂਦ ਕੁੱਝ ਜ਼ਿਲ੍ਹਾ ਸਿੱਖਿਆ ਦਫ਼ਤਰ ਈਟੀਟੀ ਕਾਡਰ ਦੀਆਂ ਅਸਾਮੀਆਂ ਦੀ ਨਿਯੁਕਤੀ ਬਾਬਤ ਕੈਟਾਗਰੀ ਸਹੀ ਨਹੀਂ ਭਰ ਰਹੇ। ਕਈ ਬਲਾਕਾਂ ਦੇ ਅਧਿਕਾਰੀਆਂ ਵੱਲੋਂ ਅਧਿਆਪਕਾਂ ਨੂੰ ਗੁੰਮਰਾਹ ਕਰਕੇ ਗਲਤ ਡਾਟਾ ਭਰਨ ਲਈ ਕਿਹਾ ਜਾ ਰਿਹਾ ਹੈ।
ਇਸ ਮੌਕੇ ਡਾਇਰੈਕਟਰ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਇਸ ਮਾਮਲੇ ਦੀ ਜਾਂਚ ਕਰਵਾਈ ਜਾਵੇਗੀ ਅਤੇ ਸਾਰੇ ਅੰਕੜੇ ਹਰ ਹਾਲਤ ਵਿੱਚ ਸਹੀ ਕਰਵਾਏ ਜਾਣਗੇ। ਆਗੂਆਂ ਨੇ ਕਿਹਾ ਕਿ ਜੇਕਰ ਅੰਕੜਾ ਸਹੀ ਨਹੀਂ ਕੀਤਾ ਗਿਆ ਤਾਂ ਜਥੇਬੰਦੀ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਵਿਭਾਗੀ ਐਕਸ਼ਨ ਕਰਵਾਉਣ ਲਈ ਸੰਘਰਸ਼ ਕਰਨ ਤੋਂ ਗੁਰੇਜ਼ ਨਹੀਂ ਕਰੇਗੀ।
ਕਾਬਿਲੇਗੌਰ ਹੈ ਕਿ ਮੁਹਾਲੀ ਵਿੱਚ ਸਿੱਖਿਆ ਭਵਨ ਦੇ ਬਾਹਰ 2364 ਬੇਰੁਜ਼ਗਾਰ ਅਧਿਆਪਕ ਕਾਫ਼ੀ ਦਿਨਾਂ ਤੋਂ ਰੁਜ਼ਗਾਰ ਮਿਲਣ ਦੀ ਆਸ ਵਿੱਚ ਲੜੀਵਾਰ ਧਰਨੇ ’ਤੇ ਬੈਠੇ ਹਨ। ਜਿਨ੍ਹਾਂ ਨੂੰ ਸਰਕਾਰ ਦੀ ਟਾਲ-ਮਟੋਲ ਨੀਤੀ ਦੇ ਚੱਲਦਿਆਂ ਨਿੱਤ ਖੱਜਲ-ਖੁਆਰ ਹੋਣਾ ਪੈ ਰਿਹਾ ਹੈ। ਆਗੂਆਂ ਨੇ ਕਿਹਾ ਕਿ ਉਹ ਦੋ ਸਾਲਾਂ ਤੋਂ ਸੰਘਰਸ਼ ਦੀ ਰਾਹ ’ਤੇ ਹਨ ਅਤੇ ਹਾਈ ਕੋਰਟ ਵਿੱਚ ਵੀ ਭਰਤੀ ਸਬੰਧੀ ਕੇਸ ਜਿੱਤ ਚੁੱਕੇ ਹਨ। ਇਸ ਮੌਕੇ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਹਰਜੀਤ ਸਿੰਘ, ਅਵਤਾਰ ਸਿੰਘ, ਕੁਲਵਿੰਦਰ ਸਿੰਘ ਬਿੱਟੂ ਜ਼ਿਲ੍ਹਾ ਪ੍ਰੈੱਸ ਸਕੱਤਰ ਰੂਪਨਗਰ, ਹਰਜਿੰਦਰ ਸਿੰਘ ਅਰਜ਼ ਬਲਾਕ ਪ੍ਰਧਾਨ ਸਲੌਰਾ ਰੂਪਨਗਰ ਤੇ ਰਣਜੀਤ ਹਠੂਰ ਲੁਧਿਆਣਾ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀ ‘ਆਪ’ ਸਰਕਾਰ ਆਪਣੇ ਚੋਣ ਵਾਅਦਿਆਂ ਤੋਂ ਮੱੁਕਰੀ: ਡਾ. ਵਾਲੀਆ

ਪੰਜਾਬ ਦੀ ‘ਆਪ’ ਸਰਕਾਰ ਆਪਣੇ ਚੋਣ ਵਾਅਦਿਆਂ ਤੋਂ ਮੱੁਕਰੀ: ਡਾ. ਵਾਲੀਆ ਨਬਜ਼-ਏ-ਪੰਜਾਬ, ਮੁਹਾਲੀ, 6 ਅਕਤੂਬਰ: …