ਮੈਰੀਟੋਰੀਅਸ ਸਕੂਲਾਂ ਦੇ ਗੇਟਾਂ ਅੱਗੇ ਕੇਜਰੀਵਾਲ, ਭਗਵੰਤ ਮਾਨ ਤੇ ਹਰਜੋਤ ਬੈਂਸ ਦੇ ਪੁਤਲੇ ਸਾੜੇ

ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰੇ ਸਰਕਾਰ: ਡਾ. ਟੀਨਾ

ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕ ਨਿਗੂਣੀਆਂ ਤਨਖ਼ਾਹਾਂ ’ਤੇ ਕੰਮ ਕਰਨ ਲਈ ਮਜਬੂਰ, ਸਰਕਾਰ ਨੇ ਪੱਲਾ ਝਾੜਿਆਂ: ਅਜੈ ਕੁਮਾਰ

ਨਬਜ਼-ਏ-ਪੰਜਾਬ, ਮੁਹਾਲੀ, 11 ਅਕਤੂਬਰ:
ਮੁਹਾਲੀ ਸਮੇਤ ਪੰਜਾਬ ਦੇ ਛੇ ਵੱਡੇ ਸ਼ਹਿਰਾਂ ਵਿੱਚ ਚਲਦੇ ਸਰਕਾਰੀ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕ ਵੀ ਇਨਸਾਫ਼ ਲਈ ਹੁਣ ਸੜਕਾਂ ’ਤੇ ਉਤਰ ਆਏ ਹਨ। ਅੱਜ ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਦੀ ਅਪੀਲ ’ਤੇ ਇੱਥੋਂ ਦੇ ਸਰਕਾਰੀ ਮੈਰੀਟੋਰੀਅਸ ਸਕੂਲ ਸੈਕਟਰ-70 ਦੇ ਕੱਚੇ ਅਧਿਆਪਕਾਂ ਨੇ ਛੁੱਟੀ ਤੋਂ ਬਾਅਦ ਮੁੱਖ ਗੇਟ ਦੇ ਬਾਹਰ ‘ਆਪ’ ਸੁਪਰੀਮੋ ਅਰਵਿੰਦਰ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪੁਤਲੇ ਸਾੜੇ ਗਏ। ਮਹਿਲਾ ਅਧਿਆਪਕਾਵਾਂ ਨੇ ਸਰਕਾਰ ਦੇ ਝੂਠੇ ਲਾਰਿਆਂ ਪ੍ਰਤੀ ਰੋਸ ਪ੍ਰਦਰਸ਼ਨ ਕਰਦਿਆਂ ਹੁਕਮਰਾਨਾਂ ਦਾ ਜ਼ਬਰਦਸਤ ਪਿੱਟ ਸਿਆਪਾ ਕੀਤਾ।
ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਡਾ. ਟੀਨਾ ਨੇ ਦੱਸਿਆ ਕਿ ਛੁੱਟੀ ਤੋਂ ਬਾਅਦ ਅੱਜ ਸਾਰੇ ਮੈਰੀਟੋਰੀਅਸ ਸਕੂਲਾਂ ਦੇ ਬਾਹਰ ਅਧਿਆਪਕਾਂ ਵੱਲੋਂ ਰੋਸ ਮੁਜ਼ਾਹਰੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਉਹ ਪਿਛਲੇ ਇੱਕ ਦਹਾਕੇ ਤੋਂ ਪੱਕੇ ਕਰਨ ਲਈ ਹਾੜੇ ਕੱਢਦੇ ਆ ਰਹੇ ਹਨ ਲੇਕਿਨ ਕੋਈ ਉਨ੍ਹਾਂ ਦੀ ਗੱਲ ਸੁਣਨ ਨੂੰ ਤਿਆਰ ਨਹੀਂ ਹੈ। ਅਕਾਲੀ ਸਰਕਾਰ ਨੇ 80 ਫੀਸਦੀ ਤੋਂ ਵੱਧ ਅੰਕਾਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਮੁਹਾਲੀ ਸਮੇਤ ਸੂਬੇ ਵਿੱਚ 6 ਮੈਰੀਟੋਰੀਅਸ ਸਕੂਲ ਖੋਲ੍ਹੇ ਗਏ ਸਨ ਅਤੇ ਉਹ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਤਾਂ ਪ੍ਰਦਾਨ ਕਰ ਰਹੀ ਰਹੇ ਹਨ, ਨਾਲ ਵੋਟਾਂ ਬਣਾਉਣ, ਵੋਟਾਂ ਦੀ ਸਰਸਰੀ ਸੁਧਾਰੀ ਅਤੇ ਹੋਰ ਗੈਰ ਸਿੱਖਿਅਕ ਕੰਮ ਵੀ ਤਨਦੇਹੀ ਨਾਲ ਕਰਦੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਲੀਡਰਸ਼ਿਪ ਨੇ ਸਾਰੇ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦਾ ਭਰੋਸਾ ਦਿੱਤਾ ਸੀ ਲੇਕਿਨ ਢਾਈ ਸਾਲ ਬੀਤ ਜਾਣ ਦੇ ਬਾਵਜੂਦ ਹਾਲੇ ਤੱਕ ਮੈਰੀਟੋਰੀਅਸ ਸਕੂਲ ਦਾ ਇੱਕ ਵੀ ਅਧਿਆਪਕ ਪੱਕਾ ਨਹੀਂ ਕੀਤਾ ਗਿਆ। ਇਹੀ ਨਹੀਂ ਨਿਗੂਣੀਆਂ ਤਨਖ਼ਾਹਾਂ ਦੇ ਕੇ ਉਨ੍ਹਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ।
ਹਰਪਾਲ ਕੌਰ ਨੇ ਕਿਹਾ ਕਿ ਹਰੇਕ ਸਾਲ ਮੈਰੀਟੋਰੀਅਸ ਸਕੂਲਾਂ ਦੇ ਬੱਚੇ ਪੰਜਾਬ ਦੀ ਮੈਰਿਟ ਵਿੱਚ ਆ ਰਹੇ ਹਨ ਲੇਕਿਨ ਸਰਕਾਰ ਦੇ ਝੂਠੇ ਲਾਰਿਆਂ ਤੋਂ ਤੰਗ ਆ ਕੇ ਅੱਜ ਕੇਜਰੀਵਾਲ, ਭਗਵੰਤ ਮਾਨ ਅਤੇ ਹਰਜੋਤ ਬੈਂਸ ਦੇ ਪੁਤਲੇ ਸਾੜਨ ਲਈ ਮਜਬੂਰ ਹੋਣਾ ਪਿਆ ਹੈ ਅਤੇ ਆਉਂਦੇ ਦਿਨਾਂ ਵਿੱਚ ਹੋਰ ਵੀ ਵੱਡੇ ਪੱਧਰ ’ਤੇ ਅਜਿਹੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਜਿਸ ਦਾ ਖ਼ਮਿਆਜ਼ਾ ਸਰਕਾਰ ਨੂੰ ਭੁਗਤਣਾ ਪਵੇਗਾ।
ਜਨਰਲ ਸਕੱਤਰ ਡਾ. ਅਜੈ ਸ਼ਰਮਾ ਨੇ ਕਿਹਾ ਕਿ ਚਿਰਾਂ ਤੋਂ ਲਟਕਦੀਆਂ ਮੰਗਾਂ ਵੱਲ ਸਰਕਾਰ ਬਿਲਕੁਲ ਧਿਆਨ ਨਹੀਂ ਦੇ ਰਹੀ। ਜਿਸ ਕਾਰਨ ਸਮੁੱਚੇ ਕਾਡਰ ਵਿੱਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ 10 ਸਾਲਾਂ ਵਿੱਚ ਸਿਰਫ਼ 2326 ਰੁਪਏ ਦਾ ਤਨਖਾਹ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਹੁਣ ਵੀ ਮੈਰੀਟੋਰੀਅਸ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਨੂੰ ਅਣਗੌਲਿਆ ਕੀਤਾ ਤਾਂ ਭਵਿੱਖ ਵਿੱਚ ਹੋਰ ਵੀ ਤਿੱਖੇ ਅਤੇ ਗੁਪਤ ਐਕਸ਼ਨ ਕੀਤੇ ਜਾਣਗੇ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ ਪੁਲੀਸ ਵੱਲੋਂ ਗੰਨ ਪੁਆਇੰਟ ’ਤੇ ਕਾਰ ਖੋਹ ਕਰਨ ਵਾਲੇ ਦੋ ਮੁਲਜ਼ਮ ਗ੍ਰਿਫ਼ਤਾਰ

ਮੁਹਾਲੀ ਪੁਲੀਸ ਵੱਲੋਂ ਗੰਨ ਪੁਆਇੰਟ ’ਤੇ ਕਾਰ ਖੋਹ ਕਰਨ ਵਾਲੇ ਦੋ ਮੁਲਜ਼ਮ ਗ੍ਰਿਫ਼ਤਾਰ ਮੁਲਜ਼ਮਾਂ ਕੋਲੋਂ ਖੋਹ ਕੀਤ…