nabaz-e-punjab.com

ਪੰਚਾਇਤ ਚੋਣਾਂ ਵਿੱਚ ਡਿਊਟੀ ਦੇਣ ਵਾਲੇ ਅਧਿਆਪਕਾਂ ਦੇ ਰਹਿਣ ਤੇ ਖਾਣੇ ਦਾ ਪ੍ਰਬੰਧ ਕਰੇ ਚੋਣ ਕਮਿਸ਼ਨ

ਨਬਜ਼-ਏ-ਪੰਜਾਬ, ਮੁਹਾਲੀ, 13 ਅਕਤੂਬਰ:
ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ (ਵਿਗਿਆਨਕ) ਦੀ ਵਰਚੂਅਲ ਮੀਟਿੰਗ ਅੱਜ ਸੂਬਾ ਪ੍ਰਧਾਨ ਨਵਪ੍ਰੀਤ ਸਿੰਘ ਬੱਲੀ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ 15 ਅਕਤੂਬਰ ਨੂੰ ਹੋ ਰਹੀਆਂ ਗਰਾਮ ਪੰਚਾਇਤ ਚੋਣਾਂ ਵਿੱਚ ਤਾਇਨਾਤ ਮੁਲਾਜ਼ਮਾਂ\ਅਧਿਆਪਕਾਂ ਦੀਆਂ ਮੰਗਾਂ ’ਤੇ ਚਰਚਾ ਕਰਦਿਆਂ ਚੋਣ ਕਮਿਸ਼ਨ ਤੋਂ ਮੰਗ ਕੀਤੀ ਕਿ ਚੋਣ ਅਮਲ ਵਿੱਚ ਲੱਗੇ ਮੁਲਾਜ਼ਮਾਂ ਦੇ ਰਹਿਣ ਅਤੇ ਖਾਣੇ ਦਾ ਪ੍ਰਬੰਧ ਯਕੀਨੀ ਬਣਾਇਆ ਜਾਵੇ। ਸਮੁੱਚੇ ਸਟਾਫ਼ ਦੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ।
ਜਥੇਬੰਦੀ ਦੇ ਸੂਬਾ ਪ੍ਰੈੱਸ ਸਕੱਤਰ ਐਨਡੀ ਤਿਵਾੜੀ ਨੇ ਕਿਹਾ ਕਿ ਕਪਲ ਕੇਸ ’ਚੋਂ ਮਹਿਲਾ ਮੁਲਾਜ਼ਮਾਂ ਨੂੰ ਚੋਣ ਡਿਊਟੀ ਵਿੱਚ ਛੋਟ ਦਿੱਤੀ ਜਾਵੇ। ਚੋਣ ਪ੍ਰਕਿਰਿਆ ਵਿੱਚ ਤਾਇਨਾਤ ਅਧਿਆਪਕਾਂ ਨੂੰ ਪੋਲਿੰਗ ਬੂਥਾਂ ’ਤੇ ਰਾਤ ਠਹਿਰਨ ਲਈ ਬਿਸਤਰਾ ਅਤੇ ਬਿਜਲੀ-ਪਾਣੀ ਅਤੇ ਭੋਜਨ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਚੋਣ ਡਿਊਟੀ ਦੇਣ ਵਾਲੇ ਸਾਰੇ ਮੁਲਾਜ਼ਮਾਂ ਦਾ 14 ਅਤੇ 15 ਅਕਤੂਬਰ ਦਾ 50 ਲੱਖ ਦਾ ਸਿਹਤ ਬੀਮਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਚਾਇਤ ਚੋਣਾਂ ਵਿੱਚ ਕੰਮ ਬਹੁਤ ਜ਼ਿਆਦਾ ਹੁੰਦਾ ਹੈ ਕਿਉਂਕਿ ਇੱਕ ਪਿੰਡ ਵਿੱਚ ਕਈ ਵਾਰਡ ਹੁੰਦੇ ਹਨ। ਇਸ ਕਰਕੇ ਹਰੇਕ ਪੋਲਿੰਗ ਪਾਰਟੀ ਪੰਜ ਮੈਂਬਰਾਂ ਦੀ ਬਣਾਈ ਜਾਵੇ।
ਆਗੂਆਂ ਨੇ ਮੰਗ ਕੀਤੀ ਕਿ ਗਿਣਤੀ ਸਮੇਂ ਪੋਲਿੰਗ ਬੂਥਾਂ ਦੇ ਅੰਦਰ ਅਤੇ ਬਾਹਰ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਜਾਣ ਅਤੇ ਉਸ ਵੇਲੇ ਵੈਬ-ਕਾਸਟਿੰਗ ਰਾਹੀਂ ਸੀਸੀਟੀਵੀ ਕੈਮਰਾ ਰਿਕਾਰਡਿੰਗ ਜ਼ਰੂਰ ਕਰਵਾਈ ਜਾਵੇ। ਮੀਟਿੰਗ ਵਿੱਚ ਸੁਰਿੰਦਰ ਕੰਬੋਜ, ਸੋਮ ਸਿੰਘ, ਗੁਰਜੀਤ ਸਿੰਘ, ਪ੍ਰਗਟ ਸਿੰਘ ਜੰਬਰ, ਕੰਵਲਜੀਤ ਸੰਗੋਵਾਲ, ਗੁਰਪ੍ਰੀਤ ਸਿੰਘ ਸੰਧੂ, ਬਿਕਰਮਜੀਤ ਸਿੰਘ ਸ਼ਾਹ, ਜਤਿੰਦਰ ਸਿੰਘ ਸੋਨੀ, ਲਾਲ ਚੰਦ, ਸੁੱਚਾ ਸਿੰਘ ਰੂਪਨਗਰ, ਜਗਤਾਰ ਸਿੰਘ ਖਮਾਣੋਂ, ਜਗਦੀਪ ਸਿੰਘ ਜੌਹਲ, ਬਲਵੀਰ ਸਿੰਘ, ਜਰਨੈਲ ਸਿੰਘ ਜੰਡਾਲੀ, ਗੁਰਮੀਤ ਸਿੰਘ ਖਾਲਸਾ, ਰਸ਼ਮਿੰਦਰ ਸੋਨੂ, ਧਰਮਿੰਦਰ ਠਾਕਰੇ, ਕਮਲ ਕੁਮਾਰ ਅਤੇ ਗੁਰੇਕ ਸਿੰਘ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।

Load More Related Articles
Load More By Nabaz-e-Punjab
Load More In General News

Check Also

ਸਾਲਾਨਾ ਗੁਰਮਤਿ ਸਮਾਗਮ: ਦੂਜੇ ਦਿਨ ਵਿੱਚ ਵੱਡੀ ਗਿਣਤੀ ’ਚ ਸੰਗਤ ਨੇ ਹਾਜ਼ਰੀ ਭਰੀ

ਸਾਲਾਨਾ ਗੁਰਮਤਿ ਸਮਾਗਮ: ਦੂਜੇ ਦਿਨ ਵਿੱਚ ਵੱਡੀ ਗਿਣਤੀ ’ਚ ਸੰਗਤ ਨੇ ਹਾਜ਼ਰੀ ਭਰੀ ਨਬਜ਼-ਏ-ਪੰਜਾਬ, ਮੁਹਾਲੀ, 13…