ਨੌਜਵਾਨ ਦਾ ਚਾਕੂ ਮਾਰ ਕੇ ਕਤਲ, ਕੇਸ ਦਰਜ, ਸਾਰੇ ਹਮਲਾਵਰਾਂ ਫ਼ਰਾਰ

ਨਬਜ਼-ਏ-ਪੰਜਾਬ, ਮੁਹਾਲੀ, 13 ਅਕਤੂਬਰ:
ਮੁਹਾਲੀ ਦੀ ਜੂਹ ਵਿੱਚ ਦਸਹਿਰਾ ਗਰਾਉਂਡ ਬਲੌਂਗੀ ਵਿੱਚ ਅਣਪਛਾਤੇ ਵਿਅਕਤੀਆਂ ਨੇ ਇੱਕ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਘਟਨਾ ਲੰਘੀ ਰਾਤ ਦੀ ਦੱਸੀ ਜਾ ਰਹੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਸੂਰਜ (18) ਵਾਸੀ ਫੇਜ਼-1, ਮੁਹਾਲੀ ਵਜੋਂ ਹੋਈ ਹੈ। ਦੱਸਿਆ ਗਿਆ ਹੈ ਕਿ ਸੂਰਜ ਬੀਤੇ ਦਿਨੀਂ ਬਲੌਂਗੀ ਵਿੱਚ ਮਨਾਏ ਗਏ ਦਸਹਿਰੇ ਦਾ ਤਿਉਹਾਰ ਦੇਖਣ ਆਇਆ ਸੀ ਅਤੇ ਲੋਕਾਂ ਨੇ ਉਸ ਨੂੰ ਉੱਥੇ ਝੂਲਾ ਝੂਲਦੇ ਵੀ ਦੇਖਿਆ ਹੈ। ਸਥਾਨਕ ਲੋਕਾਂ ਦੇ ਦੱਸਣ ਮੁਤਾਬਕ ਜਦੋਂ ਸੂਰਜ ਝੂਲੇ ਤੋਂ ਥੱਲੇ ਉਤਰਿਆ ਤਾਂ ਕਈ ਨੌਜਵਾਨਾਂ ਨੇ ਇਕੱਠੇ ਹੋ ਕੇ ਉਸ ਨੂੰ ਘੇਰਾ ਪਾ ਲਿਆ ਅਤੇ ਦੇਖਦੇ ਹੀ ਦੇਖਦੇ ਉਸ ’ਤੇ ਲੋਹੇ ਦੀਆਂ ਰਾਡਾਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਕਿਸੇ ਨੇ ਉਸ ਦੀ ਛਾਤੀ ਅਤੇ ਪੇਟ ਵਿੱਚ ਚਾਕੂ ਨਾਲ ਹਮਲਾ ਕਰ ਦਿੱਤਾ। ਇਸ ਮਗਰੋਂ ਹਮਲਾਵਰ ਸੂਰਜ ਨੂੰ ਲਹੂ ਲੂਹਾਣ ਕਰਕੇ ਮੌਕੇ ਤੋਂ ਫ਼ਰਾਰ ਹੋ ਗਏ।
ਬਲੌਂਗੀ ਪੁਲੀਸ ਅਤੇ ਸਥਾਨਕ ਲੋਕਾਂ ਨੇ ਸੂਰਜ ਨੂੰ ਤੁਰੰਤ ਸਰਕਾਰੀ ਹਸਪਤਾਲ ਫੇਜ਼-6 ਵਿੱਚ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਹਾਲਤ ਜ਼ਿਆਦਾ ਗੰਭੀਰ ਹੋਣ ਕਾਰਨ ਮੁੱਢਲੀ ਮੈਡੀਕਲ ਸਹਾਇਤਾ ਦੇਣ ਉਪਰੰਤ ਉਸ ਨੂੰ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਸੈਕਟਰ-32 ਚੰਡੀਗੜ੍ਹ ਰੈਫ਼ਰ ਕਰ ਦਿੱਤਾ। ਜਿੱਥੇ ਪਹੁੰਚਣ ’ਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਬਲੌਗੀ ਥਾਣਾ ਦੇ ਐਸਐਚਓ ਕੁਲਵੰਤ ਸਿੰਘ ਨੇ ਦੱਸਿਆ ਕਿ ਇਸ ਸਬੰਧਪੀ ਪੁਲੀਸ ਨੇ ਮ੍ਰਿਤਕ ਨੌਜਵਾਨ ਦੇ ਭਰਾ ਸਚਿਨ ਕੁਮਾਰ ਦੇ ਬਿਆਨਾਂ ਨੂੰ ਆਧਾਰ ਬਣਾ ਕੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਤਲ ਦਾ ਪਰਚਾ ਦਰਜ ਕਰ ਕੇ ਮਾਮਲੇ ਦੀ ਵੱਖ-ਵੱਖ ਪਹਿਲੂਆਂ ’ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਅਨੁਸਾਰ ਮੁੱਢਲੀ ਜਾਂਚ ਵਿੱਚ ਇਹ ਮਾਮਲਾ ਆਪਸੀ ਪੁਰਾਣੀ ਰੰਜ਼ਿਸ਼ ਦਾ ਜਾਪਦਾ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਹਮਲਾਵਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਮੁਲਜ਼ਮਾਂ ਦੀ ਭਾਲ ਜਾਰੀ ਹੈ।

Load More Related Articles
Load More By Nabaz-e-Punjab
Load More In General News

Check Also

ਸਾਲਾਨਾ ਗੁਰਮਤਿ ਸਮਾਗਮ: ਦੂਜੇ ਦਿਨ ਵਿੱਚ ਵੱਡੀ ਗਿਣਤੀ ’ਚ ਸੰਗਤ ਨੇ ਹਾਜ਼ਰੀ ਭਰੀ

ਸਾਲਾਨਾ ਗੁਰਮਤਿ ਸਮਾਗਮ: ਦੂਜੇ ਦਿਨ ਵਿੱਚ ਵੱਡੀ ਗਿਣਤੀ ’ਚ ਸੰਗਤ ਨੇ ਹਾਜ਼ਰੀ ਭਰੀ ਨਬਜ਼-ਏ-ਪੰਜਾਬ, ਮੁਹਾਲੀ, 13…