ਭਾਜਪਾ ਆਗੂ ਅਰੁਣ ਸ਼ਰਮਾ ਨੇ ਲੋੜਵੰਦ ਬੱਚਿਆਂ ਨੂੰ ਵਰਦੀਆਂ ਤੇ ਬੂਟ ਵੰਡੇ

ਨਿਊਜ ਡੈਸਕ, ਮੁਹਾਲੀ, 10 ਦਸੰਬਰ
ਇੱਥੋਂ ਦੇ ਫੇਜ਼-5 ਸਥਿਤ ਸਰਕਾਰੀ ਹਾਈ ਸਕੂਲ ਕੰਪਲੈਕਸ ਵਿੱਚ ਚਲਦੇ ਐਲੀਮੈਂਟਰੀ ਤੇ ਪ੍ਰਾਇਮਰੀ ਵਿੰਗ ਦੇ 150 ਤੋਂ ਵੱਧ ਲੋੜਵੰਦ ਬੱਚਿਆਂ ਨੂੰ ਵਰਦੀਆਂ ਅਤੇ ਬੂਟ ਵੰਡਣ ਲਈ ਇੱਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਇੱਥੋਂ ਦੇ ਵਾਰਡ ਨੰਬਰ-9 ਤੋਂ ਭਾਜਪਾ ਦੇ ਕੌਂਸਲਰ ਅਰੁਣ ਸ਼ਰਮਾ ਨੇ ਬੱਚਿਆਂ ਨੂੰ ਵਰਦੀਆਂ ਅਤੇ ਬੂਟ ਵੰਡਦਿਆਂ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ। ਸ੍ਰੀ ਸ਼ਰਮਾ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਸਰਕਾਰੀ ਸਕੂਲ ਵਿੱਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਾਈ ਭਾਗੋ ਸਕੀਮ ਦੇ ਤਹਿਤ ਲੜਕੀਆਂ ਨੂੰ ਮੁਫ਼ਤ ਸਾਈਕਲ ਦਿੱਤੇ ਗਏ ਹਨ ਅਤੇ ਗ਼ਰੀਬ ਬੱਚਿਆਂ ਨੂੰ ਮੁਫ਼ਤ ਸਿੱਖਿਆ ਮੁਹੱਈਆ ਕਰਵਾ ਕੇ ਉਨ੍ਹਾਂ ਨੂੰ ਆਪਣੇ ਮਾਪਿਆਂ ਦਾ ਸਹਰਾ ਬਣਨ ਦੇ ਯੋਗ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਅੰਦਰ ਛੁਪੀ ਪ੍ਰਤਿਭਾ ਨੂੰ ਨਿਖਾਰਨ ਲਈ ਜਲਦੀ ਹੀ ਸਕੂਲੀ ਬੱਚਿਆਂ ਦੇ ਕਿਊਜ ਮੁਕਾਬਲੇ ਕਰਵਾਏ ਜਾਣਗੇ ਅਤੇ ਪਹਿਲੇ, ਦੂਜੇ ਤੇ ਤੀਜੇ ਸਥਾਨ ’ਤੇ ਆਉਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਵਿਵੇਕ ਕ੍ਰਿਸ਼ਨ ਜੋਸ਼ੀ, ਪਰਮਿੰਦਰ ਸ਼ਰਮਾ, ਅਨਿਲ ਖੰਨਾ, ਸਰਵਣ ਰਾਵਤ, ਸ਼ਾਲੂ ਗੁਪਤਾ ਤੇ ਸਕੂਲ ਦੇ ਅਧਿਆਪਕ ਮੌਜੂਦ ਸੀ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…