ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਵਿੱਚ ਹਜ਼ਾਰਾਂ ਦੀ ਗਿਣਤੀ ’ਚ ਪੁੱਜੀ ਸੰਗਤ

ਨਬਜ਼-ਏ-ਪੰਜਾਬ, ਮੁਹਾਲੀ, 13 ਅਕਤੂਬਰ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀਂ ਦਾ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਚੱਲਿਆ। ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਸੰਗਤ ਨਤਮਸਤਕ ਹੋਈ। ਭਾਈ ਬਲਜਿੰਦਰ ਸਿੰਘ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਅਤੇ ਬਾਬਾ ਫਤਿਹ ਸਿੰਘ ਵੱਲੋਂ ਜਬਰ ਤੇ ਜੁਲਮ ਖ਼ਿਲਾਫ਼ ਦਿੱਤੀ ਅਦੁੱਤੀ ਤੇ ਲਾਸਾਨੀ ਸ਼ਹਾਦਤ ਬਾਰੇ ਜਾਣੂ ਕਰਵਾਇਆ। ਭਾਈ ਜੁਝਾਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਸੁਣਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਰਵਿੰਦਰ ਸਿੰਘ ਜਵੱਦੀ ਟਕਸਾਲ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਅਤੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਦੱਸਦਿਆਂ ਸੰਗਤ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ।
ਇਸ ਮੌਕੇ ਬਾਬਾ ਦੀਪ ਸਿੰਘ ਕਵੀਸ਼ਰੀ ਜਥਾ, ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਲੁਧਿਆਣਾ ਵਾਲੇ, ਭਾਈ ਸੰਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ, ਸਰਬ ਸਾਂਝੀ ਮਾਤਾ ਸੁੰਦਰ ਕੌਰ ਸੁਸਾਇਟੀ ਦੀਆਂ ਬੀਬੀਆਂ, ਬੀਬੀ ਪਲਵਿੰਦਰ ਕੌਰ, ਭਾਈ ਇੰਦਰਜੀਤ ਸਿੰਘ, ਭਾਈ ਹਰਬਖ਼ਸ਼ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਵੱਡੀ ਗਿਣਤੀ ਵਿੱਚ ਸੰਗਤ ਨੇ ਖੰਡੇ ਬਾਟੇ ਦਾ ਅੰਮ੍ਰਿਤ ਛਕਿਆ। ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਸਾਲਾਨਾ ਗੁਰਮਤਿ ਸਮਾਗਮ: ਦੂਜੇ ਦਿਨ ਵਿੱਚ ਵੱਡੀ ਗਿਣਤੀ ’ਚ ਸੰਗਤ ਨੇ ਹਾਜ਼ਰੀ ਭਰੀ

ਸਾਲਾਨਾ ਗੁਰਮਤਿ ਸਮਾਗਮ: ਦੂਜੇ ਦਿਨ ਵਿੱਚ ਵੱਡੀ ਗਿਣਤੀ ’ਚ ਸੰਗਤ ਨੇ ਹਾਜ਼ਰੀ ਭਰੀ ਨਬਜ਼-ਏ-ਪੰਜਾਬ, ਮੁਹਾਲੀ, 13…