ਲੁੱਟਾਂ-ਖੋਹਾਂ ਦਾ ਮਾਮਲਾ: ਮੁਹਾਲੀ ਪੁਲੀਸ ਵੱਲੋਂ ਤਿੰਨ ਮੁਲਜ਼ਮ ਤੇਜ਼ਧਾਰ ਹਥਿਆਰਾਂ ਸਣੇ ਗ੍ਰਿਫ਼ਤਾਰ

ਨਬਜ਼-ਏ-ਪੰਜਾਬ, ਮੁਹਾਲੀ, 19 ਅਕਤੂਬਰ:
ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਨੇ ਲੁੱਟਾਂ-ਖੋਹਾਂ ਅਤੇ ਸ਼ਰਾਰਤੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਏਅਰਪੋਰਟ ਮੋੜ ’ਤੇ ਲਾਲ ਬੱਤੀ ਚੌਕ ਨੇੜੇ ਪਿੰਡ ਛੱਤ ਤੋਂ ਤਿੰਨ ਅਣਪਛਾਤੇ ਵਿਅਕਤੀਆਂ ਨੂੰ ਤੇਜ਼ਧਾਰ ਹਥਿਆਰਾਂ ਨਾਲ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਨੇ ਪਿਛਲੇ ਦਿਨੀਂ ਇੱਥੋਂ ਹਥਿਆਰਾਂ ਦੀ ਨੋਕ ’ਤੇ ਕਾਰ ਖੋਹੀ ਸੀ। ਪੁਲੀਸ ਨੇ ਖੋਹੀ ਗਈ ਕਾਰ ਅਤੇ ਮੋਬਾਈਲ ਫੋਨ ਵੀ ਬਰਾਮਦ ਕੀਤਾ ਹੈ। ਮੁਹਾਲੀ ਦੇ ਐੱਸਐੱਸਪੀ ਦੀਪਕ ਪਾਰਿਕ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਪ੍ਰਭਜੋਤ ਸਿੰਘ ਉਰਫ਼, ਨਿਤਿਸ਼ ਸ਼ਰਮਾ ਉਰਫ਼ ਬਾਮਣ ਅਤੇ ਆਕਾਸ਼ਦੀਪ ਸ਼ਰਮਾ ਉਰਫ਼ ਅਕਸ਼ ਤਿੰਨੇ ਵਾਸੀ ਬਨੂੜ ਵਜੋਂ ਹੋਈ ਹੈ। ਮੁਲਜ਼ਮ ਪ੍ਰਭਜੋਤ ਪਿੱਛੋਂ ਹਿਮਾਊਪੁਰ (ਫਤਹਿਗੜ੍ਹ ਸਾਹਿਬ) ਦਾ ਰਹਿਣ ਵਾਲਾ ਹੈ, ਜੋ ਹੁਣ ਪੱਕੇ ਤੌਰ ’ਤੇ ਬਨੂੜ ਵਿੱਚ ਆਪਣੇ ਨਾਨਕੇ ਘਰ ਰਹਿ ਰਿਹਾ ਸੀ। ਉਸ ਦੇ ਖ਼ਿਲਾਫ਼ ਪਹਿਲਾਂ ਵੀ ਬਨੂੜ ਥਾਣੇ ਵਿੱਚ ਚੋਰੀ ਅਤੇ ਹੋਰ ਅਪਰਾਧਾਂ ਦੇ ਕੇਸ ਦਰਜ ਹਨ।
ਐੱਸਐੱਸਪੀ ਨੇ ਦੱਸਿਆ ਕਿ ਬੀਤੀ 30 ਸਤੰਬਰ ਨੂੰ ਅਸ਼ੋਕ ਕੁਮਾਰ ਵਾਸੀ ਗਡਾਵਨ (ਸ਼ਿਮਲਾ) ਦੇ ਬਿਆਨਾਂ ’ਤੇ ਜ਼ੀਰਕਪੁਰ ਥਾਣੇ ਵਿੱਚ ਪਰਚਾ ਦਰਜ ਕੀਤਾ ਗਿਆ ਸੀ। ਜਿਸ ਵਿੱਚ ਉਸ ਨੇ ਕਿਹਾ ਕਿ ਉਹ ਟੈਕਸੀ ਚਲਾਉਂਦਾ ਹੈ। ਘਟਨਾ ਵਾਲੇ ਦਿਨ ਤੜਕੇ ਸਵੇਰੇ ਉਸ ਨੇ ਮੁਹਾਲੀ ਏਅਰਪੋਰਟ ਤੋਂ ਸਵਾਰੀ ਚੁੱਕਣ ਸੀ ਪਰ ਇਸ ਤੋਂ ਪਹਿਲਾਂ ਉਹ ਛੱਤ ਲਾਈਟਾਂ ਨੇੜੇ ਸਰਵਿਸ ਰੋਡ ’ਤੇ ਆਪਣੀ ਕਾਰ ਵਿੱਚ ਆਰਾਮ ਕਰ ਰਿਹਾ ਸੀ ਤਾਂ ਕਰੀਬ ਢਾਈ ਵਜੇ ਤਿੰਨ ਵਿਅਕਤੀਆਂ ਨੇ ਕਾਰ ਦਾ ਸ਼ੀਸ਼ਾ ਤੋੜ ਕੇ ਉਸ ’ਤੇ ਤਲਵਾਰ ਅਤੇ ਚਾਕੂ ਤਾਣ ਕੇ ਜਾਨੋਂ ਮਾਰਨ ਦੀ ਧਮਕੀ ਦੇ ਕੇ ਕਾਰ ਖੋਹ ਕੇ ਫਰਾਰ ਹੋ ਗਏ ਸੀ।
ਐਸਪੀ (ਦਿਹਾਤੀ) ਮਨਪ੍ਰੀਤ ਸਿੰਘ ਅਤੇ ਡੀਐਸਪੀ (ਡੀ) ਤਲਵਿੰਦਰ ਸਿੰਘ ਦੀ ਨਿਗਰਾਨੀ ਹੇਠ ਜ਼ਿਲ੍ਹਾ ਸੀਆਈਏ ਸਟਾਫ਼ ਮਹਾਲੀ ਦੇ ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਉਕਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲੀਸ ਨੇ ਮੁਲਜ਼ਮਾਂ ਕੋਲੋਂ ਮੋਬਾਈਲ ਫੋਨ ਅਤੇ ਤੇਜ਼ਧਾਰ ਹਥਿਆਰ ਵੀ ਬਰਾਮਦ ਕੀਤੇ ਗਏ। ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਹਾਊਸਫੈੱਡ ਕੰਪਲੈਕਸ ਬਨੂੜ ਦੀ ਪਾਰਕਿੰਗ ’ਚੋਂ ਪੀੜਤ ਕੋਲੋਂ ਖੋਹੀ ਕਾਰ ਵੀ ਬਰਾਮਦ ਕੀਤੀ ਗਈ। ਮੁਲਜ਼ਮਾਂ ਨੇ ਪੁੱਛਗਿੱਛ ਵਿੱਚ ਮੰਨਿਆਂ ਕਿ ਉਹ ਬੇਰੁਜ਼ਗਾਰ ਹਨ ਅਤੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ। ਬੀਤੀ 5 ਅਕਤੂਬਰ ਨੂੰ ਐਰੋਸਿਟੀ ਦੇ ਵਸਨੀਕ ਪਰਵ ਕੋਲੋਂ ਵੀ ਕਾਰ ਖੋਹੀ ਸੀ। ਇਸ ਸਬੰਧੀ ਵੱਖਰਾ ਕੇਸ ਦਰਜ ਹੈ।

Load More Related Articles
Load More By Nabaz-e-Punjab
Load More In General News

Check Also

DGP Gaurav Yadav conducts ‘Night Domination’ across Punjab to inspect nakas, Police Stations

DGP Gaurav Yadav conducts ‘Night Domination’ across Punjab to inspect nakas, P…