ਨਾਈਟ ਡੌਮੀਨੇਸ਼ਨ: ਡੀਜੀਪੀ ਵੱਲੋਂ ਸਟਰੀਟ ਕ੍ਰਾਈਮ ਨੂੰ ਠੱਲ੍ਹ ਪਾਉਣ ਲਈ ਨਾਕਿਆਂ ਤੇ ਥਾਣਿਆਂ ਦੀ ਜਾਂਚ

ਡੀਜੀਪੀ ਨੇ ਨਾਕਿਆਂ ’ਤੇ ਖ਼ੁਦ ਕੀਤੀ ਚੈਕਿੰਗ, ਪੁਲੀਸ ਮੁਲਾਜ਼ਮਾਂ ਨਾਲ ਵੀ ਕੀਤੀ ਗੱਲ, ਸ਼ਾਬਾਸ਼ ਦਿੱਤੀ

ਨਬਜ਼-ਏ-ਪੰਜਾਬ, ਮੁਹਾਲੀ, 19 ਅਕਤੂਬਰ:
ਪੰਜਾਬ ਵਿੱਚ ਸਟਰੀਟ ਕ੍ਰਾਈਮ ਨੂੰ ਠੱਲ੍ਹ ਪਾਉਣ ਦੇ ਮੰਤਵ ਨਾਲ ਡੀਜੀਪੀ ਗੌਰਵ ਯਾਦਵ ਨੇ ‘ਨਾਈਟ ਡੌਮੀਨੇਸ਼ਨ’ ਤਹਿਤ ਲੰਘੀ ਦੇਰ ਰਾਤ ਮੁਹਾਲੀ ਖੇਤਰ ਦਾ ਅਚਨਚੇਤ ਦੌਰਾ ਕਰਕੇ ਵੱਖ-ਵੱਖ ਪੁਲੀਸ ਨਾਕਿਆਂ ਅਤੇ ਥਾਣਿਆਂ ਦਾ ਨਿਰੀਖਣ ਕੀਤਾ। ਡੀਜੀਪੀ ਨੇ ਨਾਕਿਆਂ ’ਤੇ ਖ਼ੁਦ ਚੈਕਿੰਗ ਕੀਤੀ ਅਤੇ ਪੁਲੀਸ ਕਰਮਚਾਰੀਆਂ ਨਾਲ ਗੱਲ ਕਰਦਿਆਂ ਉਨ੍ਹਾਂ ਨੂੰ ਸ਼ਾਬਾਸ਼ ਦਿੱਤੀ। ਇਸ ਮੌਕੇ ਡੀਆਈਜੀ ਸ੍ਰੀਮਤੀ ਨੀਲਾਂਬਰੀ ਜਗਦਲੇ, ਐੱਸਐੱਸਪੀ ਦੀਪਕ ਪਾਰਿਕ, ਐਸਪੀ (ਦਿਹਾਤੀ) ਮਨਪ੍ਰੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਇਸੇ ਤਰ੍ਹਾਂ ਡੀਜੀਪੀ ਨੇ ਫਤਹਿਗੜ੍ਹ ਸਾਹਿਬ, ਖੰਨਾ ਅਤੇ ਲੁਧਿਆਣਾ ਦਾ ਵੀ ਅਚਨਚੇਤ ਦੌਰਾ ਕੀਤਾ।
ਡੀਜੀਪੀ ਗੌਰਵ ਯਾਦਵ ਨੇ ਪੁਲੀਸ ਅਤੇ ਲੋਕਾਂ ਦਰਮਿਆਨ ਤਜਰਬਿਆਂ ਬਾਰੇ ਸਿੱਧੀ ਫੀਡਬੈਕ ਲੈਣ ਲਈ ਨਾਗਰਿਕਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ, ‘‘ਮੈਨੂੰ ਇਹ ਜਾਣ ਕੇ ਖ਼ੁਸ਼ੀ ਹੋ ਰਹੀ ਹੈ ਕਿ ਪੁਲੀਸ ਦੀ ਮੌਜੂਦਗੀ ਨਾਲ ਲੋਕ ਖ਼ੁਦ ਨੂੰ ਸੁਰੱਖਿਅਤ ਮਹਿਸੂਸ ਕਰ ਰਹੇ ਹਨ। ਪੁਲੀਸ ਦਾ ਟੀਚਾ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਅਤੇ ਪੂਰੀ ਪਾਰਦਰਸ਼ੀ ਅਤੇ ਜਵਾਬਦੇਹ ਪੁਲਿਸਿੰਗ ਰਾਹੀਂ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨਾ ਹੈ।
ਸਟਰੀਟ ਕ੍ਰਾਈਮ ਨੂੰ ਰੋਕਣ ਅਤੇ ਰਾਜ ’ਚੋਂ ਨਸ਼ਿਆਂ ਦਾ ਸਫ਼ਾਇਆ ਕਰਨ ਨੂੰ ਪੰਜਾਬ ਪੁਲੀਸ ਦੀ ਪ੍ਰਮੁੱਖ ਤਰਜੀਹ ਦੱਸਦਿਆਂ ਡੀਜੀਪੀ ਨੇ ਕਿਹਾ ਕਿ ਹਾਲ ਹੀ ਵਿੱਚ ਪੁਲੀਸ ਕਮਿਸ਼ਨਰਾਂ ਅਤੇ ਐੱਸਐੱਸਪੀਜ਼ ਨੂੰ ਅਜਿਹੇ ਅਪਰਾਧਾਂ ਨਾਲ ਪੇਸ਼ੇਵਰਾਨਾ ਢੰਗ ਨਾਲ ਨਜਿੱਠਣ ਅਤੇ ਤੁਰੰਤ ਕੇਸ ਦਰਜ ਕਰਨਾ ਯਕੀਨੀ ਬਣਾਉਣ ਲਈ ਹਦਾਇਤ ਕੀਤੀ ਗਈ ਹੈ। ਅਜਿਹੇ ਮਾਮਲਿਆਂ ਵਿੱਚ ਪੁਲੀਸ ਸਨੈਚਿੰਗ ਪੁਆਇੰਟਾਂ ਸਮੇਤ ਅਪਰਾਧ ਦੇ ਹੌਟਸਪੌਟਸ ਦੀ ਸ਼ਨਾਖ਼ਤ ਕਰ ਰਹੀ ਹੈ, ਤਾਂ ਜੋ ਇਨ੍ਹਾਂ ਅਪਰਾਧਾਂ ਨੂੰ ਰੋਕਣ ਲਈ ਪੁਲੀਸ ਗਸ਼ਤ ਨੂੰ ਪੁਨਰਗਠਿਤ ਕੀਤਾ ਜਾ ਸਕੇ।
ਡੀਜੀਪੀ ਨੇ ਪੰਜਾਬ ਪੁਲੀਸ ਦੇ ਉਦੇਸ਼ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪਿਛਲੇ ਕੁਝ ਹਫ਼ਤਿਆਂ ਤੋਂ ਪੁਲੀਸ ਅਤੇ ਲੋਕਾਂ ਦਰਮਿਆਨ ਸਬੰਧਾਂ ਨੂੰ ਮਜ਼ਬੂਤ ਕਰਨ ਦੇ ਮੱਦੇਨਜ਼ਰ ਉਨ੍ਹਾਂ ਥਾਣਿਆਂ ਦਾ ਸਰਗਰਮੀ ਨਾਲ ਦੌਰਾ ਕਰ ਰਹੇ ਹਨ ਅਤੇ ਲੋਕਾਂ ਨਾਲ ਵੀ ਸਿੱਧਾ ਰਾਬਤਾ ਕਾਇਮ ਕਰਕੇ ਫੀਡਬੈਕ ਲਈ ਜਾ ਰਹੀ ਹੈ। ਕਾਬਿਲੇਗੌਰ ਹੈ ਕਿ ਪਿਛਲੇ ਦਿਨੀਂ ਡੀਜੀਪੀ ਨੇ ਬਲੌਂਗੀ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਸੀ ਅਤੇ ਬਾਅਦ ਵਿੱਚ ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਅਤੇ ਦੁਕਾਨਕਾਰਾਂ ਨਾਲ ਮੀਟਿੰਗ ਕੀਤੀ ਗਈ ਸੀ।

Load More Related Articles
Load More By Nabaz-e-Punjab
Load More In General News

Check Also

DGP Gaurav Yadav conducts ‘Night Domination’ across Punjab to inspect nakas, Police Stations

DGP Gaurav Yadav conducts ‘Night Domination’ across Punjab to inspect nakas, P…