ਪ੍ਰਮੁੱਖ ਸਕੱਤਰ ਅਤੇ ਡੀਸੀ ਨੇ ਕਈ ਸਕੂਲਾਂ ਵਿੱਚ ਕੀਤੀ ਮੈਗਾ ਪੀਟੀਐਮ ਵਿੱਚ ਸ਼ਿਰਕਤ

ਡੀਸੀ ਆਸ਼ਿਕਾ ਜੈਨ ਨੇ ਨਵਾਂ ਗਰਾਓਂ ਤੇ ਕਾਂਸਲ ਸਕੂਲਾਂ ਦਾ ਦੌਰਾ ਕਰਕੇ ਕੀਤੀ ਬੱਚਿਆਂ ਤੇ ਮਾਪਿਆਂ ਨਾਲ ਗੱਲ

ਨਬਜ਼-ਏ-ਪੰਜਾਬ, ਮੁਹਾਲੀ, 22 ਅਕਤੂਬਰ:
ਰੁਜ਼ਗਾਰ ਉਤਪਤੀ ਵਿਭਾਗ ਦੇ ਪ੍ਰਮੁੱਖ ਸਕੱਤਰ ਅਤੇ ਜ਼ਿਲ੍ਹਾ ਮੁਹਾਲੀ ਦੇ ਇੰਚਾਰਜ ਸਕੱਤਰ ਸ੍ਰੀਮਤੀ ਜਸਪ੍ਰੀਤ ਤਲਵਾੜ ਨੇ ਅੱਜ ਮੁਹਾਲੀ ਦੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨਾਲ ਸਕੂਲ ਆਫ਼ ਐਮੀਨੈਂਸ ਫੇਜ਼-11 ਅਤੇ ਸਰਕਾਰੀ ਹਾਈ ਸਕੂਲ ਮੌਲੀ ਬੈਦਵਾਨ ਦਾ ਦੌਰਾ ਕਰਕੇ ਮੈਗਾ ਮਾਪੇ-ਅਧਿਆਪਕ ਮਿਲਣੀ ਮੁਹਿੰਮ ਦਾ ਜਾਇਜ਼ਾ ਲਿਆ। ਸਕੂਲ ਆਫ਼ ਐਮੀਨੈਂਸ ਫੇਜ਼-11 ਵਿਖੇ ਮਾਪਿਆਂ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਸ੍ਰੀਮਤੀ ਤਲਵਾੜ ਨੇ ਕਿਹਾ ਕਿ ਮੈਗਾ ਪੀਟੀਐਮ ਡਰਾਈਵ ਵਿਦਿਆਰਥੀਆਂ ਦੇ ਕਰੀਅਰ ਨੂੰ ਹੁਲਾਰਾ ਦੇਣ ਅਤੇ ਮਾਪਿਆਂ ਅਤੇ ਅਧਿਆਪਕਾਂ ਵਿਚਕਾਰ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਮਦਦ ਕਰੇਗੀ।
ਉਨ੍ਹਾਂ ਕਿਹਾ ਕਿ ਪਹਿਲਾਂ ਸਰਕਾਰੀ ਸਕੂਲਾਂ ਵਿੱਚ ਮਾਪਿਆਂ ਵੱਲੋਂ ਇਸ ਨੂੰ ਗੰਭੀਰਤਾ ਨਾਲ ਨਾ ਲੈਣ ਕਾਰਨ ਅਧਿਆਪਕ-ਮਾਪੇ ਮੀਟਿੰਗ ਨਜ਼ਰ ਅੰਦਾਜ਼ ਹੋ ਜਾਂਦੀ ਸੀ ਪਰ ਅੱਜ ਕੱਲ੍ਹ ਸਥਿਤੀ ਬਦਲ ਗਈ ਹੈ; ਹੁਣ ਪ੍ਰਾਈਵੇਟ ਸਕੂਲਾਂ ਦਾ ਮੁਕਾਬਲਾ ਕਰਨ ਲਈ ਸਕੂਲੀ ਢਾਂਚੇ ਨੂੰ ਅਪਗਰੇਡ ਕੀਤਾ ਗਿਆ ਹੈ ਅਤੇ ਸਿੱਖਿਆ ਦੇ ਪੱਧਰ ਵਿੱਚ ਸੁਧਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਸਮਾਰਟ ਪ੍ਰਾਈਵੇਟ ਦੇ ਬਰਾਬਰ ਸਮਾਰਟ ਹੋ ਗਏ ਹਨ ਅਤੇ ਸਰਕਾਰੀ ਸਕੂਲ ਪੜ੍ਹਾਈ ਦੇ ਨਾਲ-ਨਾਲ ਸਹਿ-ਪਾਠਕ੍ਰਮ ਗਤੀਵਿਧੀਆਂ ਵਿੱਚ ਵੀ ਅੱਗੇ ਵਧ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਅਧਿਆਪਕ ਅਤੇ ਮਾਤਾ-ਪਿਤਾ ਦੀ ਦੋਹਰੀ ਫੀਡਬੈਕ ਦਾ ਅਦਾਨ ਪ੍ਰਦਾਨ ਵਿਦਿਆਰਥੀਆਂ ਦੇ ਪ੍ਰਦਰਸ਼ਨ ਨੂੰ ਹੋਰ ਬਿਹਤਰ ਬਣਾਉਣ ਵਿੱਚ ਮਦਦ ਕਰਦੀ ਹੈ।
ਇਸ ਤੋਂ ਪਹਿਲਾਂ ਡੀਸੀ ਸ੍ਰੀਮਤੀ ਆਸ਼ਿਕਾ ਜੈਨ ਨੇ ਮੈਗਾ ਪੇਰੈਂਟ ਟੀਚਰ ਮੀਟ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਰਕਾਰੀ ਹਾਈ ਸਕੂਲ ਨਵਾਂ ਗਾਓਂ ਦਾ ਦੌਰਾ ਕੀਤਾ। ਵਿਦਿਆਰਥੀਆਂ ਵੱਲੋਂ ਆਪਣੇ ਅੰਦਾਜ਼ ਅਤੇ ਭਾਸ਼ਾ ਵਿੱਚ ਲਿਖੀਆਂ ਖ਼ੂਬਸੂਰਤ ਕਹਾਣੀਆਂ ਵਾਲੀ ਪ੍ਰਦਰਸ਼ਨੀ ਦੇਖ ਕੇ ਉਹ ਹੈਰਾਨ ਰਹਿ ਗਏ। ਉਨ੍ਹਾਂ ਕਿਹਾ ਕਿ ਵਿਦਿਆਰਥੀ ਆਤਮ-ਵਿਸ਼ਵਾਸ ਨਾਲ ਭਰੇ ਹੋਏ ਸਨ, ਜੋ ਕਿ ਇਸ ਮੀਟਿੰਗ ਦਾ ਸਕਾਰਾਤਮਿਕ ਪਹਿਲੂ ਸੀ। ਸਰਕਾਰੀ ਮਿਡਲ ਸਕੂਲ ਕਾਂਸਲ ਦਾ ਦੌਰਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਮਾਪਿਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਸਰਕਾਰੀ ਸਕੂਲਾਂ ਵਿੱਚ ਦਿੱਤੀ ਜਾ ਰਹੀ ਮੌਜੂਦਾ ਸਿੱਖਿਆ ਬਾਰੇ ਫੀਡਬੈਕ ਲਿਆ।
ਉਨ੍ਹਾਂ ਕਿਹਾ ਕਿ ਮੈਗਾ ਪੀਟੀਐਮ ਦੇ ਆਯੋਜਨ ਦਾ ਉਦੇਸ਼ ਮਾਪਿਆਂ ਨੂੰ ਸੁਧਰੇ ਹੋਏ ਬੁਨਿਆਦੀ ਢਾਂਚੇ ਅਤੇ ਸਿੱਖਣ ਦੇ ਹੁਨਰ ਤੋਂ ਜਾਣੂ ਕਰਵਾਉਣਾ ਸੀ। ਉਨ੍ਹਾਂ ਨੇ ਕਿਹਾ ਕਿ ਸਾਰੇ ਸਕੂਲਾਂ ਨੇ ਨਾ ਸਿਰਫ਼ ਮਾਪਿਆਂ ਨੂੰ ਮਿਲ ਕੇ ਇਸ ਪੀਟੀਐਮ ਦਾ ਆਨੰਦ ਮਾਣਿਆ, ਸਗੋਂ ਵਿਗਿਆਨ ਪ੍ਰਾਜੈਕਟਾਂ, ਗਣਿਤ ਦੇ ਪ੍ਰਾਜੈਕਟਾਂ ਅਤੇ ਸਾਹਿਤਕ ਕਿਤਾਬਾਂ ਦੀ ਪ੍ਰਦਰਸ਼ਨੀ ਵੀ ਲਗਾਈ। ਪ੍ਰਮੁੱਖ ਸਕੱਤਰ ਅਤੇ ਡਿਪਟੀ ਕਮਿਸ਼ਨਰ ਨੇ ਸਰਕਾਰੀ ਪ੍ਰਾਇਮਰੀ ਸਕੂਲ ਮੌਲੀ ਬੈਦਵਾਨ ਦਾ ਵੀ ਦੌਰਾ ਕੀਤਾ ਅਤੇ ਜੂਨੀਅਰ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨਾਲ ਗੱਲਬਾਤ ਕੀਤੀ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਡਾ. ਗਿੰਨੀ ਦੁੱਗਲ ਅਤੇ ਸਕੂਲ ਆਫ਼ ਐਮੀਨੈਂਸ ਫੇਜ਼-11 ਦੀ ਪ੍ਰਿੰਸੀਪਲ ਨੇ ਸਕੂਲ ਦੀ ਕਾਰਗੁਜ਼ਾਰੀ ਬਾਰੇ ਜਾਣੂ ਕਰਵਾਇਆ।

Load More Related Articles
Load More By Nabaz-e-Punjab
Load More In General News

Check Also

ਮੈਗਾ ਪੀਟੀਐਮ: ਸਰਕਾਰੀ ਸਕੂਲਾਂ ਵਿੱਚ 5 ਕੈਬਨਿਟ ਮੰਤਰੀਆਂ ਨੇ ਕੀਤੀ ਬੱਚਿਆਂ ਤੇ ਮਾਪਿਆਂ ਨਾਲ ਗੱਲ

ਮੈਗਾ ਪੀਟੀਐਮ: ਸਰਕਾਰੀ ਸਕੂਲਾਂ ਵਿੱਚ 5 ਕੈਬਨਿਟ ਮੰਤਰੀਆਂ ਨੇ ਕੀਤੀ ਬੱਚਿਆਂ ਤੇ ਮਾਪਿਆਂ ਨਾਲ ਗੱਲ ਸਕੂਲੀ ਸਿ…