ਬਲੌਂਗੀ: ਕਾਂਗਰਸੀ ਆਗੂ ਕੁਲਦੀਪ ਸਿੰਘ ਬਿੱਟੂ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ

ਭਾਜਪਾ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਬਿੱਟੂ ਤੇ ਸਾਥੀਆਂ ਦਾ ਕੀਤਾ ਨਿੱਘਾ ਸਵਾਗਤ

ਨਬਜ਼-ਏ-ਪੰਜਾਬ, ਮੁਹਾਲੀ, 23 ਅਕਤੂਬਰ:
ਮੁਹਾਲੀ ਹਲਕੇ ਵਿੱਚ ਕਾਂਗਰਸ ਪਾਰਟੀ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਬਲੌਂਗੀ ਸਰਕਲ ਦੇ ਸੀਨੀਅਰ ਕਾਂਗਰਸੀ ਆਗੂ ਕੁਲਦੀਪ ਸਿੰਘ ਬਿੱਟੂ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਇਨ੍ਹਾਂ ਸਾਰਿਆਂ ਦਾ ਨਿੱਘਾ ਸਵਾਗਤ ਕੀਤਾ ਅਤੇ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ। ਸ੍ਰੀ ਵਸ਼ਿਸ਼ਟ ਨੇ ਕਿਹਾ ਕਿ ਬਿੱਟੂ ਪਿਛਲੇ ਦੋ ਦਹਾਕੇ ਤੋਂ ਬਲੌਂਗੀ ਵਿੱਚ ਕਾਂਗਰਸ ਦੀ ਰੀੜ੍ਹ ਦੀ ਹੱਡੀ ਬਣ ਕੇ ਕੰਮ ਕਰ ਰਹੇ ਸਨ ਪ੍ਰੰਤੂ ਪਾਰਟੀ ਨੇ ਉਨ੍ਹਾਂ ਦੀ ਸੇਵਾ ਦਾ ਮੁੱਲ ਨਹੀਂ ਪਾਇਆ। ਉਨ੍ਹਾਂ ਕਿਹਾ ਕਿ ਬਿੱਟੂ ਦਾ ਬਲੌਂਗੀ ਖੇਤਰ ਵਿੱਚ ਵੱਡਾ ਆਧਾਰ ਹੈ। ਹਾਲ ਹੀ ਵਿੱਚ ਹੋਈਆਂ ਪੰਚਾਇਤ ਚੋਣਾਂ ਦੌਰਾਨ ਬਲੌਂਗੀ ਕਲੋਨੀ ਤੋਂ ਉਨ੍ਹਾਂ ਦੀ ਪਤਨੀ ਨੇ ਸਰਪੰਚ ਦੀ ਚੋਣ ਲੜੀ ਸੀ ਅਤੇ 1250 ਵੋਟਾਂ ਹਾਸਲ ਕੀਤੀਆਂ ਸਨ।
ਇਸ ਮੌਕੇ ਕੁਲਦੀਪ ਸਿੰਘ ਬਿੱਟੂ ਨੇ ਕਿਹਾ ਕਿ ਕਾਂਗਰਸ ਵਿੱਚ ਹੁਣ ਵਫ਼ਦਾਰ ਵਰਕਰਾਂ ਦੀ ਕੋਈ ਕਦਰ ਨਹੀਂ ਹੈ ਅਤੇ ਤਨਦੇਹੀ ਨਾਲ ਕੰਮ ਕਰਨ ਵਾਲੇ ਵਰਕਰਾਂ ਨੂੰ ਅਣਗੌਲਿਆ ਕੀਤਾ ਜਾਂਦਾ ਹੈ। ਆਪਣੀ ਅਣਦੇਖੀ ਤੋਂ ਦੁਖੀ ਹੋ ਕੇ ਉਸ ਨੇ ਕਾਂਗਰਸ ਛੱਡੀ ਹੈ ਅਤੇ ਭਾਜਪਾ ਵਿੱਚ ਸ਼ਾਮਲ ਹੋਏ ਹਨ।
ਇਸ ਮੌਕੇ ਅਵਤਾਰ ਸਿੰਘ, ਜੋਗਿੰਦਰ ਸਿੰਘ, ਜਸਪਾਲ ਸਿੰਘ, ਜੈਦੀਪ ਸਿੰਘ ਬਿੰਨੀ, ਦਿਨੇਸ਼ ਰਾਵਤ, ਹਰਦੀਪ ਸਿੰਘ, ਬਲਜੀਤ ਸਿੰਘ, ਗਗਨਦੀਪ ਸਿੰਘ, ਮਹੇਸ਼ ਵਰਮਾ, ਜਸਪ੍ਰੀਤ ਸਿੰਘ, ਅਸ਼ਵਨੀ ਕਲਸੀ, ਭੁਪਿੰਦਰ ਸਿੰਘ, ਡੀਕੇ ਸਿੰਘ, ਸ਼ਾਕਿਬ ਰਾਣਾ, ਕੰਚਨ ਕੁਮਾਰ, ਕਮਲ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਸਮਰਥਕ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ ਪੁਲੀਸ ਨੇ ਸਫ਼ਾਈ ਮਜ਼ਦੂਰ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ, 2 ਮੁਲਜ਼ਮ ਕਾਬੂ

ਮੁਹਾਲੀ ਪੁਲੀਸ ਨੇ ਸਫ਼ਾਈ ਮਜ਼ਦੂਰ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ, 2 ਮੁਲਜ਼ਮ ਕਾਬੂ ਮੁਲਜ਼ਮਾਂ ਨੇ ਕੁਲਹਾੜੀ …