ਮਨਿਸਟਰੀਅਲ ਸਟਾਫ਼ ਯੂਨੀਅਨ: ਸਰਬਜੀਤ ਢੀਂਗਰਾ ਪ੍ਰਧਾਨ ਤੇ ਗੁਰਪ੍ਰੀਤ ਖੱਟੜਾ ਜਨਰਲ ਸਕੱਤਰ ਬਣੇ

ਨਬਜ਼-ਏ-ਪੰਜਾਬ, ਮੁਹਾਲੀ, 23 ਅਕਤੂਬਰ:
ਸਿੱਖਿਆ ਵਿਭਾਗ ਮਨਿਸਟਰੀਅਲ ਸਟਾਫ਼ ਯੂਨੀਅਨ ਦੀ ਚੋਣ ਪੀਐਸਐਮਐਸਯੂਜੀ ਦੇ ਸੂਬਾ ਪ੍ਰਧਾਨ ਅਮਰੀਕ ਸਿੰਘ ਸੰਧੂ ਅਤੇ ਚੋਣ ਕਮੇਟੀ ਦੇ ਚੇਅਰਮੈਨ ਸੰਜੀਵ ਕਾਲਰਾ ਦੀ ਨਿਗਰਾਨੀ ਹੇਠ ਜਥੇਬੰਦੀ ਦੇ ਸੂਬਾ ਪ੍ਰਧਾਨ ਤੇ ਸੂਬਾ ਜਨਰਲ ਸਕੱਤਰ ਦੀ ਚੋਣ ਕੀਤੀ ਗਈ। ਇਸ ਮੌਕੇ ਹਾਜ਼ਰ ਸਮੂਹ ਜ਼ਿਲ੍ਹਿਆਂ ਦੇ ਪ੍ਰਧਾਨ ਅਤੇ ਜ਼ਿਲ੍ਹਾ ਸਕੱਤਰ ਵੱਲੋਂ ਸਰਬਜੀਤ ਸਿੰਘ ਢੀਂਗਰਾ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਗੁਰਦਾਸਪੁਰ ਨੂੰ ਸੂਬਾ ਪ੍ਰਧਾਨ ਅਤੇ ਗੁਰਪ੍ਰੀਤ ਸਿੰਘ ਲੁਧਿਆਣਾ ਨੂੰ ਦੂਜੀ ਵਾਰ ਸੂਬਾ ਜਨਰਲ ਸਕੱਤਰ ਚੁਣਿਆ ਗਿਆ।
ਇਸ ਤੋਂ ਪਹਿਲਾਂ ਸਿੱਖਿਆ ਵਿਭਾਗ ਦੇ ਜ਼ਿਲ੍ਹਾ ਜਨਰਲ ਸਕੱਤਰ ਨੇ ਮਤਾ ਪਾਸ ਕਰ ਕੇ ਪੁਰਾਣੀ ਸੂਬਾ ਗਵਰਨਿੰਗ ਬਾਡੀ ਨੂੰ ਭੰਗ ਕਰਨ ਦਾ ਐਲਾਨ ਕੀਤਾ ਅਤੇ ਪਹਿਲੀ ਜਥੇਬੰਦੀ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ। ਨਵੇਂ ਸੂਬਾ ਪ੍ਰਧਾਨ ਸਰਬਜੀਤ ਸਿੰਘ ਢੀਂਗਰਾ ਅਤੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਖੱਟੜਾ ਨੇ ਸਮੂਹ ਡੈਲੀਗੇਟਾਂ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਸਿੱਖਿਆ ਵਿਭਾਗ ਦੇ ਕਲੈਰੀਕਲ ਕਾਮਿਆਂ ਨੂੰ ਇਕੱਠੇ ਕਰਕੇ ਮੁਲਾਜ਼ਮਾਂ ਦੀਆਂ ਪੈਂਡਿੰਗ ਮੰਗਾਂ ਨੂੰ ਹੱਲ ਕਰਵਾਉਣ ਲਈ ਯੋਗ ਪੈਰਵਾਈ ਕੀਤੀ ਜਾਵੇਗੀ ਅਤੇ ਅੱਗੇ ਲੱਗ ਕੇ ਮੁਲਾਜ਼ਮ ਵਰਗ ਦੇ ਹੱਕਾਂ ਦੀ ਲੜਾਈ ਲੜੀ ਜਾਵੇਗੀ।
ਇਸ ਮੌਕੇ ਨਿਸ਼ਾਨ ਸਿੰਘ ਤਰਨਤਾਰਨ, ਸੰਦੀਪ ਸਿੰਘ ਤਰਨਤਾਰਨ, ਮਲਕੀਤ ਸਿੰਘ ਅੰਮ੍ਰਿਤਸਰ, ਤਜਿੰਦਰ ਕੁਮਾਰ ਅੰਮ੍ਰਿਤਸਰ, ਰਾਜ ਦੀਪਕ ਗੁਪਤਾ ਪਠਾਨਕੋਟ, ਸੰਜੀਵ ਕਾਲੜਾ ਫਤਹਿਗੜ੍ਹ ਸਾਹਿਬ, ਦਲਜੀਤ ਸਿੰਘ ਫਤਹਿਗੜ੍ਹ ਸਾਹਿਬ, ਅਵਤਾਰ ਸਿੰਘ ਸੰਗਰੂਰ, ਜਸਪ੍ਰੀਤ ਸਿੰਘ ਮਾਨਸਾ, ਪਰਮਪਾਲ ਸਿੰਘ ਮੋਗਾ, ਵਰੁਣ ਕੁਮਾਰ ਐਮਡੀ ਫਿਰੋਜ਼ਪੁਰ, ਭੁਪਿੰਦਰ ਕੌਰ ਫਿਰੋਜ਼ਪੁਰ, ਹਰਵਿੰਦਰ ਸਿੰਘ ਮਲੇਰਕੋਟਲਾ, ਰੁਪਿੰਦਰ ਸਿੰਘ ਸ੍ਰੀ ਮੁਕਤਸਰ ਸਾਹਿਬ, ਰਵਿੰਦਰ ਸ਼ਰਮਾ ਬਰਨਾਲਾ, ਜਸਵੀਰ ਸਿੰਘ ਮੁਹਾਲੀ, ਵਿਕਰਮਜੀਤ ਸਿੰਘ ਹੁਸਿਆਰਪੁਰ, ਦੀਪਕ ਜੈਨ ਲੁਧਿਆਣਾ, ਜਸਪਾਲ ਜੱਸੀ, ਅਮਨਿੰਦਰ ਘੁਡਾਣੀ ਸਮੇਤ ਵੱਡੀ ਗਿਣਤੀ ਵਿੱਚ ਮਨਿਸਟਰੀਅਲ ਕਾਮੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ ਪੁਲੀਸ ਨੇ ਸਫ਼ਾਈ ਮਜ਼ਦੂਰ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ, 2 ਮੁਲਜ਼ਮ ਕਾਬੂ

ਮੁਹਾਲੀ ਪੁਲੀਸ ਨੇ ਸਫ਼ਾਈ ਮਜ਼ਦੂਰ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ, 2 ਮੁਲਜ਼ਮ ਕਾਬੂ ਮੁਲਜ਼ਮਾਂ ਨੇ ਕੁਲਹਾੜੀ …