ਪਿੰਡ ਬਲੌਂਗੀ ਤੇ ਕਲੋਨੀ ਦੀ ਪੰਚਾਇਤਾਂ ਨੇ ਸ਼ੁਕਰਾਨਾ ਸਮਾਗਮ ਕਰਵਾਇਆ

ਨਬਜ਼-ਏ-ਪੰਜਾਬ, ਮੁਹਾਲੀ, 25 ਅਕਤੂਬਰ:
ਮੁਹਾਲੀ ਦੀ ਜੂਹ ਵਿੱਚ ਵੱਸਦੇ ਪਿੰਡ ਬਲੌਂਗੀ ਅਤੇ ਬਲੌਂਗੀ ਕਲੋਨੀ ਦੀਆਂ ਨਵੀਆਂ ਚੁਣੀਆਂ ਗਈਆਂ ਪੰਚਾਇਤਾਂ ਨੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਗੁਰਦੁਆਰਾ ਸੰਤ ਬਾਬਾ ਸਮੀਰ ਸਿੰਘ ਬਲੌਂਗੀ ਵਿਖੇ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ। ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਬੀਬੀਆਂ ਦੇ ਜਥੇ ਨੇ ਸ਼ਬਦ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਉੱਘੇ ਸਮਾਜ ਸੇਵੀ ਤਰਲੋਚਨ ਸਿੰਘ ਮਾਨ ਨੇ ਪਿੰਡ ਬਲੌਂਗੀ ਦੇ ਨਵੇਂ ਬਣੇ ਸਰਪੰਚ ਸਤਨਾਮ ਸਿੰਘ ਮਾਨ, ਬਲੌਂਗੀ ਕਲੋਨੀ ਦੀ ਸਰਪੰਚ ਜਸਵਿੰਦਰ ਕੌਰ ਅਤੇ ਸਾਬਕਾ ਸਰਪੰਚ ਮੱਖਣ ਸਿੰਘ ਸਮੇਤ ਸਮੂਹ ਪੰਚਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਨਵੀਆਂ ਪੰਚਾਇਤਾਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪਿੰਡ ਬਲੌਂਗੀ ਅਤੇ ਕਲੋਨੀ ਦੇ ਵਿਕਾਸ ਲਈ ਪ੍ਰੇਰਿਆ।
ਇਸ ਮੌਕੇ ਸਰਪੰਚ ਸਤਨਾਮ ਸਿੰਘ ਮਾਨ ਅਤੇ ਸਾਬਕਾ ਸਰਪੰਚ ਮੱਖਣ ਸਿੰਘ ਨੇ ਕਿਹਾ ਕਿ ਉਹ ਸਾਰਿਆਂ ਨੂੰ ਨਾਲ ਲੈ ਕੇ ਚੱਲਣਗੇ ਅਤੇ ਬਲੌਂਗੀ ਪਿੰਡ ਅਤੇ ਕਲੋਨੀ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਦੀ ‘ਆਪ’ ਸਰਕਾਰ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਦੇ ਸਹਿਯੋਗ ਨਾਲ ਵਿਕਾਸ ਪੱਖੋਂ ਪਿੰਡ ਅਤੇ ਕਲੋਨੀ ਦੀ ਲੁਹਾਰ ਬਦਲੀ ਜਾਵੇਗੀ ਅਤੇ ਸਥਾਨਕ ਲੋਕਾਂ ਨੂੰ ਪਹਿਲ ਦੇ ਆਧਾਰ ’ਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।
ਇਸ ਮੌਕੇ ਨੌਜਵਾਨ ਆਗੂ ਅਮਨਪਾਲ ਸਿੰਘ ਧਨੋਆ, ਬਲਬੀਰ ਸਿੰਘ ਸਰਪੰਚ ਰਾਏਪੁਰ, ਬਲਜੀਤ ਸਿੰਘ ਨਿਆਮੂ ਮਾਜਰਾ, ਜਸਵੀਰ ਕੌਰ ਸਰਪੰਚ ਪ੍ਰੇਮਗੜ੍ਹ, ਰਣਪ੍ਰੀਤ ਸਿੰਘ ਧਨੋਆ, ਹਰਿੰਦਰ, ਰਣਜੀਤ ਕੌਰ, ਹਰਜਿੰਦਰ ਕੌਰ, ਮਨਪ੍ਰੀਤ ਕੌਰ, ਗੁਰਵੀਰ ਸਿੰਘ, ਅਮਨਦੀਪ ਸਿੰਘ, ਹਰਦੀਪ ਸਿੰਘ ਅਤੇ ਗੁਰਜੀਤ ਸਿੰਘ (ਸਾਰੇ ਪੰਚ) ਆਦਿ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਭਾਈ ਘਨੱਈਆ ਜੀ ਮੱਲ੍ਹਮ ਪੱਟੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ

ਭਾਈ ਘਨੱਈਆ ਜੀ ਮੱਲ੍ਹਮ ਪੱਟੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ 1 ਨਵੰਬਰ ਨੂੰ ਸ਼ਰਧਾ ਭਾਵਨਾ ਤੇ ਉਤਸ਼ਾਹ…