ਡੇਂਗੂ ਵਿਰੁੱਧ ਜੰਗ: ਪ੍ਰਮੁੱਖ ਸਕੱਤਰ ਤੇ ਡੀਸੀ ਨੇ ਖ਼ੁਦ ਸਰਕਾਰੀ ਸਕੂਲ ਤੇ ਘਰ-ਘਰ ਜਾ ਕੇ ਕੀਤੀ ਜਾਂਚ

ਵਿਦਿਆਰਥੀਆਂ ਅਤੇ ਮਾਪਿਆਂ ਨੂੰ ਡੇਂਗੂ ਵਿਰੁੱਧ ਲੜਾਈ ਵਿੱਚ ਯੋਗਦਾਨ ਪਾਉਣ ਲਈ ਅੱਗੇ ਆਉਣ ਦੀ ਅਪੀਲ

ਡੇਂਗੂ ਦਾ ਲਾਰਵਾ ਮਿਲਣ ’ਤੇ ਸਿਹਤ ਵਿਭਾਗ ਨੇ ਕੀਤੇ ਕਈ ਵਿਅਕਤੀਆਂ ਦੇ ਚਲਾਨ

ਨਬਜ਼-ਏ-ਪੰਜਾਬ, ਮੁਹਾਲੀ, 25 ਅਕਤੂਬਰ:
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਲੋਕਾਂ ਨੂੰ ਵੈਕਟਰ-ਬੋਰਨ ਬਿਮਾਰੀਆਂ ਤੋਂ ਬਚਾਉਣ ਲਈ ਵਿੱਢੀ ਵਿਸ਼ੇਸ਼ ਮੁਹਿੰਮ ‘ਹਰ ਸ਼ੁੱਕਰਵਾਰ-ਡੇਂਗੂ ’ਤੇ ਵਾਰ’ ਨੂੰ ਜਾਰੀ ਰੱਖਦਿਆਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਕੁਮਾਰ ਰਾਹੁਲ ਅਤੇ ਡੀਸੀ ਮੁਹਾਲੀ ਸ੍ਰੀਮਤੀ ਆਸ਼ਿਕਾ ਜੈਨ ਦੀ ਅਗਵਾਈ ਹੇਠ ਅੱਜ ਵੱਖ-ਵੱਖ ਸਿਹਤ ਟੀਮਾਂ ਨੇ ਫੇਜ਼-7 ਵਿੱਚ ਘਰ-ਘਰ ਜਾ ਕੇ ਡੇਂਗੂ ਲਾਰਵੇ ਦੀ ਜਾਂਚ ਕੀਤੀ। ਇਸ ਟੀਮ ਵਿੱਚ ਮੈਡੀਕਲ ਕਾਲਜ ਦੇ ਵਿਦਿਆਰਥੀ ਅਤੇ ਹੋਰ ਸਟਾਫ਼ ਵੀ ਸ਼ਾਮਲ ਸੀ। ਕਈ ਘਰਾਂ ਦੇ ਕੂਲਰਾਂ ਵਿੱਚ ਮੱਛਰਾਂ ਲਾਰਵਾ ਪਾਇਆ ਗਿਆ। ਲਾਰਵਾ ਮਿਲਣ ਵਾਲੇ ਘਰਾਂ ਦੇ ਮੌਕੇ ’ਤੇ ਚਲਾਨ ਕੀਤੇ ਗਏ।
ਇਸੇ ਦੌਰਾਨ ਪ੍ਰਮੁੱਖ ਸਕੱਤਰ ਕੁਮਾਰ ਰਾਹੁਲ ਨੇ ਟੀਮਾਂ ਨੇ ਸਰਕਾਰੀ ਐਲੀਮੈਂਟਰੀ ਸਕੂਲ ਫੇਜ਼-7 ਦਾ ਵੀ ਦੌਰਾ ਕੀਤਾ ਅਤੇ ਵਿਦਿਆਰਥੀਆਂ ਨੂੰ ਜਾਗਰੂਕ ਕਰਦਿਆਂ ਸੁਚੇਤ ਰਹਿਣ ਲਈ ਪ੍ਰੇਰਿਆ। ਉਨ੍ਹਾਂ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਡੇਂਗੂ ਵਿਰੁੱਧ ਜੰਗ ਵਿੱਚ ਸਿਹਤ ਵਿਭਾਗ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ।
ਡੀਸੀ ਆਸ਼ਿਕਾ ਜੈਨ ਨੇ ਵੀ ਵਿਦਿਆਰਥੀਆਂ ਨੂੰ ਡੇਂਗੂ ਤੋਂ ਬਚਾਅ ਲਈ ਆਪਣੇ ਘਰਾਂ ਅਤੇ ਸਕੂਲ ਵਿੱਚ ਸਾਫ਼-ਸਫ਼ਾਈ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਵਿਦਿਆਰਥੀਆਂ ਕੋਲੋਂ ਵਾਅਦਾ ਲਿਆ ਕਿ ਉਹ ਹਰ ਸ਼ੁੱਕਰਵਾਰ ਆਪਣੇ ਘਰਾਂ ਵਿੱਚ ਜਾਂਚ ਕਰਨਗੇ ਅਤੇ ਯਕੀਨੀ ਬਣਾਉਣਗੇ ਕਿ ਕਿਸੇ ਵੀ ਥਾਂ ’ਤੇ ਪਾਣੀ ਖੜਾ ਨਾ ਹੋਵੇ। ਉਨ੍ਹਾਂ ਦੱਸਿਆ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਡੇਂਗੂ ਦੀ ਜਾਂਚ ਅਤੇ ਇਲਾਜ ਮੁਫ਼ਤ ਕੀਤਾ ਜਾਂਦਾ ਹੈ। ਵਧੇਰੇ ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਬਾਅਦ ਪ੍ਰਮੁੱਖ ਸਕੱਤਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪ੍ਰਸ਼ਾਸਨ, ਸਿਹਤ ਵਿਭਾਗ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਇਸ ਮੌਕੇ ਏਡੀਸੀ (ਜ) ਵਿਰਾਜ ਐਸ ਤਿੜਕੇ, ਨਿਗਮ ਕਮਿਸ਼ਨਰ ਟੀ ਬੈਨਿਥ, ਏਡੀਸੀ (ਵਿਕਾਸ) ਸ੍ਰੀਮਤੀ ਸੋਨਮ ਚੌਧਰੀ, ਐਸਡੀਐਮ ਦਮਨਦੀਪ ਕੌਰ, ਸਿਵਲ ਸਰਜਨ ਡਾ. ਰੇਨੂ ਸਿੰਘ, ਡਿਪਟੀ ਡਾਇਰੈਕਟਰ ਡਾ. ਦਲਜੀਤ ਸਿੰਘ, ਸਟੇਟ ਪ੍ਰੋਗਰਾਮ ਅਫ਼ਸਰ ਡਾ. ਅਰਸ਼ਦੀਪ ਕੌਰ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਹਰਮਨਦੀਪ ਕੌਰ ਬਰਾੜ ਸਮੇਤ ਹੋਰ ਸਿਹਤ ਅਧਿਕਾਰੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਭਾਈ ਘਨੱਈਆ ਜੀ ਮੱਲ੍ਹਮ ਪੱਟੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ

ਭਾਈ ਘਨੱਈਆ ਜੀ ਮੱਲ੍ਹਮ ਪੱਟੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ 1 ਨਵੰਬਰ ਨੂੰ ਸ਼ਰਧਾ ਭਾਵਨਾ ਤੇ ਉਤਸ਼ਾਹ…