ਭਾਈ ਘਨੱਈਆ ਜੀ ਮੱਲ੍ਹਮ ਪੱਟੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ

1 ਨਵੰਬਰ ਨੂੰ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਬੰਦੀ ਛੋੜ ਦਿਵਸ

ਨਬਜ਼-ਏ-ਪੰਜਾਬ, ਮੁਹਾਲੀ, 25 ਅਕਤੂਬਰ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸੇਵਾ ਦੇ ਪੁੰਜ, ਸਰਬ ਸਾਂਝੀਵਾਲਤਾ, ਧਰਮ ਨਿਰਪੱਖਤਾ ਦੇ ਪ੍ਰਤੀਕ ਭਾਈ ਘਨੱਈਆ ਜੀ ਦੇ ਮੱਲ੍ਹਮ ਪੱਟੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ ਕਰਵਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਮੀਰੀ ਪੀਰੀ ਪੰਥਕ ਕਵੀਸ਼ਰੀ ਜਥੇ ਨੇ ਜੰਗ ਵਿੱਚ ਜ਼ਖ਼ਮੀ ਹੋਏ ਸੈਨਿਕਾਂ ਦੀ ਸੇਵਾ ਲਈ ਮੱਲ੍ਹਮ ਪੱਟੀ ਕਰਨ ਦਾ ਪੂਰਾ ਪ੍ਰਸੰਗ ਕਵੀਸ਼ਰੀ ਵਾਰਾਂ ਵਿੱਚ ਸੁਣਾਇਆ। ਭਾਈ ਗੁਰਵਿੰਦਰ ਸਿੰਘ ਤੇ ਸਾਥੀਆਂ ਨੇ ਆਪਣੇ ਰਸ-ਭਿੰਨੇ ਕੀਰਤਨ ਨਾਲ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਗੁਰਦੀਪ ਸਿੰਘ ਨਾਨਕਸਰ ਵਾਲਿਆਂ ਨੇ ਮਾਨਵਤਾ ਦੀ ਸੇਵਾ ਲਈ ਸਮਾਜ ਸੇਵੀ ਕੰਮ ਕਰਨ ਲਈ ਪ੍ਰੇਰਿਆ।
ਇਸ ਮੌਕੇ ਭਾਈ ਪ੍ਰਿਤਪਾਲ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਅਮਰਜੀਤ ਸਿੰਘ, ਭਾਈ ਜੋਗਿੰਦਰ ਸਿੰਘ, ਭਾਈ ਹਰਮਨਜੀਤ ਸਿੰਘ, ਬੀਬੀ ਉੱਤਮਜੀਤ ਕੌਰ, ਬਾਲ ਫੁਲਵਾੜੀ ਕੀਰਤਨੀ ਜਥਾ, ਭਾਈ ਗੁਰਜਾਪ ਸਿੰਘ, ਭਾਈ ਜਸਵੰਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਹਰਬਖ਼ਸ਼ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਸਾਰਾ ਦਿਨ ਹਰਜਸ ਸੁਣਾ ਕੇ ਨਿਹਾਲ ਕੀਤਾ। ਪ੍ਰਬੰਧਕਾਂ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ।
ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ 1 ਨਵੰਬਰ ਨੂੰ ਬੰਦੀ ਛੋੜ ਦਿਵਸ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਉਪਰੰਤ ਦੇਰ ਸ਼ਾਮ ਤੱਕ ਪੰਥ ਪ੍ਰਸਿੱਧ ਢਾਡੀ ਅਤੇ ਰਾਗੀ ਜਥੇ ਹਰ ਜੱਸ ਸੁਣ ਕੇ ਸੰਗਤ ਨੂੰ ਨਿਹਾਲ ਕਰਨਗੇ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤੇਗਾ।

Load More Related Articles
Load More By Nabaz-e-Punjab
Load More In General News

Check Also

ਨਸ਼ਾ ਤਸਕਰੀ: ਸਾਬਕਾ ਵਿਧਾਇਕਾ ਸਤਿਕਾਰ ਕੌਰ ਤੇ ਭਤੀਜੇ ਜਸਕੀਰਤ ਦਾ ਪੁਲੀਸ ਰਿਮਾਂਡ ਵਧਾਇਆ

ਨਸ਼ਾ ਤਸਕਰੀ: ਸਾਬਕਾ ਵਿਧਾਇਕਾ ਸਤਿਕਾਰ ਕੌਰ ਤੇ ਭਤੀਜੇ ਜਸਕੀਰਤ ਦਾ ਪੁਲੀਸ ਰਿਮਾਂਡ ਵਧਾਇਆ ਸਾਬਕਾ ਵਿਧਾਇਕਾ ਨੇ…