ਦਸਮੇਸ਼ ਵੈੱਲਫੇਅਰ ਕੌਂਸਲ ਵੱਲੋਂ ਪਟਾਕਿਆਂ ’ਤੇ ਮੁਕੰਮਲ ਰੋਕ ਲਗਾਉਣ ਦੀ ਮੰਗ

ਪਟਾਕਿਆਂ ਦੀ ਥਾਂ ਇੱਕ ਦੂਜੇ ਨੂੰ ਪੌਦੇ ਗਿਫ਼ਟ ਕਰਨ ਦੀ ਪਿਰਤ ਪਾਉਣ ਲੋਕ: ਮਨਜੀਤ ਸਿੰਘ ਮਾਨ

ਨਬਜ਼-ਏ-ਪੰਜਾਬ, ਮੁਹਾਲੀ, 26 ਅਕਤੂਬਰ:
ਦਸਮੇਸ਼ ਵੈੱਲਫੇਅਰ ਕੌਂਸਲ ਦੇ ਪ੍ਰਧਾਨ ਮਨਜੀਤ ਸਿੰਘ ਮਾਨ ਨੇ ਮੁਹਾਲੀ ਸਮੇਤ ਪੰਜਾਬ ਭਰ ਵਿੱਚ ਪਟਾਕਿਆਂ ’ਤੇ ਪੂਰਨ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਕਿਸਾਨਾਂ ਵੱਲੋਂ ਪਰਾਲੀ ਸਾੜਨ ’ਤੇ ਉਨ੍ਹਾਂ ਖ਼ਿਲਾਫ਼ ਪਰਚੇ ਦਰਜ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਦੀਆਂ ਜ਼ਮੀਨ ਨੂੰ ਰੈੱਡ ਲਾਈਨ ਐਂਟਰੀ ਵਿੱਚ ਪਾ ਰਹੀ ਹੈ, ਦੂਜੇ ਪਾਸੇ ਸਰਕਾਰ ਖ਼ੁਦ ਹੀ ਪ੍ਰਦੂਸ਼ਣ ਫੈਲਾਉਣ ਲਈ ਦੀਵਾਲੀ ਮੌਕੇ ਪਟਾਕੇ ਚਲਾਉਣ ਦੀ ਇਜਾਜ਼ਤ ਦੇ ਰਹੀ ਹੈ, ਜਿਸ ਨਾਲ ਸਰਕਾਰ ਦਾ ਦੋਗਲਾ ਚਿਹਰਾ ਨੰਗੇ ਚਿੱਟੇ ਰੂਪ ਵਿੱਚ ਸਾਹਮਣੇ ਆ ਗਿਆ ਹੈ।
ਅੱਜ ਇੱਥੇ ਮਨਜੀਤ ਸਿੰਘ ਮਾਨ ਨੇ ਕਿਹਾ ਕਿ ਦੀਵਾਲੀ ਸਮੇਤ ਹੋਰ ਵੱਖ-ਵੱਖ ਮੌਕਿਆਂ ’ਤੇ ਪਟਾਕੇ ’ਤੇ ਫ਼ਜ਼ੂਲ ਖ਼ਰਚੀ ਕਰਨ ਦੀ ਥਾਂ ਵਾਤਾਵਰਨ ਦਾ ਸੁਨੇਹਾ ਦੇਣ ਲਈ ਆਪਣੇ ਜਾਣਕਾਰਾਂ ਨੂੰ ਗ੍ਰਿਫ਼ਟ ਵਜੋਂ ਪੌਦੇ ਵੰਡੇ ਜਾਣ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਜਾਗਰੂਕ ਕਰਨਾ ਚਾਹੀਦਾ ਹੈ ਪ੍ਰੰਤੂ ਇਸ ਦੇ ਉਲਟਾ ਲੋਕਾਂ ਨੂੰ ਪਟਾਕੇ ਚਲਾਉਣ ਅਤੇ ਵੇਚਣ ਦੀ ਇਜਾਜ਼ਤ ਦੇ ਕੇ ਸਰਕਾਰ ਖ਼ੁਦ ਪ੍ਰਦੂਸ਼ਣ ਫੈਲਾਉਣ ਨੂੰ ਬੜ੍ਹਾਵਾ ਦੇ ਰਹੀ ਹੈ।
ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਵੀ ਆਪ ਦੀ ਸਰਕਾਰ ਹੈ, ਜਿੱਥੇ ਅਦਾਲਤ ਵੱਲੋਂ ਪਟਾਕਿਆਂ ’ਤੇ ਪਾਬੰਦੀ ਲਗਾਈ ਗਈ ਹੈ ਤਾਂ ਪੰਜਾਬ ਵਿੱਚ ਵੱਖਰੇ ਕਾਨੂੰਨ ਕਿਉਂ? ਉਨ੍ਹਾਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਮੰਗ ਕੀਤੀ ਕਿ ਇਸ ਮਾਮਲੇ ਵਿੱਚ ਆਪਣੇ ਪੱਧਰ ’ਤੇ ਗੰਭੀਰ ਨੋਟਿਸ ਲੈ ਕੇ ਦੀਵਾਲੀ ਮੌਕੇ ਪੰਜਾਬ ਵਿੱਚ ਪਟਾਕਿਆਂ ਦੀ ਵਰਤੋਂ ਉੱਤੇ ਮੁਕੰਮਲ ਪਾਬੰਦੀ ਲਗਾਈ ਜਾਵੇ ਅਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੁਨੇਹਾ ਘਰ-ਘਰ ਪਹੁੰਚਾਇਆ ਜਾਵੇ।

Load More Related Articles
Load More By Nabaz-e-Punjab
Load More In General News

Check Also

ਸੀਐਮ ਦੀ ਯੋਗਸ਼ਾਲਾ: ਯੋਗਾ ਕਲਾਸਾਂ ਲੋਕਾਂ ਦੇ ਜੀਵਨ ਨੂੰ ਬਣਾ ਰਹੀਆ ਨੇ ਰੋਗ ਮੁਕਤ

ਸੀਐਮ ਦੀ ਯੋਗਸ਼ਾਲਾ: ਯੋਗਾ ਕਲਾਸਾਂ ਲੋਕਾਂ ਦੇ ਜੀਵਨ ਨੂੰ ਬਣਾ ਰਹੀਆ ਨੇ ਰੋਗ ਮੁਕਤ ਯੋਗਾ ਕਲਾਸਾਂ ਵੱਧ ਭਾਰ, ਪ…