ਪਿੰਡਾਂ ਦੇ ਸਰਪੰਚਾਂ ਦੇ ਤਿੰਨ ਸਾਲ ਤੋਂ ਰੁਕੇ ਮਾਣ ਭੱਤੇ ਦਿੱਤੇ ਜਾਣ: ਮਾਵੀ

ਨਿਊਜ਼ ਡੈਸਕ, ਮੁਹਾਲੀ, 13 ਦਸੰਬਰ
ਪੰਚਾਇਤ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਦੀ ਅਗਵਾਈ ਹੇਠ ਮੰਗਲਵਾਰ ਨੂੰ ਇੱਥੋਂ ਦੇ ਸੈਕਟਰ-76 ਸਥਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚਜ ਡੀਸੀ ਮੁਹਾਲੀ ਡੀ.ਐਸ. ਮਾਂਗਟ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਯੂਨੀਅਨ ਦੇ ਸੂਬਾਈ ਪ੍ਰਧਾਨ ਹਰਮਿੰਦਰ ਸਿੰਘ ਮਾਵੀ ਨੇ ਵੀ ਵਿਸ਼ੇਸ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਸਰਪੰਚਾਂ ਨੂੰ ਪਿਛਲੇ ਤਿੰਨ ਸਾਲ ਤੋਂ ਮਾਣ ਭੱਤਾ ਨਹੀਂ ਮਿਲਿਆ ਤੇ ਪਿਛਲੀ ਟਰਮ ਦੇ ਸਰਪੰਚਾਂ ਦਾ 2011 ਤੱਕ ਦਾ ਮਾਣ ਭੱਤਾ ਨਹੀਂ ਮਿਲਿਆ ਉਹਨਾਂ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਭੇਜੇ ਮੰਗ ਪੱਤਰ ਵਿੱਚ ਮੰਗ ਕੀਤੀ ਕਿ ਸਰਪੰਚਾਂ ਦਾ ਰੁਕਿਆ ਮਾਣ-ਭੱਤਾ ਤੁਰੰਤ ਜਾਰੀ ਕੀਤਾ ਜਾਵੇ ਅਤੇ ਸਰਪੰਚ ਨੂੰ 11 ਹਜ਼ਾਰ ਰੁਪਏ ਅਤੇ ਪੰਚਾਂ ਨੂੰ 3500 ਰੁਪਏ ਪ੍ਰਤੀ ਮਹੀਨਾ ਮਾਣ ਭੱਤਾ ਦਿੱਤਾ ਜਾਵੇ।
ਸ੍ਰੀ ਮਾਵੀ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਸਿਰ ਤੇ ਹੋਣ ਕਰਕੇ ਚੋਣ ਜ਼ਾਬਤਾ ਕਿਸ ਸਮੇਂ ਵੀ ਲਾਗੂ ਹੋ ਸਕਦਾ ਹੈ। ਉਸ ਤੋਂ ਬਾਅਦ ਮਾਣ-ਭੱਤਾ ਮਿਲਣਾ ਮੁਸ਼ਕਿਲ ਹੋ ਜਾਵੇਗਾ। ਮਾਣ-ਭੱਤਾ ਨਾ ਮਿਲਣ ਕਰਕੇ ਸਰਪੰਚਾਂ ਵਿੱਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜਿਸ ਦਾ ਆਉਣ ਵਾਲੀਆਂ ਵਿਧਾਨ ਸਭਾ ਚੋਣਾ ਵਿੱਚ ਅਕਾਲੀ-ਭਾਜਪਾ ਨੂੰ ਭਾਰੀ ਨੁਕਸਾਨ ਝੱਲਣਾ ਪਵੇਗਾ ਅਤੇ ਪਿੰਡਾਂ ਵਿੱਚ ਅਕਾਲੀ ਬੀਜੇਪੀ ਦੇ ਉਮੀਦਵਾਰਾਂ ਦਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਉਸ ਪਾਰਟੀ ਦੀ ਮਦਦ ਕੀਤੀ ਜਾਵੇਗੀ। ਜਿਹੜੀ ਪਾਰਟੀ ਪੰਚਾਇਤ ਦੀਆਂ ਮੰਗਾਂ ਨੂੰ ਆਪਣੇ ਚੋਣ ਮੈਨੀਫੈਸਟੋ ਵਿੱਚ ਪਾਵੇਗੀ ’ਤੇ 73 ਵੀ ਸੋਧ ਲਾਗੂ ਕਰਨ ਦਾ ਵਾਅਦਾ ਕਰੇਗੀ।
ਇਸ ਮੌਕੇ ਛੱਜਾ ਸਿੰਘ ਸਰਪੰਚ ਕੁਰੜੀ, ਅਵਤਾਰ ਸਿੰਘ ਸਰਪੰਚ ਮਨੌਲੀ, ਬਲਜਿੰਦਰ ਸਿੰਘ ਸਰਪੰਚ ਚੰਡਿਆਲਾ, ਅਮਰਜੀਤ ਕੌਰ ਸਰਪੰਚ ਮਕੱੜਿਆਂ, ਨਿਰੰਜਨ ਸਿੰਘ ਸਾਬਕਾ ਸਰਪੰਚ ਗਰੀਨ ਇਨਕਲੇਵ, ਹਰਭਜਨ ਸਿੰਘ ਨੰਬਰਦਾਰ ਮਕੱੜਿਆਂ, ਅਵਤਾਰ ਸਿੰਘ ਸਾਬਕਾ ਪੰਚ ਮਕੱੜਿਆਂ, ਲਖਵੀਰ ਸਿੰਘ, ਨਾਗਰ ਸਿੰਘ, ਗੁਰਮੇਲ ਸਿੰਘ ਜਸਪਾਲ ਸਿੰਘ ਰਾਏਪੁਰ, ਬਲਵਿੰਦਰ ਸਿੰਘ ਸਾਬਕਾ ਪੰਚ ਮਾਣਕਪੁਰ ਕੱਲਰ, ਮਾ. ਗੁਰਚਰਨ ਸਿੰਘ ਕੁੰਭੜਾ, ਬਲਵੀਰ ਸਾਬਕਾ ਬਲਾਕ ਮੈਂਬਰ, ਅਜੈਬ ਸਿੰਘ ਬਾਕਰਪੁਰ, ਨਰਿੰਦਰ ਸਿੰਘ ਜੋਲੀ ਬਲਾਕ ਪ੍ਰਧਾਨ ਡੇਰਾਬੱਸੀ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…