ਦੀਵਾਲੀ ਨਾਈਟ: ਵੱਖ-ਵੱਖ ਕਲਾਕਾਰਾਂ ਨੇ ਖੂਬ ਰੰਗ ਬੰਨ੍ਹਿਆ

ਮੁਹਾਲੀ 27 ਅਕਤੂਬਰ:
ਪੇਂਡੂ ਵਿਕਾਸ, ਪੰਚਾਇਤ , ਸਪਾਟਾ ਅਤੇ ਸੱਭਿਆਚਾਰਕ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਦੇ ਕਿਹਾ ਕਿ ਉਹ ਪੰਜਾਬ ਦੇ ਵਿੱਚ ਸੈਰ ਸਪਾਟਾ ਉਦਯੋਗ ਨੂੰ ਹੁਲਾਰਾ ਦੇਣ ਦੇ ਲਈ ਕੰਮ ਕਰਨਗੇ, ਪੰਜਾਬ ਅਮੀਰ ਸੱਭਿਆਚਾਰਕ ਵਿਰਾਸਤ ਵਾਲਾ ਪ੍ਰਦੇਸ਼ ਹੈ ਉਨਾਂ ਕਿਹਾ ਕਿ ਪ੍ਰੈਸ ਕਲੱਬ ਐਸ ਏ ਐਸ ਨਗਰ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਮੋਹਾਲੀ ਸ਼ਹਿਰ ਦੇ ਵਿੱਚ ਸੱਭਿਆਚਾਰਕ, ਧਾਰਮਿਕ ਅਤੇ ਸਮਾਜ ਸੇਵਾ ਦੇ ਕੰਮਾਂ ਦੇ ਨਾਲ- ਨਾਲ ਪੱਤਰਕਾਰ ਭਾਈਚਾਰੇ ਦੇ ਮੈਂਬਰਾਂ ਦੇ ਲਈ ਵੀ ਕੰਮ ਕੀਤਾ ਜਾ ਰਿਹਾ ਹੈ, ਜੋ ਕਿ ਕਾਬਿਲੇ ਤਾਰੀਫ ਹੈ, ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਨਾਲ ਸੰਬੰਧਿਤ ਸਕੀਮਾਂ ਨੂੰ ਪਹਿਲ ਦੇ ਆਧਾਰ ਤੇ ਲਾਗੂ ਕੀਤਾ ਜਾ ਰਿਹਾ ਹੈ। ਅਤੇ ਅੱਜ ਪੰਜਾਬ ਦੇ ਮੰਤਰੀ, ਵਿਧਾਇਕ ਅਤੇ ਹਰ ਪਾਰਟੀ ਵਰਕਰ ਲੋਕਾਂ ਦੇ ਵਿੱਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਸਮਾਂ ਰਹਿੰਦਿਆਂ ਹੱਲ ਕੀਤਾ ਜਾ ਰਿਹਾ ਹੈ। ਕੈਬਨਟ ਮੰਤਰੀ ਸੌਂਦ ਨੇ ਕਿਹਾ ਕਿ ਪਿਛਲੇ ਦਿਨੀ ਹੀ ਇੰਡਸਟਰੀ ਵਿਭਾਗ ਨਾਲ ਸੰਬੰਧਿਤ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ ਲਈ ਗਈ ਹੈ ਅਤੇ ਉਦਯੋਗ ਜਗਤ ਨਾਲ ਸੰਬੰਧਿਤ ਵਪਾਰੀ ਵਰਗ ਦੀਆਂ ਲਮਕਦੀਆਂ ਮੰਗਾਂ ਦਾ ਵੀ ਹੱਲ ਕੀਤਾ ਜਾ ਰਿਹਾ ਹੈ।
ਕੈਬਨਟ ਮੰਤਰੀ ਤਰੁਣਪ੍ਰੀਤ ਸਿੰਘ ਸੌਦ ਪ੍ਰੈਸ ਕਲੱਬ ਐਸ.ਏ.ਐਸ ਨਗਰ ਵੱਲੋਂ ਕਲੱਬ ਪ੍ਰਧਾਨ ਹਿਲੇਰੀ ਵਿਕਟਰ ਅਤੇ ਜਰਨਲ ਸਕੱਤਰ ਪਰਦੀਪ ਸਿੰਘ ਹੈਪੀ ਦੀ ਅਗਵਾਈ ਹੇਠ ਕਰਵਾਈ ਗਈ ਸੰਗੀਤਕ ਚਾਨਣੀ ਰਾਤ -2024 ਦੇ ਦੌਰਾਨ ਮੁੱਖ ਮਹਿਮਾਨ ਵਜੋਂ ਮੋਹਾਲੀ ਦੇ ਫੇਜ਼-6 ਸਥਿਤ ਡਬਲਿਊ ਡਬਲਿਊ ਆਈ.ਸੀ.ਐਸ. ਦੇ ਕੰਪਲੈਕਸ ਵਿੱਚ ਪੁੱਜੇ ਸਨ, ਇਸ ਮੌਕੇ ਦਿਵਾਲੀ ਨਾਈਟ ਸਮਾਗਮ ਦਾ ਉਦਘਾਟਨ ਵਿਧਾਇਕ ਕੁਲਵੰਤ ਸਿੰਘ ਵੱਲੋਂ ਕੀਤਾ ਗਿਆ, ਜਦੋਂਕਿ ਵਿਸ਼ੇਸ਼ ਮਹਿਮਾਨ ਵਜੋਂ ਬੰਗਾ ਤੋਂ ਵਿਧਾਇਕ ਡਾਕਟਰ ਸੁਖਵਿੰਦਰ ਸੁੱਖੀ, ਚੇਅਰਪਰਸਨ ਜ਼ਿਲ੍ਹਾ ਯੋਜਨਾ ਬੋਰਡ ਇੰਜੀਨੀਅਰ ਪ੍ਰਭਜੋਤ ਕੌਰ, ਆਪ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ, ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਆਪ ਆਗੂ ਸੁਰਿੰਦਰ ਸਿੰਘ ਰੋਡਾ ਸੁਹਾਣਾ ਨੇ ਉਚੇਚੇ ਤੌਰ ‘ਤੇ ਸ਼ਮੂਲੀਅਤ ਕੀਤੀ, ਸੱਭਿਆਚਾਰਕ ਸਮਾਗਮ ਦੇ ਦੌਰਾਨ ਪ੍ਰਸਿੱਧ ਲੋਕ ਗਾਇਕ ਸਤਵਿੰਦਰ ਬਿੱਟੀ, ਬਾਈ ਹਰਦੀਪ, ਸਤਵੀਰ ਸੱਤੀ ਨੇ ਹਾਜ਼ਰੀਨ ਦਾ ਮਨੋਰੰਜਨ ਕੀਤਾ, ਸੱਭਿਆਚਾਰਕ ਸ਼ਾਮ ਦੇ ਦੌਰਾਨ ਫਿਲਮ ਅਭਿਨੇਤਰੀ ਪੂਨਮ ਸੂਦ, ਵੀਡੀਓ ਡਾਇਰੈਕਟਰ- ਜਸਵਿੰਦਰ ਸਿੰਘ ਜੱਸੀ, ਪ੍ਰਸਿੱਧ ਉਦਯੋਗਪਤੀ- ਮਨਜੀਤ ਸਿੰਘ ਖੁਰਲ ਦਾ ਪ੍ਰੈਸ ਕਲੱਬ ਐਸ.ਏ.ਐਸ ਨਗਰ ਵੱਲੋਂ ਸਨਮਾਨ ਕੀਤਾ ਗਿਆ।
ਸਟੇਜ ਸਕੱਤਰ ਦੀ ਭੂਮਿਕਾ ਸਟੇਟ ਐਵਾਰਡੀ ਫੂਲਰਾਜ ਸਿੰਘ ਨੇ ਨਿਭਾਈ।ਪ੍ਰੋਗਰਾਮ ਦੇ ਦੌਰਾਨ ਜਨਰਲ ਸਕੱਤਰ ਪਰਦੀਪ ਸਿੰਘ ਹੈਪੀ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ।

ਇਸ ਮੌਕੇ ਆਪ ਆਗੂ ਅਮਰਦੀਪ ਸਿੰਘ ਪੁਰੇਵਾਲ, ਕਰਨ ਅਰੋੜਾ ਓਐਸਡੀ ਕੈਬਿਨਟ ਮੰਤਰੀ ਸੌਂਦ, ਜਗਤਾਰ ਸਿੰਘ ਗਿੱਲ, ਮਹੇਸ਼ ਕੁਮਾਰ ਵੀ ਹਾਜ਼ਰ ਸਨ,

Load More Related Articles
Load More By Nabaz-e-Punjab
Load More In General News

Check Also

ਲੈਕਚਰਾਰਾਂ ਨੂੰ ਦੂਰ-ਦੁਰਾਡੇ ਸਟੇਸ਼ਨ ਦੇਣ ਦਾ ਵਿਰੋਧ, ਚੋਣ ਕਮਿਸ਼ਨਰ ਤੇ ਉੱਚ ਅਧਿਕਾਰੀਆਂ ਭੇਜੇ ਰੋਸ ਪੱਤਰ

ਲੈਕਚਰਾਰਾਂ ਨੂੰ ਦੂਰ-ਦੁਰਾਡੇ ਸਟੇਸ਼ਨ ਦੇਣ ਦਾ ਵਿਰੋਧ, ਚੋਣ ਕਮਿਸ਼ਨਰ ਤੇ ਉੱਚ ਅਧਿਕਾਰੀਆਂ ਭੇਜੇ ਰੋਸ ਪੱਤਰ ਚੋਣ…