ਮਾਲਵਿੰਦਰ ਮਾਲੀ ਦਾ ਜੁਡੀਸ਼ਲ ਰਿਮਾਂਡ ਵਧਾਇਆ, ਡੀਸੀ ਦਫ਼ਤਰ ਦੇ ਬਾਹਰ ਰੋਸ ਮੁਜ਼ਾਹਰਾ

ਵੱਖ-ਵੱਖ ਜਥੇਬੰਦੀਆਂ ਅਤੇ ਇਨਸਾਫ਼ ਪਸੰਦ ਲੋਕਾਂ ਮੂੰਹ ’ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਦਿੱਤਾ ਧਰਨਾ

ਨਬਜ਼-ਏ-ਪੰਜਾਬ, ਮੁਹਾਲੀ, 28 ਅਕਤੂਬਰ:
ਮੁਹਾਲੀ ਅਦਾਲਤ ਨੇ ਉੱਘੇ ਸਮਾਜਿਕ ਚਿੰਤਕ ਤੇ ਰਾਜਸੀ ਟਿੱਪਣੀਕਾਰ ਮਾਲਵਿੰਦਰ ਸਿੰਘ ਮਾਲੀ ਦਾ 14 ਦਿਨਾਂ ਲਈ ਜੁਡੀਸ਼ਲ ਰਿਮਾਂਡ ਵਧਾ ਦਿੱਤਾ ਹੈ। ਅੱਜ ਵੀ ਜੇਲ੍ਹ ਪ੍ਰਸ਼ਾਸਨ ਅਤੇ ਪੁਲੀਸ ਵੱਲੋਂ ਮਾਲੀ ਨੂੰ ਅਦਾਲਤ ਵਿੱਚ ਪੇਸ਼ ਨਹੀਂ ਕੀਤਾ ਗਿਆ। ਉਨ੍ਹਾਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਭੁਗਤੀ। ਮਾਲੀ ਪਟਿਆਲਾ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਖ਼ਿਲਾਫ਼ ਮੁਹਾਲੀ ਥਾਣੇ ਵਿੱਚ ਪਰਚਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 11 ਨਵੰਬਰ ਨੂੰ ਹੋਵੇਗੀ।
ਉਧਰ, ਮਨੁੱਖੀ ਅਧਿਕਾਰ ਸੰਗਠਨਾਂ, ਬੁੱਧੀਜੀਵੀਆਂ, ਵਕੀਲਾਂ ਅਤੇ ਇਨਸਾਫ਼ ਤੇ ਜਮਹੂਰੀਅਤ ਪਸੰਦ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਅੱਜ ਮੁਹਾਲੀ ਵਿਖੇ ਡੀਸੀ ਦਫ਼ਤਰ ਦੇ ਬਾਹਰ ਆਪਣੇ ਮੂੰਹ ’ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਪੰਜਾਬ ਦੀ ‘ਆਪ’ ਸਰਕਾਰ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ। ਇਸ ਮੌਕੇ ਜੀਟੀਯੂ ਦੇ ਸਾਬਕਾ ਪ੍ਰੈੱਸ ਸਕੱਤਰ ਹਰਨੇਕ ਸਿੰਘ ਮਾਵੀ, ਹਰਮਿੰਦਰ ਸਿੰਘ ਮਾਵੀ, ਐਡਵੋਕੇਟ ਦਰਸ਼ਨ ਸਿੰਘ ਧਾਲੀਵਾਲ, ਸੁਰਜੀਤ ਸਿੰਘ ਮੁਹਾਲੀ, ਬਲਵਿੰਦਰ ਸਿੰਘ ਕੁੰਭੜਾ, ਦਲਵਿੰਦਰ ਸਿੰਘ ਬੈਨੀਪਾਲ, ਨਾਨਕ ਸਿੰਘ ਮਾਹਲ, ਭੁਪਿੰਦਰ ਸਿੰਘ ਬੱਲ, ਲਾਭ ਸਿੰਘ ਬਰਾੜ, ਸਾਗਰ ਸਿੰਘ, ਪ੍ਰੇਮ ਸਿੰਘ, ਗੁਰਮੇਲ ਸਿੰਘ, ਗੁਰਦੀਪ ਸਿੰਘ ਗਾਂਧੀ, ਮੇਜਰ ਸਿੰਘ, ਗੁਰਪ੍ਰੀਤ ਸਿੰਘ ਨੇ ਮਾਲਵਿੰਦਰ ਮਾਲੀ ਨੂੰ ਝੂਠੇ ਕੇਸ ਵਿੱਚ ਫਸਾਉਣ ਦੀ ਨਿਖੇਧੀ ਕਰਦਿਆਂ ਪਰਚਾ ਰੱਦ ਕਰਵਾਉਣ ਲਈ ਕਾਨੂੰਨੀ ਚਾਰਾਜੋਈ ਦੇ ਨਾਲ-ਨਾਲ ਸਮਾਜਿਕ ਲੜਾਈ ਵੀ ਜਾਰੀ ਰੱਖਣ ਦਾ ਐਲਾਨ ਕੀਤਾ।
ਆਗੂਆਂ ਨੇ ਮੁਹਾਲੀ ਸਮੇਤ ਪੰਜਾਬ ਭਰ ਵਿੱਚ ਜ਼ਿਲ੍ਹਾ ਪੱਧਰ ’ਤੇ ਇਨਸਾਫ਼ ਪਸੰਦ ਲੋਕਾਂ ਨੇ ਆਪਣੇ ਮੂੰਹ ’ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਡੀਸੀ ਅਤੇ ਐੱਸਐੱਸਪੀ ਦਫ਼ਤਰਾਂ ਦੇ ਬਾਹਰ ਸ਼ਾਂਤਮਈ ਧਰਨੇ ਦਿੱਤੇ ਗਏ ਹਨ। ਜੇਕਰ ਮਾਲੀ ਵਿਰੁੱਧ ਦਰਜ ਝੂਠਾ ਪਰਚਾ ਰੱਦ ਨਹੀਂ ਕੀਤਾ ਗਿਆ ਅਤੇ ਉਨ੍ਹਾਂ ਨੂੰ ਜੇਲ੍ਹ ’ਚੋਂ ਰਿਹਾਅ ਨਾ ਕੀਤਾ ਗਿਆ ਤਾਂ ਆਉਂਦੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਪੰਜਾਬ ਵਿੱਚ ਜ਼ਿਮਨੀ ਚੋਣਾਂ ਦੌਰਾਨ ਸਬੰਧਤ ਹਲਕਿਆਂ ਵਿੱਚ ‘ਆਪ’ ਸਰਕਾਰ ਵਿਰੁੱਧ ਭੰਡੀ ਪ੍ਰਚਾਰ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਮਾਲੀ ਨੂੰ ਗ੍ਰਿਫ਼ਤਾਰ ਕਰਨ ਦਾ ਮੰਤਵ ਨਾਗਰਿਕਾਂ ਨੂੰ ਆਪਣੀ ਗੱਲ ਬੇਬਾਕ ਤਰੀਕੇ ਨਾਲ ਕਹਿਣ ਦੀ ਮਿਲੀ ਆਜ਼ਾਦੀ ’ਤੇ ਪਾਬੰਦੀ ਲਗਾਉਣਾ ਹੈ। ਬੁਲਾਰਿਆਂ ਨੇ ਕਿਹਾ ਕਿ ਮਾਲੀ ਨੇ ਕੋਈ ਗੁਨਾਹ ਨਹੀਂ ਕੀਤਾ ਸਗੋਂ ਹਮੇਸ਼ਾ ਆਪਣੇ ਵਿਚਾਰਾਂ ਰਾਹੀਂ ਸੱਚ ਨੂੰ ਉਜਾਗਰ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਰਹੀ ਹੈ। ਪ੍ਰੰਤੂ ਸਰਕਾਰ ਨੇ ਸਾਜ਼ਿਸ਼ ਤਹਿਤ ਉਨ੍ਹਾਂ ਨੂੰ ਫੜ ਕੇ ਜੇਲ੍ਹ ਵਿੱਚ ਬੰਦ ਕਰ ਦਿੱਤਾ, ਜੋ ਲੋਕਤੰਤਰ ਦੇ ਖ਼ਿਲਾਫ਼ ਹੈ।

Load More Related Articles
Load More By Nabaz-e-Punjab
Load More In General News

Check Also

Ensure disposal of complaints in fair, transparent, time bound manner: VB Chief Directs Officials

Ensure disposal of complaints in fair, transparent, time bound manner: VB Chief Directs Of…