Share on Facebook Share on Twitter Share on Google+ Share on Pinterest Share on Linkedin ਪਿਛਲੇ ਸਾਲ ਦੇ ਮੁਕਾਬਲੇ 68 ਫੀਸਦੀ ਦੀ ਪਰਾਲੀ ਸਾੜਨ ਦੇ ਮਾਮਲਿਆਂ ’ਚ ਕਮੀ ਆਈ: ਡੀਸੀ ਆਸ਼ਿਕਾ ਜੈਨ ਜ਼ਿਲ੍ਹ ਪ੍ਰਸ਼ਾਸਨ ਨੇ ਪੁਲੀਸ ਤੇ ਹੋਰਨਾਂ ਵਿਭਾਗਾਂ ਦੀ ਮਦਦ ਨਾਲ ਪਰਾਲੀ ਸਾੜਨ ਦੇ ਵਧਦੇ ਰੁਝਾਨ ਨੂੰ ਠੱਲ੍ਹ ਪਾਈ ਪਰਾਲੀ ਸਾੜਨ ਤੋਂ ਰੋਕਣ ਅਤੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਸਿਵਲ ਅਤੇ ਪੁਲੀਸ ਅਧਿਕਾਰੀ ਖੇਤਾਂ ’ਚ ਪੁੱਜੇ ਨਬਜ਼-ਏ-ਪੰਜਾਬ, ਮੁਹਾਲੀ, 2 ਨਵੰਬਰ: ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਆਪਣੀ ਵਚਨਬੱਧਤਾ ਅਨੁਸਾਰ ਮੁਹਾਲੀ ਪ੍ਰਸ਼ਾਸਨ ਨੇ ਪੁਲੀਸ ਅਤੇ ਹੋਰ ਸਬੰਧਤ ਵਿਭਾਗਾਂ ਦੇ ਸਹਿਯੋਗ ਨਾਲ ਪਿਛਲੇ ਸਾਲ ਦੇ ਮੁਕਾਬਲੇ ਇਸ ਰੁਝਾਨ ਨੂੰ ਰੋਕਣ ਵਿੱਚ ਹੁਣ ਤੱਕ 68 ਫੀਸਦੀ ਦੀ ਕਮੀ ਦਰਜ ਕੀਤੀ ਹੈ। ਇਹ ਦਾਅਵਾ ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਕੀਤਾ ਹੈ। ਉਨ੍ਹਾਂ ਨੇ ਰੋਜ਼ਾਨਾ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਇਸ ਵਾਰ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਗਿਣਤੀ ਹੁਣ ਤੱਕ ਪੰਜਾਬ ਰਿਮੋਟ ਸੈਂਸਿੰਗ ਸੈਂਟਰ ਵੱਲੋਂ 36 ਦੱਸੀ ਗਈ ਹੈ ਜਦਕਿ ਪਿਛਲੇ ਸਾਲ ਇਸ ਦਿਨ ਤੱਕ ਇਹ ਗਿਣਤੀ 113 ਸੀ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗਾਂ ਦੇ ਨਿਰੰਤਰ ਅਤੇ ਠੋਸ ਯਤਨਾਂ ਦੇ ਨਤੀਜੇ ਵਜੋਂ ਖੇਤਾਂ ਦੀ ਨਿਗਰਾਨੀ ਕਰਕੇ ਅਤੇ ਕਿਸਾਨਾਂ ਨੂੰ ਖੇਤਾਂ ਵਿੱਚ ਅੱਗ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਕੇ ਘਟਨਾਵਾਂ ਵਿੱਚ ਕਾਫ਼ੀ ਕਮੀ ਆਈ ਹੈ। ਪੰਜਾਬ ਰਿਮੋਟ ਸੈਂਸਿੰਗ ਸੈਂਟਰ (ਪੀਐੱਸਆਰਸੀ) ਦੀ ਰਿਪੋਰਟ ਅਨੁਸਾਰ 36 ਮਾਮਲਿਆਂ ਦੀ ਭੌਤਿਕ ਤਸਦੀਕ ਕਰਨ ’ਤੇ ਮੁਹਾਲੀ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਕੇਵਲ 12 ਸਾਈਟਾਂ ਹੀ ਮਿਲੀਆਂ ਹਨ। ਬਾਕੀ 24 ਸਾਈਟਾਂ ਜਿੱਥੇ ਅੱਗ ਦੇ ਕੋਈ ਸੰਕੇਤ ਨਹੀਂ ਦੇਖੇ ਗਏ ਸਨ, ਉਨ੍ਹਾਂ ਨੂੰ ਪੀਐੱਸਆਰਸੀ ਡੇਟਾ ਤੋਂ ਹਟਾਉਣ ਲਈ ਸਰਕਾਰ ਨੂੰ ਸੂਚਿਤ ਕੀਤਾ ਜਾਵੇਗਾ। ਇਨ੍ਹਾਂ ਘਟਨਾਵਾਂ ਲਈ 12,500 ਰੁਪਏ ਦਾ ਵਾਤਾਵਰਨ ਮੁਆਵਜ਼ਾ ਲਾਇਆ ਗਿਆ ਹੈ ਅਤੇ ਵਸੂਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵਿਸ਼ਲੇਸ਼ਕ ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ ਇਸ ਵਾਰ ਕਿਸਾਨਾਂ ਤੱਕ ਖੇਤੀ ਮਸ਼ੀਨਰੀ ਦੀ ਕਾਫ਼ੀ ਪਹੁੰਚ ਹੋਈ ਹੈ ਅਤੇ ਹੁਣ ਤੱਕ ਕੁੱਲ 35000 ਹੈਕਟੇਅਰ ਰਕਬੇ ’ਚੋਂ ਝੋਨੇ ਦੀ ਕਰੀਬ 67 ਫੀਸਦੀ ਰਕਬੇ ਦੀ ਕਟਾਈ ਹੋ ਚੁੱਕੀ ਹੈ, ਜਿਸ ’ਚੋਂ 8575 ਹੈਕਟੇਅਰ ਰਕਬੇ ਵਿੱਚ ਝੋਨੇ ਦੀ ਪਰਾਲੀ ਦੀ ਸੰਭਾਲ ਸੀਟੂ ਐਕਸ-ਸੀਟੂ ਪਰਾਲੀ ਪ੍ਰਬੰਧਨ ਮਸ਼ੀਨਰੀ ਰਾਹੀਂ ਕੀਤੀ ਜਾ ਚੁੱਕੀ ਹੈ। ਜਦੋਂਕਿ 12390 ਹੈਕਟੇਅਰ ਰਕਬੇ ’ਚੋਂ ਇਨ-ਸੀਟੂ ਢੰਗ ਰਾਹੀਂ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਨੂੰ ਸੰਭਾਲਿਆ ਗਿਆ ਹੈ। ਡੀਸੀ ਆਸ਼ਿਕਾ ਜੈਨ ਨੇ ਕਿਹਾ ਕਿ ਪਰਾਲੀ ਨੂੰ ਗੰਢਾਂ ਦੇ ਰੂਪ ਵਿੱਚ ਇਕੱਠਾ ਕਰਕੇ ਪਰਾਲੀ ਦਾ ਪ੍ਰਬੰਧਨ ਕਰਨ ਲਈ ਐਕਸ-ਸੀਟੂ ਤਕਨੀਕ ਦੀ ਵਰਤੋਂ ਕੀਤੀ ਜਾਂਦੀ ਹੈ ਜਦੋਂ ਕਿ ਇਨ-ਸੀਟੂ ਤਕਨੀਕ ਦੀ ਵਰਤੋਂ ਮਸ਼ੀਨਰੀ ਦੀ ਵਰਤੋਂ ਕਰਕੇ ਮਿੱਟੀ ਵਿੱਚ ਮਿਲਾਉਣ ਲਈ ਕੀਤੀ ਜਾਂਦੀ ਹੈ। ਇਸੇ ਤਰ੍ਹਾਂ, ਅੱਗ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਮੇਂ ਸਿਰ ਕਾਰਵਾਈ ਕਰਨ ਵਿੱਚ ਅਸਫਲ ਰਹਿਣ ਵਾਲੇ ਫੀਲਡ ਸਟਾਫ਼ ਦੀ ਜ਼ਿੰਮੇਵਾਰੀ ਤੈਅ ਕਰਨ ਲਈ, ਸੀਏਕਿਊਐਮ (ਕਮਿਸ਼ਨ ਅੌਨ ਏਅਰ ਕੁਆਲਿਟੀ ਮੈਨੇਜਮੈਂਟ) ਐਕਟ ਦੀ ਧਾਰਾ 14 ਦੇ ਤਹਿਤ ਨੋਟਿਸ ਜਾਰੀ ਕੀਤੇ ਗਏ ਹਨ ਅਤੇ ਇੱਕ ਹੋਰ ਡਿਊਟੀ ਚ ਲਾਪ੍ਰਵਾਹੀ ਕਰਨ ਵਾਲੇ ਵਿਅਕਤੀ ਦੇ ਖਿਲਾਫ ਜੁਡੀਸ਼ੀਅਲ ਮੈਜਿਸਟਰੇਟ ਅੱਗੇ ਕੇਸ ਦਾਇਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਤੇ ਕਿਸਾਨਾਂ ਤੱਕ ਮਸ਼ੀਨਰੀ ਦੀ ਵੱਧ ਤੋਂ ਵੱਧ ਪਹੁੰਚ ਯਕੀਨੀ ਬਣਾਉਣ ਲਈ ਸਬ-ਡਵੀਜ਼ਨ ਪੱਧਰੀ ਹੈਲਪਲਾਈਨ ਨੰਬਰ ਸ਼ੁਰੂ ਕੀਤੇ ਗਏ ਹਨ। ਮੁਹਾਲੀ ਸਬ ਡਵੀਜ਼ਨ ਵਿੱਚ 78889-77511, 96467-55655, 96532-88889 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਖਰੜ ਸਬ-ਡਿਵੀਜ਼ਨ ਵਿੱਚ 98883-06474, 88472-05441 95010-09150 ਅਤੇ ਡੇਰਾਬੱਸੀ ਵਿੱਚ ਹੈਲਪਲਾਈਨ ਨੰਬਰ 70095-66834, 99154-38091, 94635-56415 ’ਤੇ ਡਾਇਲ ਕੀਤਾ ਜਾ ਸਕਦਾ ਹੈ। ਮੁਹਾਲੀ ਦੇ ਐੱਸਐੱਸਪੀ ਦੀਪਕ ਪਾਰਿਕ ਨੇ ਦੱਸਿਆ ਕਿ ਪੁਲੀਸ ਅਧਿਕਾਰੀ ਅਤੇ ਕਰਮਚਾਰੀ ਖੇਤਾਂ ਨੂੰ ਅੱਗ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਿਵਲ ਪ੍ਰਸ਼ਾਸਨ ਨਾਲ ਮਿਲ ਕੇ ਕੰਮ ਕਰ ਰਹੇ ਹਨ। ਦੋ ਐਸਪੀਜ਼, 10 ਡੀਐਸਪੀਜ਼ ਅਤੇ 20 ਐਸਐਚਓਜ਼ ਸਮੇਤ ਫੋਰਸ ਵਾਢੀ ਦੇ ਸੀਜ਼ਨ ਦੌਰਾਨ ਖੇਤਾਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਸਰਗਰਮ ਰਹਿਣ ਲਈ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਪੁਲੀਸ ਅਤੇ ਸ਼ਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਗਸ਼ਤ ਪਾਰਟੀਆਂ ਲੋਕਾਂ ਨੂੰ ਪਰਾਲੀ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਪ੍ਰਤੀ ਜਾਗਰੂਕ ਕਰਨ ਲਈ ਖੇਤਾਂ ਵਿੱਚ ਡੌਲੲਾਂ ’ਤੇ ਤਾਇਨਾਤ ਹਨ। ਉਨ੍ਹਾਂ ਕਿਸਾਨਾਂ ਨੂੰ ਫ਼ਸਲੀ ਰਹਿੰਦ-ਖੂੰਹਦ ਦੇ ਨਿਪਟਾਰੇ ਦੇ ਬਦਲਵੇਂ ਸਾਧਨ ਅਪਣਾਉਣ ਦੀ ਅਪੀਲ ਕੀਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ