ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ

ਆਪੋ-ਆਪਣੇ ਖੇਤਰਾਂ ਵਿੱਚ ਸਫਲਤਾ ਲਈ ਪ੍ਰਾਰਥਨਾ ਕਰਨ ਦਾ ਦਿਨ: ਕਲਸੀ

ਨਬਜ਼-ਏ-ਪੰਜਾਬ, ਮੁਹਾਲੀ, 2 ਨਵੰਬਰ:
ਪ੍ਰਾਈਵੇਟ ਕੰਸਟ੍ਰਕਸ਼ਨ ਲੇਬਰ ਕੰਟ੍ਰੇਕਟਰ ਐਸੋਸੀਏਸ਼ਨ ਮੁਹਾਲੀ ਵੱਲੋਂ ਲੋਕ ਕਲਿਆਣ ਕੇਂਦਰ, ਰਾਮਗੜ੍ਹੀਆ ਸਭਾ ਮੁਹਾਲੀ, ਭਾਈ ਲਾਲੋ ਸੁਸਾਇਟੀ ਮੁਹਾਲੀ ਅਤੇ ਦਸ਼ਮੇਸ਼ ਵੈਲਫੇਅਰ ਕੌਂਸਲ ਦੇ ਸਹਿਯੋਗ ਨਾਲ ਅੱਜ ਇੱਥੋਂ ਦੇ ਰਾਮਗੜ੍ਹੀਆ ਭਵਨ ਫੇਜ਼-3ਬੀ1 ਵਿਖੇ ਬਾਬਾ ਵਿਸ਼ਵਕਰਮਾ ਦਿਵਸ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰੇ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨ ਸਮਾਗਮ ਤੇ ਢਾਡੀ ਦਰਬਾਰ ਸਜਾਇਆ ਗਿਆ। ਇਸ ਮੌਕੇ ਵੱਖ-ਵੱਖ ਮਸ਼ੀਨਾਂ ਦੇ ਸੁਚਾਰੂ ਕੰਮਕਾਜ ਲਈ ਅਰਦਾਸ ਕੀਤੀ। ਸੋਖੀ ਟਿੰਬਰ ਐਂਡ ਪਲਾਈਵੁੱਡ ਦੇ ਕੁਲਵਿੰਦਰ ਸਿੰਘ ਸੋਖੀ ਨੇ ਮੁੱਖ ਮਹਿਮਾਨ ਸਨ ਜਦੋਂਕਿ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।
ਹਜ਼ੂਰੀ ਰਾਗੀ ਭਾਈ ਪਰਸੋਤਮ ਸਿੰਘ ਤੇ ਸਾਥੀਆਂ ਅਤੇ ਇਸਤਰੀ ਸਤਿਸੰਗ ਰਾਮਗੜ੍ਹੀਆ ਸਭਾ ਨੇ ਗੁਰਬਾਣੀ ਕੀਰਤਨ ਕੀਤਾ। ਹੈੱਡ ਗ੍ਰੰਥੀ ਭਾਈ ਬਲਹਾਰ ਸਿੰਘ ਨੇ ਕਥਾ ਕਰਦਿਆਂ ਬਾਬਾ ਵਿਸ਼ਵਕਰਮਾ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ। ਸ਼੍ਰੋਮਣੀ ਢਾਡੀ ਜਥਾ ਭਾਈ ਮੇਰਰ ਸਿੰਘ ਖਾਲਸਾ ਤੇ ਸਾਥੀਆਂ ਨੇ ਢਾਡੀ ਵਾਰਾਂ ਰਾਹੀਂ ਬਾਬਾ ਵਿਸ਼ਵਕਰਮਾ ਦੇ ਜੀਵਨ ਫ਼ਲਸਫ਼ੇ ਬਾਰੇ ਦੱਸਿਆ। ਅਖੰਡ ਪਾਠ ਸਾਹਿਬ ਦੀ ਸੇਵਾ ਭਾਈ ਬਲਵਿੰਦਰ ਸਿੰਘ ਬੱਲ ਨੇ ਕਰਵਾਈ। ਬਾਬਾ ਵਿਸ਼ਵਕਰਮਾ ਦੀ ਪੂਜਾ ਸਬੰਧੀ ਪੰਡਿਤ ਮਨੋਜ ਕਿਮੋਥੀ ਨੇ ਹਵਨ ਕੀਤਾ। ਜਿਸ ਦਾ ਪ੍ਰਬੰਧ ਚੇਅਰਮੈਨ ਸਾਲਸੀ ਕਮੇਟੀ ਵਿਜੈ ਕੁਮਾਰ ਘਈ ਨੇ ਕੀਤਾ। ਪ੍ਰਾਈਵੇਟ ਕੰਸਟ੍ਰਕਸ਼ਨ ਲੇਬਰ ਕੰਟ੍ਰੇਕਟਰ ਐਸੋਸੀਏਸ਼ਨ ਦੇ ਪ੍ਰਧਾਨ ਦੀਦਾਰ ਸਿੰਘ ਕਲਸੀ ਨੇ ਸਾਰੇ ਮਹਿਮਾਨਾਂ ਅਤੇ ਸੰਗਤ ਦਾ ਸਵਾਗਤ ਕੀਤਾ। ਲੋਕ ਕਲਿਆਣ ਕੇਂਦਰ,ਰਾਮਗੜ੍ਹੀਆ ਸਭਾ ਮੁਹਾਲੀ ਦੇ ਪ੍ਰਧਾਨ ਸੂਰਤ ਸਿੰਘ ਕਲਸੀ ਨੇ ਸਾਰਿਆਂ ਦਾ ਧੰਨਵਾਦ ਕੀਤਾ।
ਇਸ ਮੌਕੇ ਸਾਬਕਾ ਪ੍ਰਧਾਨ ਜਸਵੰਤ ਸਿੰਘ ਭੁੱਲਰ, ਦਰਸ਼ਨ ਸਿੰਘ ਕਲਸੀ, ਨਰਿੰਦਰ ਸਿੰਘ ਸੰਧੂ, ਮਨਜੀਤ ਸਿੰਘ ਮਾਨ, ਕਰਮ ਸਿੰਘ ਬੱਬਰਾ, ਪਰਦੀਪ ਸਿੰਘ ਭਾਰਜ, ਗੁਰਚਰਨ ਸਿੰਘ ਨੰਨੜਾ, ਨਿਰਮਲ ਸਿੰਘ ਸੱਭਰਵਾਲ, ਮੋਹਨ ਸਿੰਘ, ਗੁਰਿੰਦਰ ਸਿੰਘ, ਜੋਗਿੰਦਰ ਸਿੰਘ, ਸੁੱਚਾ ਸਿੰਘ, ਪਰਮਜੀਤ ਸਿੰਘ ਕਾਹਲੋਂ ਅਤੇ ਸਿਮਰਨਜੀਤ ਸਿੰਘ ਚੰਦੂਮਾਜਰਾ ਵੀ ਹਾਜ਼ਰ ਸਨ।
ਸਮਾਗਮ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਪ੍ਰਾਈਵੇਟ ਕੰਸਟ੍ਰਕਸ਼ਨ ਲੇਬਰ ਕੰਟ੍ਰੈਕਟਰ ਐਸੋਸੀਏਸ਼ਨ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਕਲਸੀ ਨੇ ਨਭਾਈ। ਇਸ ਮੌਕੇ ਐਸੋਸੀਏਸ਼ਨ ਦੇ ਪੰਜ ਮੈਂਬਰਾਂ ਲਖਵੀਰ ਸਿੰਘ ਹੁੰਝਣ, ਜਸਵੰਤ ਸਿੰਘ ਖੁਰਲ, ਹਰਵਿੰਦਰ ਸਿੰਘ ਸੋਹਲ, ਭੁਪਿੰਦਰ ਸਿੰਘ ਫੇਜ਼-1 ਅਤੇ ਜਸਵੰਤ ਸਿੰਘ ਕਾਨਪੁਰੀ ਦਾ ਸਨਮਾਨ ਕੀਤਾ ਗਿਆ। ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਲੇਡੀ ਸਿੰਘ ਕੰਵਲਜੀਤ ਕੌਰ ਮੁੜ ਚੁਣੇ ਗਏ ਗਲੋਬਲ ਸਿੱਖ ਕੌਂਸਲ ਦੇ ਪ੍ਰਧਾਨ

ਲੇਡੀ ਸਿੰਘ ਕੰਵਲਜੀਤ ਕੌਰ ਮੁੜ ਚੁਣੇ ਗਏ ਗਲੋਬਲ ਸਿੱਖ ਕੌਂਸਲ ਦੇ ਪ੍ਰਧਾਨ ਹਰਜੀਤ ਗਰੇਵਾਲ ਸਕੱਤਰ ਤੇ ਹਰਸ਼ਰਨ …