ਕਿਸਾਨਾਂ ਦੀ ਖੱਜਲ-ਖੁਆਰੀ ਦੇ ਮੁੱਦੇ ’ਤੇ ਸੜਕਾਂ ’ਤੇ ਉਤਰੇ ਅਕਾਲੀ ਵਰਕਰ, ਡੀਸੀ ਦਫ਼ਤਰ ਦੇ ਬਾਹਰ ਰੋਸ ਮੁਜ਼ਾਹਰਾ

ਕੇਂਦਰ ਦੀ ਭਾਜਪਾ ਅਤੇ ਪੰਜਾਬ ਦੀ ਆਪ ਸਰਕਾਰ ਦੀ ਮਿਲੀਭੁਗਤ ਨਾਲ ਕਿਸਾਨੀ ਸੰਕਟ ਖੜ੍ਹਾ ਹੋਇਆ: ਪਰਵਿੰਦਰ ਸੋਹਾਣਾ

ਕਿਸਾਨਾਂ ਦੇ ਮਸਲੇ ਹੱਲ ਨਾ ਹੋਏ ਤਾਂ ਲੜੀਵਾਰ ਸੰਘਰਸ਼ ਵਿੱਢਣ ਦੀ ਚਿਤਾਵਨੀ ਦਿੱਤੀ

ਨਬਜ਼-ਏ-ਪੰਜਾਬ, ਮੁਹਾਲੀ, 5 ਨਵੰਬਰ:
ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਕਿਸਾਨਾਂ ਦੀ ਖੱਜਲ-ਖੁਆਰੀ ਦੇ ਮੁੱਦੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਸੜਕਾਂ ’ਤੇ ਉਤਰ ਆਏ ਹਨ। ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਦੀ ਅਗਵਾਈ ਹੇਠ ਅੱਜ ਡੀਸੀ ਦਫ਼ਤਰ ਦੇ ਬਾਹਰ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਅਤੇ ਹੁਕਮਰਾਨਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਧਰਨੇ ਨੂੰ ਅਕਾਲੀ ਆਗੂ ਪਰਵਿੰਦਰ ਸਿੰਘ ਸੋਹਾਣਾ, ਹਰਜੀਤ ਸਿੰਘ ਭੁੱਲਰ, ਪਰਮਜੀਤ ਸਿੰਘ ਕਾਹਲੋਂ, ਸਤਿੰਦਰ ਸਿੰਘ ਗਿੱਲ, ਸ਼ਮਸ਼ੇਰ ਸਿੰਘ ਪੁਰਖਾਲਵੀ, ਸੁਖਵਿੰਦਰ ਸਿੰਘ ਛਿੰਦੀ, ਸਾਬਕਾ ਚੇਅਰਮੈਨ ਜਸਵੀਰ ਸਿੰਘ ਜੱਸਾ, ਹਰਮਨਪ੍ਰੀਤ ਸਿੰਘ ਪ੍ਰਿੰਸ ਅਤੇ ਕਮਲਜੀਤ ਸਿੰਘ ਰੂਬੀ ਨੇ ਵੀ ਸੰਬੋਧਨ ਕੀਤਾ।
ਬੁਲਾਰਿਆਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਅਤੇ ਪੰਜਾਬ ਦੀ ਆਪ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਮੰਡੀਆਂ ਵਿੱਚ ਸਹੀ ਤਰੀਕੇ ਨਾਲ ਝੋਨੇ ਦੀ ਖ਼ਰੀਦ ਅਤੇ ਲਿਫ਼ਟਿੰਗ ਨਹੀਂ ਹੋ ਰਹੀ। ਇਹੀ ਨਹੀਂ ਕਣਕ ਅਤੇ ਆਲੂਆਂ ਸਮੇਤ ਹੋਰ ਫ਼ਸਲਾਂ ਦੀ ਬਿਜਾਈ ਲਈ ਡੀਏਪੀ ਖਾਦ ਵੀ ਨਹੀਂ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਅਣਦੇਖੀ ਕਾਰਨ ਪੰਜਾਬ ਵਿੱਚ ਕਿਸਾਨੀ ਸੰਕਟ ਲਗਾਤਾਰ ਵਧ ਰਿਹਾ ਹੈ। ਅਕਾਲੀ ਵਰਕਰਾਂ ਨੇ ਰਾਜਪਾਲ ਦੇ ਨਾਂ ਲਿਖਿਆ ਮੰਗ ਪੱਤਰ ਤਹਿਸੀਲਦਾਰ ਅਰਜਨ ਸਿੰਘ ਗਰੇਵਾਲ ਨੂੰ ਦਿੱਤਾ।
ਪਰਵਿੰਦਰ ਸਿੰਘ ਸੋਹਾਣਾ ਨੇ ਉਕਤ ਮਸਲਿਆਂ ਲਈ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਭਾਜਪਾ ਅਤੇ ‘ਆਪ’ ਦੀ ਮਿਲੀਭੁਗਤ ਨਾਲ ਪੰਜਾਬ ਵਿੱਚ ਝੋਨੇ ਦੀ ਖ਼ਰੀਦ, ਲਿਫ਼ਟਿੰਗ ਅਤੇ ਡੀਏਪੀ ਖਾਦ ਦਾ ਸੰਕਟ ਖੜ੍ਹਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੀ ਰੰਜ਼ਿਸ਼ ਕਾਰਨ ਸਰਕਾਰਾਂ ਵੱਲੋਂ ਪੰਜਾਬ ਨੂੰ ਕੰਗਾਲੀ ਵੱਲ ਧੱਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੰਡੀਆਂ ਅਤੇ ਗੋਦਾਮ ਅਨਾਜ ਨਾਲ ਨੱਕੋ-ਨੱਕ ਭਰੇ ਹੋਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਵੱਲੋਂ ਸੂਬੇ ਦੇ ਕਿਸਾਨਾਂ ਨਾਲ ਮਤਰੇਈ ਮਾਂ ਵਰਗਾ ਸਲੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਣਕ ਦੀ ਬਿਜਾਈ ਵਿੱਚ ਦੇਰੀ ਹੋਣ ਨਾਲ ਫ਼ਸਲ ਦੇ ਝਾੜ ’ਤੇ ਮਾੜਾ ਅਸਰ ਪਵੇਗਾ। ਬੁਲਾਰਿਆਂ ਨੇ ਕਿਹਾ ਕਿ ਜੇਕਰ ਉਪਰੋਕਤ ਮਸਲਿਆਂ ਨੂੰ ਜਲਦੀ ਹੱਲ ਨਾ ਕੀਤਾ ਗਿਆ ਤਾਂ ਅਕਾਲੀ ਦਲ ਵੱਲੋਂ ਲੜੀਵਾਰ ਸੰਘਰਸ਼ ਵਿੱਢਿਆ ਜਾਵੇਗਾ।

ਇਸ ਮੌਕੇ ਤਰਸੇਮ ਸਿੰਘ ਗੰਧੋਂ, ਮਨਜੀਤ ਸਿੰਘ ਮਾਨ, ਪ੍ਰਦੀਪ ਸਿੰਘ ਭਾਰਜ, ਸੋਨੀ ਬੜੀ, ਕਰਮ ਸਿੰਘ ਬਬਰਾ, ਨਿਰਮਲ ਸਿੰਘ ਮਾਣਕਮਾਜਰਾ, ਸੁਰਿੰਦਰ ਸਿੰਘ ਜੰਡੂ, ਸਤਨਾਮ ਸਿੰਘ ਲਾਂਡਰਾਂ, ਬਿਕਰਮਜੀਤ ਸਿੰਘ ਗੀਗੇਮਾਜਰਾ, ਬਲਜੀਤ ਸਿੰਘ ਦੈੜੀ, ਨੰਬਰਦਾਰ ਕਰਮਜੀਤ ਸਿੰਘ ਮੌਲੀ, ਨੰਬਰਦਾਰ ਹਰਵਿੰਦਰ ਸਿੰਘ ਸੋਹਾਣਾ, ਹਰਪਾਲ ਸਿੰਘ ਬਠਲਾਣਾ, ਬਿੱਲਾ ਛੱਜੂਮਾਜਰਾ, ਅਮਰੀਕ ਸਿੰਘ ਸੇਖਣਮਾਜਰਾ, ਜਗਤਾਰ ਸਿੰਘ ਚਾਚੂਮਾਜਰਾ, ਅਮਨ ਪੂਨੀਆ, ਬਲਵਿੰਦਰ ਸਿੰਘ ਮੋਟੇਮਾਜਰਾ, ਕੇਸਰ ਸਿੰਘ ਬਲੌਂਗੀ, ਸ਼ਵਿੰਦਰ ਸਿੰਘ ਲੱਖੋਵਾਲ ਅਤੇ ਹੋਰ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਵੈਟਰਨਰੀ ਡਾਕਟਰਾਂ ਵੱਲੋਂ ਗਿੱਦੜਬਾਹਾ ਚੋਣ ਮੌਕੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ

ਵੈਟਰਨਰੀ ਡਾਕਟਰਾਂ ਵੱਲੋਂ ਗਿੱਦੜਬਾਹਾ ਚੋਣ ਮੌਕੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਪੇ-ਪੈਰਿਟੀ ਦੇ ਮੁੱਦੇ ’ਤੇ ਕੀ…