Share on Facebook Share on Twitter Share on Google+ Share on Pinterest Share on Linkedin ਸ਼ਹਿਰ ਵਿੱਚ ਕੂੜੇ ਦੀ ਸਮੱਸਿਆ ਗੰਭੀਰ, ਸਰਕਾਰ ਨੂੰ ਹਫ਼ਤੇ ਦਾ ਅਲਟੀਮੇਟਮ, ਧਰਨਾ ਦੇਣ ਦੀ ਚਿਤਾਵਨੀ ਡਿਪਟੀ ਮੇਅਰ ਕੁਲਜੀਤ ਬੇਦੀ ਨੇ ਸਥਾਨਕ ਸਰਕਾਰਾਂ ਮੰਤਰੀ ਨੂੰ ਲਿਖਿਆ ਪੱਤਰ, ਅਫ਼ਸਰਸ਼ਾਹੀ ’ਤੇ ਲਾਏ ਗੰਭੀਰ ਦੋਸ਼ ਨਬਜ਼-ਏ-ਪੰਜਾਬ, ਮੁਹਾਲੀ, 5 ਨਵੰਬਰ: ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਕੂੜੇ ਦੀ ਸਮੱਸਿਆ ਗੰਭੀਰ ਹੁੰਦੀ ਜਾ ਰਹੀ ਹੈ। ਸੜਕਾਂ ਕਿਨਾਰੇ ਦੂਰ ਤੱਕ ਕੂੜਾ ਅਤੇ ਗੰਦਗੀ ਫੈਲ ਰਹੀ ਹੈ ਅਤੇ ਮੌਜੂਦਾ ਸਮੇਂ ਵਿੱਚ ਸ਼ਹਿਰ ਨੂੰ ਗੰਦਗੀ ਦਾ ਗ੍ਰਹਿਣ ਲੱਗਾ ਹੋਇਆ ਹੈ। ਇਸ ਸਬੰਧੀ ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਨੂੰ ਪੱਤਰ ਲਿਖ ਕੇ ਅਫ਼ਸਰਸ਼ਾਹੀ ’ਤੇ ਜਾਣਬੱੁਝ ਕੇ ਕੂੜੇ ਦੀ ਸਮੱਸਿਆ ਦਾ ਹੱਲ ਨਾ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਆਰਐਮਸੀ ਪੁਆਇੰਟਾਂ ਤੋਂ ਕੂੜਾ ਚੁੱਕਣ ਲਈ ਦਿੱਤੇ ਜਾਣ ਵਾਲੇ ਠੇਕੇ ਦੀ ਫਾਈਲ ਨੂੰ ਫੌਰੀ ਮਨਜ਼ੂਰੀ ਦਿੱਤੀ ਜਾਵੇ। ਉਨ੍ਹਾਂ ਇਸ ਪੱਤਰ ਦੀ ਕਾਪੀ ਪ੍ਰਮੁੱਖ ਸਕੱਤਰ, ਡਾਇਰੈਕਟਰ ਅਤੇ ਮੁਹਾਲੀ ਨਿਗਮ ਦੇ ਕਮਿਸ਼ਨਰ ਨੂੰ ਵੀ ਭੇਜੀ ਹੈ। ਡਿਪਟੀ ਮੇਅਰ ਨੇ ਪੰਜਾਬ ਸਰਕਾਰ ਨੂੰ ਹਫ਼ਤੇ ਦਾ ਅਲਟੀਮੇਟਮ ਦਿੰਦੇ ਹੋਏ ਚਿਤਾਵਨੀ ਦਿੱਤੀ ਕਿ ਜੇਕਰ ਅਧਿਕਾਰੀਆਂ ਨੇ ਕੂੜਾ ਪ੍ਰਬੰਧਨ ਦੀ ਫਾਈਲ ਕਲੀਅਰ ਨਹੀਂ ਕੀਤੀ ਤਾਂ ਉਹ ਧਰਨਾ ਦੇਣ ਲਈ ਮਜਬੂਰ ਹੋਣਗੇ। ਜਿਸ ਦੀ ਜ਼ਿੰਮੇਵਾਰੀ ਵਿਭਾਗ ਦੇ ਅਧਿਕਾਰੀਆਂ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਕੂੜੇ ਦੀ ਹਾਲਤ ਬੇਹੱਦ ਗੰਭੀਰ ਹੈ। ਕੂੜੇ ਕਾਰਨ ਮੁਹਾਲੀ ਵਿੱਚ ਬਿਮਾਰੀ ਫੈਲਣ ਦਾ ਖ਼ਦਸ਼ਾ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਦਾ ਡੰਪਿੰਗ ਗਰਾਊਂਡ ਪਹਿਲਾਂ ਹੀ ਕਈ ਮਹੀਨਿਆਂ ਤੋਂ ਬੰਦ ਪਿਆ ਹੈ ਅਤੇ ਹੁਣ ਆਰਐਮਸੀ ਪੁਆਇੰਟ ਵੀ ਕੂੜੇ ਨਾਲ ਭਰ ਗਏ ਹਨ। ਆਰਜ਼ੀ ਤੌਰ ’ਤੇ ਜਿਸ ਕੰਪਨੀ ਨੂੰ ਕੂੜਾ ਚੁੱਕਣ ਦਾ ਠੇਕਾ ਦਿੱਤਾ ਗਿਆ ਹੈ, ਉਸ ਦੀ ਸਮਰੱਥਾ 40 ਟਨ ਤੋਂ ਵੱਧ ਨਹੀਂ ਹੈ ਜਦੋਂਕਿ ਮੁਹਾਲੀ ਵਿੱਚ ਰੋਜ਼ਾਨਾ 70 ਟਨ ਤੋਂ ਵੱਧ ਕੂੜਾ ਪੈਦਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਦੀ ਕਥਿਤ ਲਾਪਰਵਾਹੀ ਕਾਰਨ ਮੁਹਾਲੀ ਸਵੱਛਤਾ ਸਰਵੇਖਣ ਵਿੱਚ ਪਛੜ ਸਕਦੀ ਹੈ। ਰੇਂਕਿੰਗ ਥੱਲੇ ਆਉਣ ਨਾਲ ਮੁਹਾਲੀ ਦਾ ਨਾਂ ਵੀ ਬਦਨਾਮ ਹੋਵੇਗਾ। ਇਸ ਲਈ ਕੂੜਾ ਪ੍ਰਬੰਧਨ ਨੂੰ ਵਧੇਰੇ ਤਵੱਜੋ ਦੇਣ ਦੀ ਲੋੜ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ