Share on Facebook Share on Twitter Share on Google+ Share on Pinterest Share on Linkedin ਬਲੌਂਗੀ ਪੁਲੀਸ ਵੱਲੋਂ ਵਿਦੇਸ਼ ਭੇਜਣ ਦੇ ਨਾਂ ’ਤੇ ਠੱਗੀ ਮਾਰਨ ਦੇ ਮਾਮਲੇ ਵਿੱਚ ਮੁਲਜ਼ਮ ਗ੍ਰਿਫ਼ਤਾਰ ਨਬਜ਼-ਏ-ਪੰਜਾਬ, ਮੁਹਾਲੀ, 6 ਨਵੰਬਰ: ਬਲੌਂਗੀ ਪੁਲੀਸ ਨੇ ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ਵਿੱਚ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਨਵੀਨ ਕੁਮਾਰ ਵਾਸੀ ਪਿੰਡ ਕਿਨਾਲਾ (ਹਿਸਾਰ) ਵਜੋਂ ਹੋਈ ਹੈ। ਡੀਐਸਪੀ ਖਰੜ ਕਰਨ ਸਿੰਘ ਸੰਧੂ ਅਤੇ ਬਲੌਂਗੀ ਥਾਣਾ ਦੇ ਐਸਐਚਓ ਕੁਲਵੰਤ ਸਿੰਘ ਨੇ ਦੱਸਿਆ ਕਿ ਬਲੌਂਗੀ ਪੁਲੀਸ ਨੂੰ ਪੀੜਤ ਸਚਿਨ ਸਿੰਘ ਵਾਸੀ ਖਨੌਰੀ ਨੇ ਸ਼ਿਕਾਇਤ ਦਿੱਤੀ ਸੀ ਕਿ ਇਕ ਵਿਅਕਤੀ ਲੋਕਾਂ ਨੂੰ ਗੁੰਮਰਾਹ ਕਰਕੇ ਵਿਦੇਸ਼ ਭੇਜਣ ਦੇ ਨਾਮ ’ਤੇ ਠੱਗੀ ਮਾਰ ਰਿਹਾ ਹੈ ਅਤੇ ਹੁਣ ਤੱਕ ਪੀੜਤਾਂ ਕੋਲੋਂ ਲੱਖਾਂ ਰੁਪਏ ਵਸੂਲ ਕਰ ਚੁੱਕਾ ਹੈ। ਸਚਿਨ ਨੇ ਪੁਲੀਸ ਨੂੰ ਦੱਸਿਆ ਸੀ ਕਿ ਉਸ ਨੇ ਆਪਣੇ ਭਰਾ ਨੂੰ ਕੈਨੇਡਾ ਭੇਜਣ ਲਈ ਨਵੀਨ ਕੁਮਾਰ ਨੂੰ 10 ਲੱਖ ਰੁਪਏ ਅਤੇ ਆਪਣੇ ਭਰਾ ਦਾ ਪਾਸਪੋਰਟ ਦਿੱਤਾ ਸੀ। ਨਵੀਨ ਨੇ ਉਸ ਨੂੰ ਭਰੋਸਾ ਸੀ ਕਿ ਉਹ ਉਸ ਦੇ ਭਰਾ ਨੂੰ ਜਲਦੀ ਹੀ ਕੈਨੇਡਾ ਭੇਜ ਦੇਵੇਗਾ ਪ੍ਰੰਤੂ ਬਾਅਦ ਵਿੱਚ ਨਵੀਨ ਨੇ ਤਾਂ ਉਸ ਦੇ ਭਰਾ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਨ੍ਹਾਂ ਦੇ ਪੈਸੇ ਵਾਪਸ ਕੀਤੇ। ਇਸ ਸਬੰਧੀ ਉਸ ਨੇ ਕਈ ਵਾਰ ਮੁਲਜ਼ਮ ਨਵੀਨ ਨਾਲ ਤਾਲਮੇਲ ਕਰਨ ਦੀ ਕੋਸ਼ਿਸ਼ ਕੀਤੀ ਗਈ ਲੇਕਿਨ ਉਸ ਨੇ ਉਨ੍ਹਾਂ ਦਾ ਫੋਨ ਚੁੱਕਣਾ ਵੀ ਬੰਦ ਕਰ ਦਿੱਤਾ ਅਤੇ ਕੋਈ ਆਈ ਗਈ ਨਹੀਂ ਦਿੱਤੀ। ਡੀਐਸਪੀ ਕਰਨ ਸਿੰਘ ਸੰਧੂ ਨੇ ਦੱਸਿਆ ਕਿ ਪੀੜਤ ਲੋਕਾਂ ਨਾਲ ਠੱਗੀ ਮਾਰਨ ਦੀਆਂ ਸ਼ਿਕਾਇਤਾਂ ਦੀ ਡੂੰਘਾਈ ਜਾਂਚ ਪੜਤਾਲ ਕਰਨ ਤੋਂ ਬਾਅਦ ਮੁਲਜ਼ਮ ਨਵੀਨ ਕੁਮਾਰ ਖ਼ਿਲਾਫ਼ ਬਲੌਂਗੀ ਥਾਣੇ ਵਿੱਚ ਠੱਗੀ ਦਾ ਪਰਚਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲੀਸ ਨੇ ਮੁਲਜ਼ਮ ਕੋਲੋਂ 20 ਲੱਖ ਰੁਪਏ ਦੀ ਨਗਦੀ ਅਤੇ ਦੋ ਪਾਸਪੋਰਟ ਵੀ ਬਰਾਮਦ ਕੀਤੇ ਗਏ ਹਨ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਪੁੱਛਗਿੱਛ ਦੌਰਾਨ ਲੋਕਾਂ ਨਾਲ ਠੱਗੀਆਂ ਮਾਰਨ ਸਬੰਧੀ ਹੋਰ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ