ਸਿੱਖਿਆ ਮੰਤਰੀ ਨੇ ਮਾਸਟਰ ਕਾਰਡ ਦੇ 290 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡੇ

ਅਕਾਲੀ-ਭਾਜਪਾ ਸਰਕਾਰ ਨੇ ਕਾਰਜਕਾਲ ਦੌਰਾਨ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਉੱਚਾ ਹੋਇਆ: ਡਾ. ਚੀਮਾ

ਅਮਨਦੀਪ ਸਿੰਘ ਸੋਢੀ, ਮੁਹਾਲੀ, 14 ਦਸੰਬਰ
ਸਿੱਖਿਆ ਵਿਭਾਗ ਵੱਲੋਂ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਕੰਪਲੈਕਸ ਵਿਖੇ ਨਿਯੁਕਤੀ ਪੱਤਰ ਵੰਡ ਸਮਾਰੋਹ ਕਰਵਾਇਆ ਗਿਆ। ਜਿਸ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਮਾਸਟਰ ਕਾਡਰ ਦੇ 290 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਤੇ ਅਧਿਆਪਕਾਂ ਨੂੰ ਸਟੇਜ ਦੇ ਇੱਕ ਕੋਨੇ ਵਿੱਚ ਸਕਰੀਨ ’ਤੇ ਖਾਲੀ ਸਟੇਸ਼ਨਾਂ ਦੀ ਲਿਸਟ ਦਿਖਾ ਕੇ ਉਨ੍ਹਾਂ ਦੇ ਮਨਪਸੰਦ ਦੇ ਸਟੇਸ਼ਨ ਅਲਾਟ ਕੀਤੇ ਗਏ।
ਡਾ.ਚੀਮਾ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਪਿਛਲੇ 10 ਸਾਲਾਂ ਦੌਰਾਨ ਬੜੀ ਪਾਰਦਰਸ਼ੀ ਤਰੀਕੇ ਨਾਲ 84000 ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ ਜੋ ਕਿ ਆਪਣੇ ਆਪ ਵਿੱਚ ਇਕ ਰਿਕਾਰਡ ਹੈ। ਉਨ੍ਹਾਂ ਕਿਹਾ ਕਿ ਪਿਛਲੇ 2 ਮਹੀਨਿਆਂ ਵਿੱਚ ਮਾਸਟਰ ਕਾਡਰ ਦੇ 6050 ਅਧਿਆਪਕਾਂ ਅਤੇ ਈ.ਟੀ.ਟੀ. ਦੇ 6505 ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮਾਸਟਰ ਕਾਡਰ ਅਧਿਆਪਕਾਂ ਦੀ ਵੇਟਿੰਗ ਲਿਸਟ ਅਤੇ ਰੋਕੇ ਗਏ ਨਤੀਜੇ ਵਾਲੇ ਅਧਿਆਪਕਾਂ ਨੂੰ ਅੱਜ ਨਿਯੁਕਤੀ ਪੱਤਰ ਦਿੱਤੇ ਗਏ ਹਨ।
ਇਸ ਤੋਂ ਪਹਿਲਾਂ ਪੰਜਾਬ ਦੇ ਡੀ.ਪੀ.ਆਈ. (ਸੈਕੰਡਰੀ ਸਿੱਖਿਆ) ਬਲਬੀਰ ਸਿੰਘ ਢੋਲ ਨੇ ਦੱਸਿਆ ਕਿ ਅੱਜ 196 ਵੇਟਿੰਗ ਲਿਸਟ ਅਤੇ 94 ਰੋਕੇ ਗਏ ਨਤੀਜੇ ਵਾਲੇ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪਿਛੇ ਜਿਹੇ ਸ਼ੁਰੂ ਕੀਤੇ ਸੰਗਤ ਦਰਪਣ ਸਕੂਲ ਦਰਸ਼ਨ ਪ੍ਰੋਗਰਾਮ ਅਧੀਨ ਪਹਿਲੇ ਪੜਾਅ ਵਿੱਚ ਸਰਕਾਰੀ ਹਾਈ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਰਵੇਖਣ ਤੇ ਮੁਲਾਂਕਣ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਰਕਾਰੀ ਸਕੂਲਾਂ ਦੀ ਕਾਰਗੁਜ਼ਾਰੀ ਤੇ ਮੌਜੂਦਾ ਸਥਿਤੀ ਦਾ ਅਧਿਐਨ ਕਰਨਾ ਜਰੂਰੀ ਹੈ ਤਾਂ ਜੋ ਸਕੂਲਾਂ ਦੇ ਵਿਕਾਸ ਤੇ ਵਿਸਥਾਰ ਬਾਰੇ ਜਾਣਿਆ ਜਾ ਸਕੇ ਅਤੇ ਸਰਕਾਰੀ ਸਕੂਲਾਂ ਦੇ ਬਹੁਪੱਖੀ ਵਿਕਾਸ ਵਿੱਚ ਸਮੁਦਾਇ ਦਾ ਲੋੜੀਂਦਾ ਯੋਗਦਾਨ ਪ੍ਰਾਪਤ ਕੀਤਾ ਜਾ ਸਕੇ। ਇਸ ਮੌਕੇ ਡੀਪੀਆਈ (ਐਲੀਮੈਂਟਰੀ) ਇੰਦਰਜੀਤ ਸਿੰਘ ਅਤੇ ਡਾਇਰੈਕਟਰ ਸੁਖਦੇਵ ਸਿੰਘ ਕਾਹਲੋਂ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…