Share on Facebook Share on Twitter Share on Google+ Share on Pinterest Share on Linkedin ਮੁਹਾਲੀ ਪੁਲੀਸ ਨੇ ਨਕਲੀ ਦਵਾਈਆਂ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 3 ਮੁਲਜ਼ਮ ਕਾਬੂ ਮੁਲਜ਼ਮਾਂ ਕੋਲੋਂ ਵੱਡੀ ਮਾਤਰਾ ਵਿੱਚ ਨਕਲੀ ਦਵਾਈਆਂ ਬਰਾਮਦ ਕੀਤੀਆਂ: ਡੀਐਸਪੀ ਬੱਲ ਨਬਜ਼-ਏ-ਪੰਜਾਬ, ਮੁਹਾਲੀ, 8 ਨਵੰਬਰ: ਮੁਹਾਲੀ ਪੁਲੀਸ ਨੇ ਐਮਕੇ ਟੈਕਨਾਲੋਜੀ ਪਾਰਕ ਤੰਗੋਰੀ ਵਿੱਚ ਛਾਪੇਮਾਰੀ ਕਰਕੇ ਨਕਲੀ ਦਵਾਈਆਂ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼ ਕਰਕੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਛਿੰਦਾ ਸਿੰਘ ਵਾਸੀ ਖੋਲਮੁਲਾ (ਪਿੰਜੌਰ), ਹਰਪ੍ਰੀਤ ਸਿੰਘ ਵਾਸੀ ਪਿੰਡ ਸੂਰਜਪੁਰ (ਪਿੰਜੌਰ) ਅਤੇ ਸੁਮਿਤ ਕੁਮਾਰ ਵਾਸੀ ਪਿੰਡ ਮਿਰਜ਼ਾਪੁਰ ਵਜੋਂ ਹੋਈ ਹੈ। ਮੁਲਜ਼ਮਾਂ ’ਤੇ ਉਕਤ ਫੈਕਟਰੀ ਵਿੱਚ ਨਕਲੀ ਦਵਾਈਆਂ ਬਣਾ ਕੇ ਅੱਗੇ ਡੀਲਰਾਂ ਨੂੰ ਸਪਲਾਈ ਕਰਨ ਦਾ ਦੋਸ਼ ਹੈ। ਪੁਲੀਸ ਨੇ ਉਨ੍ਹਾਂ ਕੋਲੋਂ ਸੀਐਲਏ ਵੀਈ-ਐਮ-ਦੀਆਂ 1470, ਟੀਈਐਲ ਐਮਏ-ਐਮ-ਦੀਆਂ 11865, ਟਰਾਈਸਪਿਨ ਦਾ (ਰਾਅ ਮਟੀਰੀਅਲ) 20 ਕਿੱਲੋ, ਪੈਕਿੰਗ ਮਟੀਰੀਅਲ ਅਤੇ 2.5 ਕਿੱਲੋ ਖੁੱਲ੍ਹੀਆਂ ਦਵਾਈਆਂ ਬਰਾਮਦ ਕੀਤੀਆਂ ਹਨ। ਅੱਜ ਇੱਥੇ ਇਹ ਜਾਣਕਾਰੀ ਮੀਡੀਆ ਨਾਲ ਸਾਂਝੀ ਕਰਦਿਆਂ ਮੁਹਾਲੀ ਦੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਉਕਤ ਵਿਅਕਤੀਆਂ ਖ਼ਿਲਾਫ਼ ਆਈਟੀ ਸਿਟੀ ਥਾਣਾ ਮੁਹਾਲੀ ਵਿਖੇ ਬੀਐਨਐਸ ਦੀ ਧਾਰਾ 318 (4), 274, 275 ਤਹਿਤ ਪਰਚਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ ਪੁੱਛਗਿੱਛ ਕਰਕੇ ਇਹ ਪਤਾ ਲਗਾਇਆ ਜਾ ਰਿਹਾ ਹੈ, ਉਹ ਇੱਥੇ ਨਕਲੀ ਦਵਾਈਆਂ ਬਣਾ ਕੇ ਅੱਗੇ ਕਿਹੜੇ ਦਵਾਈਆਂ ਦੇ ਡੀਲਰਾਂ ਨੂੰ ਸਪਲਾਈ ਕਰਦੇ ਸਨ। ਬਾਅਦ ਵਿੱਚ ਸਬੰਧਤ ਡੀਲਰਾਂ ਨੂੰ ਵੀ ਨਾਮਜ਼ਦ ਕਰਕੇ ਹਿਰਾਸਤ ਵਿੱਚ ਲਿਆ ਜਾਵੇਗਾ। ਡੀਐਸਪੀ ਬੱਲ ਨੇ ਕਿਹਾ ਕਿ ਇਹ ਮਨੁੱਖੀ ਜ਼ਿੰਦਗੀ ਨਾਲ ਜੁੜਿਆਂ ਹੋਇਆ ਮਾਮਲਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਬਖ਼ਸ਼ਿਆਂ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਐੱਸਐੱਸਪੀ ਦੀਪਕ ਪਾਰਿਕ ਦੀਆਂ ਹਦਾਇਤਾਂ ’ਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਵਿੱਢੀ ਗਈ ਸੀ। ਇਸ ਦੌਰਾਨ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁੱਝ ਵਿਅਕਤੀ ਐਮਕੇ ਪਾਰਕ ਤੰਗੌਰੀ ਵਿੱਚ ਨਕਲੀ ਦਵਾਈਆਂ ਬਣਾ ਕੇ ਵੇਚਦੇ ਹਨ। ਸੂਚਨਾ ਮਿਲਣ ’ਤੇ ਆਈਟੀ ਸਿਟੀ ਥਾਣਾ ਦੇ ਐਸਐਚਓ ਇੰਸਪੈਕਟਰ ਸਿਮਰਜੀਤ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਐਮਕੇ ਪਾਰਕ ਵਿੱਚ ਛਾਪੇਮਾਰੀ ਕਰਕੇ ਉਕਤ ਵਿਅਕਤੀਆਂ ਨੂੰ ਨਕਲੀ ਦਵਾਈਆਂ ਸਮੇਤ ਗ੍ਰਿਫ਼ਤਾਰ ਕਰ ਲਿਆ। ਡੀਐਸਪੀ ਬੱਲ ਨੇ ਦੱਸਿਆ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਕਰਕੇ ਪਤਾ ਲਗਾਇਆ ਜਾ ਰਿਹਾ ਹੈ ਕਿ ਉਹ ਨਕਲੀ ਦਵਾਈਆਂ ਬਣਾਉਣ ਲਈ ਮਟੀਰੀਅਲ ਕਿੱਥੋਂ ਲੈ ਕੇ ਆਉਂਦੇ ਸਨ ਜਾਂ ਕਿਹੜੀ-ਕਿਹੜੀ ਕੰਪਨੀਆਂ ਦੇ ਲੇਬਲ ਲਗਾ ਕੇ ਅੱਗੇ ਕਿਹੜੇ ਡੀਲਰਾਂ ਨੂੰ ਦਵਾਈਆਂ ਸਪਲਾਈ ਕਰਦੇ ਸਨ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਕੋਲੋਂ ਪੁੱਛਗਿੱਛ ਦੌਰਾਨ ਨਕਲੀ ਦਵਾਈਆਂ ਦੀ ਕਾਲਾਬਾਜ਼ਾਰੀ ਸਬੰਧੀ ਹੋਰ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ