ਨਸ਼ਾ ਤਸਕਰੀ: ਮੁਹਾਲੀ ਪੁਲੀਸ ਵੱਲੋਂ 160 ਗਰਾਮ ਹੈਰੋਇਨ ਸਮੇਤ ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਤੋਂ ਚਿੱਟਾ ਲਿਆ ਕੇ ਮੁਹਾਲੀ ਤੇ ਆਸਪਾਸ ਖੇਤਰ ਵਿੱਚ ਕਰਦਾ ਸੀ ਸਪਲਾਈ ਮੁਲਜ਼ਮ

ਨਬਜ਼-ਏ-ਪੰਜਾਬ, ਮੁਹਾਲੀ, 9 ਨਵੰਬਰ:
ਮੁਹਾਲੀ ਪੁਲੀਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਤਹਿਤ ਇੱਕ ਵਿਅਕਤੀ ਨੂੰ 160 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਮਨਜੋਤ ਸਿੰਘ ਉਰਫ਼ ਮੋਨੂੰ ਵਾਸੀ ਗੁਰਦਾਸਪੁਰ ਵਜੋਂ ਹੋਈ ਹੈ। ਮੁਲਜ਼ਮ ਖ਼ਿਲਾਫ਼ ਫੇਜ਼-11 ਥਾਣੇ ਵਿੱਚ ਐਨਡੀਪੀਅੇਸ ਐਕਟ ਦੇ ਤਹਿਤ ਪਰਚਾ ਦਰਜ ਕੀਤਾ ਗਿਆ ਹੈ। ਅੱਜ ਇੱਥੇ ਮੁਹਾਲੀ ਦੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਫੇਜ਼-11 ਥਾਣੇ ਦੇ ਐਸਐਚਓ ਇੰਸਪੈਕਟਰ ਗਗਨਦੀਪ ਸਿੰਘ ਦੀ ਨਿਗਰਾਨੀ ਹੇਠ ਏਐਸਆਈ ਬਲਰਾਜ ਸਿੰਘ ਤੇ ਹੋਰ ਪੁਲੀਸ ਕਰਮਚਾਰੀਆਂ ਵੱਲੋਂ ਗੋਲਫ ਕਲੱਬ ਦੇ ਪਿਛਲੇ ਪਾਸੇ ਵਿਸ਼ੇਸ਼ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਕਿ ਇੱਕ ਵਿਅਕਤੀ ਹੈਰੋਇਨ ਵੇਚਣ ਦਾ ਕੰਮ ਕਰਦਾ ਹੈ ਅਤੇ ਉਹ ਆਪਣੇ ਪੱਕੇ ਗਾਹਕਾਂ ਨੂੰ ਹੈਰੋਇਨ ਸਪਲਾਈ ਕਰਦਾ ਹੈ। ਸੂਚਨਾ ਮਿਲਣ ’ਤੇ ਮਨਜੋਤ ਸਿੰਘ ਉਰਫ਼ ਮੋਨੂੰ ਨੂੰ ਪੁਲੀਸ ਨੇ ਕਾਬੂ ਕਰ ਕੇ ਤਲਾਸ਼ੀ ਲੈਣ ’ਤੇ ਉਸ ਕੋਲੋਂ 160 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਉਹ ਪੈਦਲ ਆ ਰਿਹਾ ਸੀ। ਜਿਸ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਚਿੱਟਾ ਬਰਾਮਦ ਕੀਤਾ ਗਿਆ।
ਡੀਐਸਪੀ ਬੱਲ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਮਨਜੋਤ ਸਿੰਘ ਨੇ ਪੁਲੀਸ ਨੂੰ ਦੱਸਿਆ ਕਿ ਉਹ ਅੰਮ੍ਰਿਤਸਰ ਤੋਂ ਹੈਰੋਇਨ ਲੈ ਕੇ ਆਇਆ ਸੀ ਅਤੇ ਉਸ ਨੇ ਲਾਂਡਰਾਂ ਖੇਤਰ ਵਿੱਚ ਕਿਸੇ ਨੂੰ ਸਪਲਾਈ ਦੇਣੀ ਸੀ। ਪੁੱਛਗਿੱਛ ਵਿੱਚ ਇਹ ਵੀ ਖ਼ੁਲਾਸਾ ਹੋਇਆ ਕਿ ਉਹ 2 ਹਜ਼ਾਰ ਰੁਪਏ ਗਰਾਮ ਦੇ ਹਿਸਾਬ ਨਾਲ ਹੈਰੋਇਨ ਲੈ ਕੇ ਆਉਂਦਾ ਹੈ ਅਤੇ ਅੱਗੇ ਤਿੰਨ ਹਜ਼ਾਰ ਰੁਪਏ ਪ੍ਰਤੀ ਗਰਾਮ ਹੈਰੋਇਨ ਵੇਚਦਾ ਹੈ। ਮੁਹਾਲੀ ਵਿੱਚ ਇਹ ਉਸ ਦਾ ਪੰਜਵਾਂ ਗੇੜਾ ਹੈ। ਮੁਲਜ਼ਮ ਦੇ ਬਿਆਨਾਂ ਨੂੰ ਅਧਾਰ ਬਣਾ ਕੇ ਪੁਲੀਸ ਨੇ ਦੋ ਹੋਰ ਨਸ਼ਾ ਤਸਕਰਾਂ ਨੂੰ ਇਸ ਕੇਸ ਵਿੱਚ ਨਾਮਜ਼ਦ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਜਿਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਅਦਾਲਤ ਨੇ ਮੁਲਜ਼ਮ ਨੂੰ ਤਿੰਨ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ।

Load More Related Articles
Load More By Nabaz-e-Punjab
Load More In General News

Check Also

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 13…