ਅਗਾਂਹਵਧੂ ਕਿਸਾਨ ਜਸਮਿੰਦਰ ਸਿੰਘ ਕੰਡਾਲਾ ਵੱਲੋਂ ਡੀਏਪੀ ਖਾਦ ਦੇ ਬਦਲ ਵਜੋਂ 12:32:16 ਵਰਤਣ ਦੀ ਅਪੀਲ

ਕਿਸਾਨ ਖਾਦ, ਕੀਟਨਾਸ਼ਕ ਰਸਾਇਣ ਜਾਂ ਬੀਜ ਖ਼ਰੀਦਣ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲੈਣ: ਮੁੱਖ ਖੇਤੀਬਾੜੀ ਅਫ਼ਸਰ

ਕਿਸਾਨ ਡੀਏਪੀ ਦੇ ਬਦਲ ਵਜੋਂ ਹੋਰਨਾਂ ਫ਼ਾਸਫੇਟ ਖਾਦਾਂ ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਕਰਨ

ਨਬਜ਼-ਏ-ਪੰਜਾਬ, ਮੁਹਾਲੀ, 9 ਨਵੰਬਰ:
ਮੁਹਾਲੀ ਦੀ ਜੂਹ ਵਿੱਚ ਪਿੰਡ ਕੰਡਾਲਾ ਦੇ ਅਗਾਂਹਵਧੂ ਕਿਸਾਨ ਜਸਮਿੰਦਰ ਸਿੰਘ ਨੇ ਇਲਾਕੇ ਦੇ ਕਿਸਾਨਾਂ ਨੂੰ ਅਪੀਲ ਹੈ ਕੀਤੀ ਕਿ ਉਹ ਡੀਏਪੀ ਖਾਦ ਦੇ ਬਦਲ ਵਜੋਂ 12:32:16 ਖਾਦ ਵਰਤੀ ਜਾਵੇ, ਜੋ ਫ਼ਸਲਾਂ ਦੀ ਪੈਦਾਵਾਰ ਅਤੇ ਕਿਸਾਨਾਂ ਲਈ ਕਾਫ਼ੀ ਲਾਹੇਵੰਦ ਹੈ। ਉਨ੍ਹਾਂ ਕਿਹਾ ਕਿ ਉਹ ਲਗਪਗ 16 ਏਕੜ ਵਿੱਚ ਖੇਤੀਬਾੜੀ ਕਰ ਰਹੇ ਹਨ। ਡੀਏਪੀ ਖਾਦ ਦੇ ਸੰਕਟ ਦੇ ਮੱਦੇਨਜ਼ਰ ਇਸ ਦੇ ਬਦਲ ਵਜੋਂ ਬਾਜ਼ਾਰ ਵਿੱਚ ਹੋਰ ਬਹੁਤ ਖਾਦਾਂ ਹਨ, ਜੋ ਹਾੜ੍ਹੀ ਦੀਆਂ ਫ਼ਸਲਾਂ ਲਈ ਡੀਏਪੀ ਖਾਦ ਜਿੰਨੀਆਂ ਹੀ ਕਾਰਗਰ ਹਨ।
ਆਪਣੇ ਖੇਤਾਂ ਵਿੱਚ ਖੇਤੀਬਾੜੀ ਵਿਕਾਸ ਅਫ਼ਸਰ (ਪੌਦ ਸੁਰੱਖਿਆ) ਮਨਦੀਪ ਕੌਰ ਨਾਲ ਪਰਾਲੀ ਪ੍ਰਬੰਧਨ ਅਤੇ ਖਾਦਾਂ ਦੀ ਵਰਤੋਂ ਬਾਰੇ ਚਰਚਾ ਕਰਦਿਆਂ ਕਿਸਾਨ ਜਸਮਿੰਦਰ ਸਿੰਘ ਨੇ ਦੱਸਿਆ ਕਿ ਉਹ ਡੀਏਪੀ ਦੀ ਥਾਂ 12:32:16 ਖਾਦ ਦੀ ਵਰਤੋਂ ਕਰ ਰਿਹਾ ਹੈ। ਉਸਨੇ ਪਰਾਲੀ ਦੇ ਪ੍ਰਬੰਧਨ ਬਾਰੇ ਦੱਸਿਆ ਕਿ ਉਸ ਨੇ ਪਰਾਲੀ ਨੂੰ ਖੇਤਾਂ ਵਿੱਚ ਅੱਗ ਲਗਾਉਣ ਦੀ ਥਾਂ ਗੱਠਾ ਬਣਾ ਖਾਲੀ ਜਗ੍ਹਾ ’ਤੇ ਰੱਖੀਆਂ ਗਈਆਂ ਹਨ। ਬਾਕੀ ਕਿਸਾਨਾਂ ਨੂੰ ਵੀ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਅਤੇ ਜ਼ਮੀਨ ਦੀ ਸਹੀ ਸਾਂਭ-ਸੰਭਾਲ ਲਈ ਅੱਗੇ ਆਉਣਾ ਚਾਹੀਦਾ ਹੈ।
ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਮੇਲ ਸਿੰਘ ਨੇ ਕਿਹਾ ਕਿ ਮੁਹਾਲੀ ਜ਼ਿਲ੍ਹੇ ਵਿੱਚ 3000 ਐਮਟੀ ਖਾਦ ਦਾ ਸਟਾਕ ਉਪਲਬਧ ਹੈ ਅਤੇ ਖੇਤੀਬਾੜੀ ਵਿਭਾਗ ਵੱਲੋਂ ਲਗਾਤਾਰ ਖਾਦ ਸਪਲਾਈ ਕਰਨ ਵਾਲੀਆਂ ਕੰਪਨੀਆਂ ਨਾਲ ਤਾਲਮੇਲ ਕਰਕੇ ਫਾਸਫੋਰਸ ਖਾਦ ਦੀ ਲੋੜ ਮੁਤਾਬਕ ਪੂਰਤੀ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਖਾਦ, ਕੀਟਨਾਸ਼ਕ ਰਸਾਇਣ ਜਾਂ ਬੀਜ ਖ਼ਰੀਦਣ ਸਮੇਂ ਦੁਕਾਨਦਾਰ/ਡੀਲਰ ਤੋਂ ਬਿੱਲ ਜ਼ਰੂਰ ਲੈਣ ਅਤੇ ਜੇਕਰ ਕੋਈ ਡੀਲਰ ਬਿੱਲ ਦੇਣ ਤੋਂ ਆਨਾਕਾਨੀ ਕਰਦਾ ਹੈ ਤਾਂ ਉਸ ਵਿਰੁੱਧ ਲਿਖਤੀ ਸ਼ਿਕਾਇਤ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਚੈਕਿੰਗ ਦੌਰਾਨ ਜੇਕਰ ਕੋਈ ਦੁਕਾਨਦਾਰ ਬਿਨਾਂ ਬਿੱਲ ਤੋਂ ਖਾਦ, ਦਵਾਈ ਜਾਂ ਬੀਜ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਖਾਦ ਕੰਟਰੋਲ ਆਰਡਰ 1985 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਬਿਜਾਈ ਲਈ ਬਾਜ਼ਾਰ ਵਿੱਚ ਉਪਲਬਧ ਹੋਰਨਾਂ ਫ਼ਾਸਫੇਟ ਖਾਦਾਂ ਦੀ ਵਰਤੋਂ ਕਰਕੇ ਫ਼ਸਲ ਦੀ ਬਿਜਾਈ ਸਮੇਂ ਸਿਰ ਕਰਨ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਡੀਏਪੀ ਤੋਂ ਇਲਾਵਾ ਟ੍ਰਿਪਲ ਸੁਪਰ ਫਾਸਫੇਟ 46 ਫੀਸਦੀ ਖਾਦ ਦੀ ਕਣਕ ਦੀ ਬਿਜਾਈ ਲਈ ਵਰਤੋਂ ਕੀਤੀ ਜਾ ਸਕਦੀ ਹੈ।

Load More Related Articles
Load More By Nabaz-e-Punjab
Load More In General News

Check Also

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 13…