ਸੀਐਮ ਦੀ ਯੋਗਸ਼ਾਲਾ: ਪੁਰਾਣੀਆਂ ਬੀਮਾਰੀਆਂ ਤੋਂ ਰੋਗ ਮੁਕਤ ਹੋ ਰਹੇ ਨੇ ਸ਼ਹਿਰ ਵਾਸੀ

ਮੁਹਾਲੀ ਵਿੱਚ ਰੋਜ਼ਾਨਾ ਲਗਾਏ ਜਾ ਰਹੇ ਨੇ 6 ਯੋਗਾ ਸੈਸ਼ਨ, ਲੋਕਾਂ ਨੂੰ ਮਿਲ ਰਹੀ ਵੱਡੀ ਰਾਹਤ

ਲੋਕ ਪੁਰਾਣੀਆਂ ਬੀਮਾਰੀਆਂ ਤੋਂ ਮੁਕਤ ਹੋ ਕੇ ਹੋਰਾਂ ਨੂੰ ਵੀ ਦੱਸ ਰਹੇ ਨੇ ਯੋਗਾ ਦੇ ਲਾਭ: ਐਸਡੀਐਮ ਦਮਨਦੀਪ ਕੌਰ

ਐਸ.ਏ.ਐਸ. ਨਗਰ (ਮੁਹਾਲੀ), 10 ਨਵੰਬਰ
ਸੀਐਮ ਦੀ ਯੋਗਸ਼ਾਲਾ ਤਹਿਤ ਮੁਹਾਲੀ ਵਿੱਚ ਲਗਾਏ ਜਾ ਰਹੇ ਯੋਗਾ ਸੈਸ਼ਨਾਂ ਵਿੱਚ ਕਾਫ਼ੀ ਲੋਕ ਪੁਰਾਣੇ ਰੋਗਾਂ ਤੋਂ ਮੁਕਤ ਹੋ ਰਹੇ ਹਨ। ਇੱਥੋਂ ਦੇ ਸੈਕਟਰ-71, ਸੈਕਟਰ-77, ਸੈਕਟਰ-78, ਸੈਕਟਰ-88 ਅਤੇ ਫੇਜ਼-1 ਵਿੱਚ ਰੋਜ਼ਾਨਾ 6 ਯੋਗਾ ਸੈਸ਼ਨ ਲਗਾਏ ਜਾ ਰਹੇ ਹਨ। ਜਿਨ੍ਹਾਂ ਵਿੱਚ 150 ਤੋਂ ਵੱਧ ਸ਼ਹਿਰ ਵਾਸੀ ਸ਼ਾਮਲ ਹੋ ਕੇ ਆਪਣੀ ਜੀਵਨ-ਸ਼ੈਲੀ ਨੂੰ ਚੁਸਤ-ਦਰੁਸਤ ਕਰ ਰਹੇ ਹਨ।
ਮੁਹਾਲੀ ਦੀ ਐਸਡੀਐਮ ਦਮਨਦੀਪ ਕੌਰ ਨੇ ਦੱਸਿਆ ਕਿ ਟਰੇਨਰ ਰਿਸ਼ਵ ਵੱਲੋਂ ਸੈਕਟਰ-77 ਨੇੜੇ ਰਾਧਾ ਸੁਆਮੀ ਸਤਿਸੰਗ ਭਵਨ ਵਿਖੇ ਪਹਿਲੀ ਕਲਾਸ ਸਵੇਰੇ 5 ਤੋਂ 6 ਵਜੇ ਅਤੇ ਦੂਜੀ ਕਲਾਸ ਸ਼ਹੀਦ ਭਗਤ ਸਿੰਘ ਪਾਰਕ ਸੈਕਟਰ-78 ਵਿੱਚ ਸਵੇਰੇ 6.05 ਤੋਂ 7.05 ਵਜੇ ਤੱਕ, ਤੀਜੀ ਕਲਾਸ ਹੀਰੋ ਹੋਮਜ਼ ਸੁਸਾਇਟੀ ਸੈਕਟਰ-88 ਵਿਖੇ ਸਵੇਰੇ 7.15 ਤੋਂ 8.15 ਵਜੇ ਤੱਕ, ਚੌਥੀ ਕਲਾਸ ਨੇੜੇ ਹੇਮਕੁੰਟ ਸਕੂਲ ਸੈਕਟਰ-71 ਵਿਖੇ ਸਵੇਰੇ 8.30 ਵਜੇ ਤੋਂ 9.30 ਵਜੇ ਤੱਕ ਅਤੇ ਪੰਜਵੀਂ ਕਲਾਸ ਪੈਰਾਗਾਨ ਪਾਰਕ ਫੇਜ਼-1 ਵਿਖੇ ਬਾਅਦ ਦੁਪਹਿਰ 3.45 ਤੋਂ 4.45 ਵਜੇ ਤੱਕ ਅਤੇ ਛੇਵੀਂ ਕਲਾਸ ਸੈਕਟਰ-71 (ਪਾਰਕ ਨੰਬਰ-33) ਵਿਖੇ ਸ਼ਾਮ 5 ਤੋਂ 6 ਵਜੇ ਤੱਕ ਲਗਾਈ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਰੋਜ਼ਾਨਾ ਯੋਗਾ ਦਾ ਅਭਿਆਸ ਸਰੀਰ ਦੀ ਮਾਨਸਿਕ ਅਤੇ ਸਰੀਰਕ ਤੰਦਰੁਸਤੀ ਲਈ ਬਹੁਤ ਲਾਭਦਾਇਕ ਸਿੱਧ ਹੋ ਰਿਹਾ ਹੈ। ਯੋਗਾ ਅਭਿਆਸ ਨਾਲ ਪੁਰਾਣੀਆਂ ਬੀਮਾਰੀਆਂ ਤੋਂ ਛੁਟਕਾਰਾ ਮਿਲਦਾ ਹੈ। ਉਨ੍ਹਾਂ ਦੱਸਿਆ ਕਿ ਯੋਗ ਸੈਸ਼ਨਾਂ ਦੌਰਾਨ ਕੁਝ ਲੋਕ ਅਜਿਹੇ ਹਨ, ਜੋ ਨਿਰਵਿਘਨ ਯੋਗਾ ਕਲਾਸਾਂ ਲਗਾ ਰਹੇ ਹਨ ਅਤੇ ਉਨ੍ਹਾਂ ਨੇ ਯੋਗਾ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾ ਲਿਆ ਹੈ। ਪਿਛਲੇ ਡੇਢ ਸਾਲ ਤੋਂ ਲਗਾਤਾਰ ਯੋਗਾ ਅਭਿਆਸ ਕਰ ਰਹੇ ਸੰਦੀਪ ਸ਼ਰਮਾ ਨੇ ਥਾਇਰਾਇਡ ਅਤੇ ਪਿੱਠ ਦਰਦ ਤੋਂ ਰਾਹਤ ਪਾਈ ਹੈ। ਇੰਜ ਹੀ ਕਿਰਨ ਮਹਾਜਨ ਹਾਈ ਬਲੱਡ ਪ੍ਰੈਸ਼ਰ ਕਾਰਨ ਦਿਨ ਵਿੱਚ ਦੋ ਵਾਰ ਦਿਵਾਈ ਲੈਂਦੇ ਸਨ ਪਰ ਹੁਣ ਲਗਾਤਾਰ ਯੋਗ ਆਸਣ ਕਰਨ ਨਾਲ ਉਨ੍ਹਾਂ ਦਾ ਦਵਾਈਆਂ ਤੋਂ ਖਹਿੜਾ ਛੁੱਟ ਗਿਆ ਹੈ।
ਐਸਡੀਐਮ ਨੇ ਕਿਹਾ ਕਿ ਯੋਗ ਸਾਧਕ ਬਣਨ ਲਈ ਬੱਸ ਇੱਕ ਵਾਰ ਮਨ ਨੂੰ ਧਿਆਨ ਵਿੱਚ ਲਿਆਉਣਾ ਪੈਂਦਾ ਹੈ। ਉਸ ਤੋਂ ਬਾਅਦ ਯੋਗਾ ਦੇ ਸਰੀਰ ’ਤੇ ਪੈਣ ਵਾਲੇ ਚੰਗੇ ਪ੍ਰਭਾਵ ਤੋਂ ਬਾਅਦ ਯੋਗਾ ਛੱਡਣਾ ਅਸੰਭਵ ਹੋ ਜਾਂਦਾ ਹੈ। ਮੁਹਾਲੀ ਜ਼ਿਲ੍ਹੇ ਵਿੱਚ ਚੱਲ ਰਹੀਆਂ ਯੋਗਾ ਕਲਾਸਾਂ ਦਾ ਹਿੱਸਾ ਬਣਨ ਟੋਲ ਫ੍ਰੀ ਨੰਬਰ 7669400500 ਜਾਂ www.cmdiyogshala.punjab.gov.in ਤੋਂ ਜਾਣਕਾਰੀ ਲਈ ਜਾ ਸਕਦੀ ਹੈ।

Load More Related Articles
Load More By Nabaz-e-Punjab
Load More In General News

Check Also

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 13…