Share on Facebook Share on Twitter Share on Google+ Share on Pinterest Share on Linkedin ਮੁੱਖ ਮੰਤਰੀ ਵੱਲੋਂ ਲੜਕੀਆਂ ਨੂੰ ਹੋਰ ਹੁਨਰਮੰਦ ਬਣਾਉਣ ਦੀ ਲੋੜ ’ਤੇ ਜ਼ੋਰ ਲੜਕੀਆਂ ਨੂੰ ਸਿਖਲਾਈ ਮੁਹੱਈਆ ਕਰਵਾਉਣ ਲਈ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਨੂੰ ਕਾਰਗਰ ਕਦਮ ਦੱਸਿਆ ਮੁੱਖ ਮੰਤਰੀ ਵੱਲੋਂ ਇੰਸਟੀਚਿਊਟ ਦੀ ਗਵਰਨਿੰਗ ਬਾਡੀ ਦੀ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਨਿਊਜ਼ ਡੈਸਕ, ਮੁਹਾਲੀ, 15 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਮੁਹਾਲੀ ਦੀ ਗਵਰਨਿੰਗ ਬਾਡੀ ਦੀ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵੱਖ-ਵੱਖ ਸਿਖਲਾਈ ਸੰਸਥਾਵਾਂ ਰਾਹੀਂ ਸੂਬਾ ਭਰ ਦੇ ਨੌਜਵਾਨਾਂ ਖਾਸ ਕਰਕੇ ਲੜਕੀਆਂ ਨੂੰ ਹੋਰ ਵੀ ਜ਼ਿਆਦਾ ਹੁਨਰਮੰਦ ਤੇ ਰੁਜ਼ਗਾਰ ਹਾਸਲ ਕਰਨ ਦੇ ਯੋਗ ਬਣਾਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਨੇ ਕਿਹਾ ਕਿ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਇਸ ਦਿਸ਼ਾ ਵੱਲ ਇਕ ਕਾਰਗਰ ਕਦਮ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਮੁੱਖ ਸੰਸਥਾ ਸਾਲ 2015 ਵਿੱਚ ਖੋਲ੍ਹੀ ਗਈ ਸੀ ਜਿਸ ਦਾ ਮੁੱਖ ਉਦੇਸ਼ ਸੂਬਾ ਭਰ ਦੀਆਂ ਯੋਗ ਲੜਕੀਆਂ ਨੂੰ ਸਿਖਲਾਈ ਅਤੇ ਜ਼ਰੂਰੀ ਸਿਖਲਾਈ ਮੁਹੱਈਆ ਕਰਵਾਉਣਾ ਸੀ ਤਾਂ ਜੋ ਉਹ ਫੌਜ ਵਿੱਚ ਅਫਸਰ ਭਰਤੀ ਹੋਣ ਦੇ ਕਾਬਲ ਹੋ ਸਕਣ। ਉਨ੍ਹਾਂ ਕਿਹਾ ਕਿ ਇਹ ਪੂਰੀ ਤਰ੍ਹਾਂ ਰਿਹਾਇਸ਼ੀ ਸਿਖਲਾਈ ਸੰਸਥਾ ਹੈ ਜੋ ਕਿ ਲੜਕੀਆਂ ਦੇ ਸ਼ਸ਼ਕਤੀਕਰਨ ਲਈ ਸਥਾਪਤ ਕੀਤੀ ਗਈ ਸੀ। ਇਸ ਦਾ ਉਦੇਸ਼ ਉਨ੍ਹਾਂ ਨੂੰ ਰੱਖਿਆ ਸੈਨਾਵਾਂ ਵਿੱਚ ਕਮਿਸ਼ਨਡ ਅਫਸਰ ਵਜੋਂ ਆਪਣਾ ਕੈਰੀਅਰ ਸ਼ੁਰੂ ਕਰਨ ਲਈ ਮੌਕਾ ਪ੍ਰਦਾਨ ਕਰਨਾ ਸੀ। ਉਨ੍ਹਾਂ ਕਿਹਾ ਦੇਸ਼ ਵਿੱਚ ਇਹ ਆਪਣੇ ਕਿਸਮ ਦਾ ਪਹਿਲਾ ਇੰਸਟੀਚਿਊਟ ਹੈ ਜਿੱਥੇ ਲੜਕੀਆਂ ਬਾਰ੍ਹਵੀਂ ਜਮਾਤ ਪਾਸ ਕਰਨ ਤੋਂ ਬਾਅਦ ਆਉਂਦੀਆਂ ਹਨ। ਇੱਥੇ ਇਨ੍ਹਾਂ ਲੜਕੀਆਂ ਨੂੰ ਅਫ਼ਸਰਾਂ ਵਜੋਂ ਭਰਤੀ ਹੋਣ ਲਈ ਵੱਖ-ਵੱਖ ਤਰ੍ਹਾਂ ਦੀ ਸਿਖਲਾਈ ਦਿੱਤੀ ਜਾਂਦੀ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੂੰ ਜੀ ਆਇਆ ਆਖਦਿਆਂ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਆਈ.ਪੀ. ਸਿੰਘ ਨੇ ਸੰਸਥਾ ਦੀਆਂ ਪ੍ਰਾਪਤੀਆਂ ਸਬੰਧੀ ਸਾਲਾਨਾ ਰਿਪੋਰਟ ਪੇਸ਼ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਅਜੀਤ ਸਿੰਘ ਕੋਹਾੜ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਕੇ.ਜੇ.ਐਸ ਚੀਮਾ, ਡਿਪਟੀ ਕਮਿਸ਼ਨਰ ਡੀ.ਐਸ. ਮਾਂਗਟ, ਡਿਪਟੀ ਡਾਇਰੈਕਟਰ ਸੈਕੰਡਰੀ ਐਜੂਕੇਸ਼ਨ ਅਮਰੀਸ਼ ਕੁਮਾਰ ਸੁਕਲਾ, ਡਾਇਰੈਕਟਰ ਦਸਮੇਸ ਅਕੈਡਮੀ ਸ੍ਰੀ ਆਨੰਦਪੁਰ ਸਾਹਿਬ ਮੇਜਰ ਜਨਰਲ ਜੇ.ਐਸ. ਘੁਮਾਣ, ਡਾਇਰੈਕਟਰ ਸੈਨਿਕ ਵੈਲਫੇਅਰ ਪੰਜਾਬ ਬ੍ਰਿਗੇਡੀਅਰ ਜੇ. ਐਸ ਅਰੋੜਾ ਅਤੇ ਡਾਇਰੈਕਟਰ ਜਨਰਲ ਆਰਮਡ ਫੋਰਸਿਜ਼ ਪ੍ਰੈਪਰੇਟਰੀ ਮੇਜਰ ਜਨਰਲ (ਰਿਟਾ) ਬੀ.ਐਸ ਗਰੇਵਾਲ ਸ਼ਾਮਲ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ