ਫੇਜ਼-4 ਵਿੱਚ ਸੀਵਰੇਜ ਲਾਈਨ ਪਾਉਣ ਤੋਂ ਬਾਅਦ ਟੁੱਟੀ ਸੜਕ ਦੀ ਮੁਰੰਮਤ ਕਰਨ ਦੀ ਮੰਗ

ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ ਦਾ ਵਫ਼ਦ ਜਨ ਸਿਹਤ ਵਿਭਾਗ ਦੇ ਐਕਸੀਅਨ ਨੂੰ ਮਿਲਿਆ

ਨਬਜ਼-ਏ-ਪੰਜਾਬ, ਮੁਹਾਲੀ, 12 ਨਵੰਬਰ:
ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ ਫੇਜ਼-4 ਦੇ ਵਫ਼ਦ ਨੇ ਸਾਬਕਾ ਕੌਂਸਲਰ ਗੁਰਮੁੱਖ ਸਿੰਘ ਸੋਹਲ ਦੀ ਅਗਵਾਈ ਹੇਠ ਜਨ ਸਿਹਤ ਵਿਭਾਗ ਦੇ ਐਕਸੀਅਨ ਗੁਰਪ੍ਰਕਾਸ਼ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਦੇ ਸਾਹਮਣੇ ਵਾਲੀ ਸੜਕ ’ਤੇ ਸੀਵਰੇਜ ਪਾਉਣ ਤੋਂ ਬਾਅਦ ਛੱਡੀ ਸੜਕ ਦਾ ਕੰਮ ਜਲਦੀ ਮੁਕੰਮਲ ਕਰਨ ਦੀ ਮੰਗ ਕੀਤੀ ਤਾਂ ਜੋ ਨਗਰ ਨਿਗਮ ਵੱਲੋਂ ਇਸ ਸੜਕ ’ਤੇ ਪ੍ਰੀਮਿਕਸ ਪਾਈ ਜਾ ਸਕੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਸ੍ਰੀ ਸਨਾਤਨ ਧਰਮ ਮੰਦਰ ਤੋਂ ਲੈ ਕੇ ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਤੱਕ ਦੀ ਸੀਵਰੇਜ ਲਾਈਨ (ਜੋ ਅਕਸਰ ਓਵਰ ਫਲੋ ਰਹਿੰਦੀ ਹੈ) ਦੀ ਸਮੱਸਿਆ ਦਾ ਪੱਕਾ ਹੱਲ ਕੀਤਾ ਜਾਵੇ।
ਐਸੋਸੀਏਸ਼ਨ ਦੇ ਮੈਂਬਰਾਂ ਨੇ ਕਿਹਾ ਕਿ ਫੇਜ਼-4 ਵਿੱਚ ਮਕਾਨ ਨੰਬਰ-236 ਤੋਂ 493 ਤੱਕ ਸੀਵਰੇਜ ਨੂੰ ਰੋਡ ਗਲੀਆਂ ਨਾਲ ਜੋੜਿਆ ਹੋਇਆ ਹੈ ਅਤੇ ਇਸ ਖੇਤਰ ਵਿੱਚ ਸੀਵਰੇਜ ਲਾਈਨਾਂ ਨੂੰ ਰੋਡ ਗਲੀਆਂ ਤੋਂ ਵੱਖਰਾ ਕੀਤਾ ਜਾਵੇ। ਸੰਸਥਾ ਦੇ ਜਨਰਲ ਸਕੱਤਰ ਬਲਦੇਵ ਰਾਮ ਨੇ ਦੱਸਿਆ ਕਿ ਐਕਸੀਅਨ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਉਪਰੋਕਤ ਸਮੱਸਿਆਵਾਂ ਦੇ ਹੱਲ ਲਈ ਤੁਰੰਤ ਲੋੜੀਂਦੀ ਕਾਰਵਾਈ ਨੂੰ ਯਕੀਨੀ ਬਣਾਈ ਜਾਵੇਗੀ ਅਤੇ ਅਗਲੇ ਦੋ ਦਿਨਾਂ ਵਿੱਚ ਸੜਕ ਦਾ ਕੰਮ ਆਰੰਭ ਕਰ ਦਿੱਤਾ ਜਾਵੇਗਾ। ਵਫ਼ਦ ਵਿੱਚ ਸੰਸਥਾ ਦੇ ਚੇਅਰਮੈਨ ਸੁਰਿੰਦਰ ਸਿੰਘ ਸੋਢੀ, ਪ੍ਰਧਾਨ ਨਿਰਮਲ ਸਿੰਘ, ਮੀਤ ਪ੍ਰਧਾਨ ਗੁਰਵਿੰਦਰ ਸਿੰਘ ਪਿੰਕੀ ਅਤੇ ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਦੇ ਪ੍ਰਧਾਨ ਅਮਰਜੀਤ ਸਿੰਘ ਪਾਹਵਾ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 13…