Share on Facebook Share on Twitter Share on Google+ Share on Pinterest Share on Linkedin ਗਿਆਨ ਜਯੋਤੀ ਸਕੂਲ ਦੇ ਵਿਦਿਆਰਥੀ ਨੇ ਲੋੜਵੰਦਾਂ ਨੂੰ ਟਿਊਬ-ਲਾਈਟਾਂ ਤੇ ਬਲਬ ਵੰਡੇ ਨਬਜ਼-ਏ-ਪੰਜਾਬ, ਮੁਹਾਲੀ, 14 ਨਵੰਬਰ: ਇੱਥੋਂ ਦੇ ਗਿਆਨ ਜਯੋਤੀ ਗਲੋਬਲ ਸਕੂਲ ਫੇਜ਼-2 ਦੇ ਵਿਦਿਆਰਥੀਆਂ ਨੇ ਅੱਜ ਗੁਰੂ ਨਾਨਕ ਦੇਵ ਦਾ ਗੁਰਪੁਰਬ ਮਨਾਉਂਦੇ ਹੋਏ ਗਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਟਿਊਬ-ਲਾਈਟਾਂ ਅਤੇ ਬਲਬ ਵੰਡ ਕੇ ਸਮਾਜ ਸੇਵਾ ਦੇ ਖੇਤਰ ਵਿੱਚ ਨਵੀਂ ਪਿਰਤ ਪਾਈ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਬਾਰੇ ਇਹ ਗੱਲ ਆਮ ਕਹੀ ਜਾਂਦੀ ਹੈ ਕਿ ਮਿਟੀ ਧੁੰਦ ਜਗ ਚਾਨਣ ਹੋਇਆ ਤੋਂ ਪ੍ਰੇਰਣਾ ਲੈ ਕੇ ਉਨ੍ਹਾਂ ਨੇ ਗਰੀਬਾਂ ਦੇ ਘਰਾਂ ਵਿੱਚ ਰੌਸ਼ਨੀ ਫੈਲਾਉਣ ਦਾ ਉਪਰਾਲਾ ਕੀਤਾ ਹੈ। ਸਕੂਲ ਅਤੇ ਵਿਦਿਆਰਥੀਆਂ ਦੀ ਇਸ ਪਹਿਲਕਦਮੀ ਨੇ ਨਾ ਸਿਰਫ਼ ਲੋੜਵੰਦਾਂ ਨੂੰ ਜ਼ਰੂਰੀ ਵਸਤੂਆਂ ਪ੍ਰਦਾਨ ਕੀਤੀਆਂ ਸਗੋਂ ਉਨ੍ਹਾਂ ਨੂੰ ਉਦਾਰਤਾ ਅਤੇ ਹਮਦਰਦੀ ਦੇ ਮੁੱਲਾਂ ਨੂੰ ਅੱਗੇ ਵਧਾਉਣ ਲਈ ਉਤਸ਼ਾਹਿਤ ਵੀ ਕੀਤਾ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਗਿਆਨ ਜੋਤ ਨੇ ਵਿਦਿਆਰਥੀਆਂ ਦੇ ਇਸ ਉਦਮ ’ਤੇ ਮਾਣ ਮਹਿਸੂਸ ਕਰਦਿਆਂ ਕਿਹਾ ਕਿ ਇਸ ਉਪਰਾਲੇ ਨੇ ਨੌਜਵਾਨਾਂ ਵਿੱਚ ਸਮਾਜਿਕ ਜ਼ਿੰਮੇਵਾਰੀ ਅਤੇ ਸਮਾਜ ਸੇਵਾ ਦੀ ਮਹੱਤਤਾ ਨੂੰ ਹੋਰ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵੀ ਅਜਿਹੇ ਉਪਰਾਲੇ ਕੀਤੇ ਜਾਣਗੇ ਅਤੇ ਵਿਦਿਆਰਥੀਆਂ ਨੂੰ ਲੋੜਵੰਦਾਂ ਦੀ ਮਦਦ ਲਈ ਹਮੇਸ਼ਾ ਤੱਤਪਰ ਰਹਿਣ ਲਈ ਪ੍ਰੇਰਿਆ ਜਾਵੇਗਾ। ਇਸ ਨਾਲ ਨੌਜਵਾਨ ਵਰਗ ਵਿੱਚ ਸਮਾਜਿਕ ਚੇਤਨਾ ਵੀ ਆਵੇਗੀ ਅਤੇ ਉਹ ਲੋਕਤੰਤਰ ਦੀਆਂ ਕਦਰਾਂ-ਕੀਮਤਾਂ ਨਾਲ ਜੁੜੇ ਰਹਿਣਗੇ। ਉਨ੍ਹਾਂ ਕਿਹਾ ਕਿ ਇਸ ਗਤੀਵਿਧੀ ਨਾਲ ਸਕੂਲ ਦੀ ਨਾ ਸਿਰਫ਼ ਅਕਾਦਮਿਕ ਉੱਤਮਤਾ, ਸਗੋਂ ਇਸ ਦੇ ਵਿਦਿਆਰਥੀਆਂ ਵਿਚ ਦਿਆਲਤਾ ਅਤੇ ਸਮਾਜਿਕ ਚੇਤਨਾ ਦੀਆਂ ਕਦਰਾਂ-ਕੀਮਤਾਂ ਨੂੰ ਪਾਲਨ ਦੀ ਪ੍ਰਤੀਬੱਧਤਾ ਨੂੰ ਰੇਖਾਂਕਿਤ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ