Share on Facebook Share on Twitter Share on Google+ Share on Pinterest Share on Linkedin ਮੁਹਾਲੀ ਸ਼ਹਿਰ ਤੇ ਆਸਪਾਸ ਪਿੰਡਾਂ ਵਿੱਚ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਪਿੰਡ ਭਾਗੋਮਾਜਰਾ ਵਿੱਚ ਸੰਗਤ ਨੇ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ: ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਪੁਰਬ ਮੁਹਾਲੀ ਸ਼ਹਿਰ ਅਤੇ ਨੇੜਲੇ ਇਲਾਕਿਆਂ ਵਿੱਚ ਪੂਰੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਸ਼ਹਿਰ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ ਵਿੱਚ ਧਾਰਮਿਕ ਸਮਾਗਮ ਕਰਵਾਏ ਗਏ। ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਸਮੂਹ ਧਾਰਮਿਕ ਅਸਥਾਨਾਂ ਨੂੰ ਫੁੱਲਾਂ ਅਤੇ ਬਿਜਲਈ ਲੜੀਆਂ ਦੇ ਨਾਲ-ਨਾਲ ਹੋਰ ਸਜਾਵਟੀ ਸਮਾਨ ਨਾਲ ਬਹੁਤ ਸੋਹਣੇ ਢੰਗ ਨਾਲ ਸਜਾਇਆ ਗਿਆ। ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਅੰਬ ਸਾਹਿਬ, ਗੁਰਦੁਆਰਾ ਸਾਚਾ ਧਨ ਸਾਹਿਬ ਫੇਜ਼-3, ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਫੇਜ਼-2, ਗੁਰਦੁਆਰਾ ਬੀਬੀ ਭਾਨੀ ਜੀ ਫੇਜ਼-7, ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਫੇਜ਼-4, ਗੁਰਦੁਆਰਾ ਸ੍ਰੀ ਸਾਹਿਬਵਾੜਾ ਫੇਜ਼-5, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੈਕਟਰ-70, ਗੁਰਦੁਆਰਾ ਸ੍ਰੀ ਰਾਮਗੜ੍ਹੀਆ ਫੇਜ਼-3ਬੀ-1, ਗੁਰਦੁਆਰਾ ਸ੍ਰੀ ਧੰਨਾ ਭਗਤ ਫੇਜ਼-8, ਗੁਰਦੁਆਰਾ ਸ੍ਰੀ ਗੁਰੁ ਤੇਗ ਬਹਾਦੁਰ ਸਾਹਿਬ ਫੇਜ਼-9, ਗੁਰਦੁਆਰਾ ਸ੍ਰੀ ਗੁਰੂ ਹਰਚਰਨਕਮਲ ਸਾਹਿਬ ਫੇਜ਼-10, ਗੁਰਦੁਆਰਾ ਸ੍ਰੀ ਦਸਮੇਸ਼ ਦਰਬਾਰ ਫੇਜ਼-10, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼-11, ਗੁਰਦੁਆਰਾ ਸ੍ਰੀ ਅਕਾਲ ਆਸ਼ਰਮ ਸੋਹਾਣਾ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼-1, ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੰਘ ਸਭਾ ਫੇਜ਼-1 ਸਮੇਤ ਹੋਰਨਾਂ ਗੁਰਦੁਆਰਾ ਸਾਹਿਬਾਨਾਂ ਵਿੱਚ ਅੱਜ ਅੰਮ੍ਰਿਤ ਵੇਲੇ ਤੋਂ ਵੱਡੀ ਗਿਣਤੀ ਸ਼ਰਧਾਲੂ ਨਤਮਸਤਕ ਹੋਣ ਲਈ ਪਹੁੰਚਣੇ ਸ਼ੁਰੂ ਹੋ ਗਏ ਅਤੇ ਸਾਰਾ ਦਿਨ ਵੱਖ-ਵੱਖ ਗੁਰਦੁਆਰਿਆਂ ਵਿੱਚ ਵੱਡੀ ਗਿਣਤੀ ਸੰਗਤ ਆਉਂਦੀ ਰਹੀ। ਸ਼ਾਮ ਨੂੰ ਸਮੂਹ ਗੁਰੂ ਘਰਾਂ ਵਿੱਚ ਦੀਪਮਾਲਾ ਅਤੇ ਆਤਿਸ਼ਬਾਜੀ ਕੀਤੀ ਗਈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਨੂੰ ਸਮਰਿਪਤ ਪਿੰਡ ਭਾਗੋਮਾਜਰਾ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਗੁਰਦੁਆਰਾ ਕਮੇਟੀ ਦੇ ਬੁਲਾਰੇ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਦੱਸਿਆ ਕਿ ਨਗਰ ਕੀਰਤਨ ਗੁਰਦੁਆਰਾ ਸਾਹਿਬ ਭਾਗੋਮਾਜਰਾ ਤੋਂ ਸੁੰਦਰ ਪਾਲਕੀ ਵਿੱਚ ਸੁਸੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆ ਦੀ ਅਗਵਾਈ ਵਿੱਚ ਆਰੰਭ ਹੋਇਆ। ਇਸ ਦੌਰਾਨ ਗੱਤਕੇ ਦੇ ਜੌਹਰ ਦਿਖਾਏ ਗਏ, ਰਾਗੀ ਜਥਿਆਂ ਨੇ ਗੁਰ ਇਤਿਹਾਸ ਨਾਲ ਸੰਗਤ ਨੂੰ ਜੋੜਿਆ। ਨਗਰ ਕੀਰਤਨ ਦੌਰਾਨ ਸੰਗਤ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ। ਨਗਰ ਕੀਰਤਨ ਦਾ ਰਸਤੇ ਵਿੱਚ ਥਾਂ-ਥਾ ’ਤੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਸ਼ਰਧਾਲੂਆਂ ਨੇ ਗੁਰੂ ਦੇ ਲੰਗਰ ਵਰਤਾਏ ਗਏ। ਇਹ ਨਗਰ ਕੀਰਤਨ ਭਾਗੋਮਾਜਰਾ ਬੈਂਰੋਪੁਰ ਅਤੇ ਗੁਰਦੁਆਰਾ ਸਿੰਘ ਸ਼ਹੀਦਾਂ ਮਾਣਕਮਾਜਰਾ ਤੋਂ ਹੁੰਦਾ ਹੋਇਆ ਸ਼ਾਮ ਨੂੰ ਵਾਪਸ ਪਿੰਡ ਭਾਗੋਮਾਜਰਾ ਦੇ ਗੁਰਦੁਆਰਾ ਸਾਹਿਬ ਵਿੱਚ ਪਹੁੰਚ ਕੇ ਸਮਾਪਤ ਹੋਇਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ