Share on Facebook Share on Twitter Share on Google+ Share on Pinterest Share on Linkedin ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਭਾਈ ਬਲਜਿੰਦਰ ਸਿੰਘ ਬਠਿੰਡਾ ਵਾਲਿਆਂ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਗੁਰੂ ਨਾਨਕ ਦੇਵ ਦੇ ਜੀਵਨ ਬ੍ਰਿਤਾਂਤ ਬਾਰੇ ਸੰਗਤ ਨੂੰ ਜਾਣੂ ਕਰਵਾਇਆ। ਭਾਈ ਅਜਮੇਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਲੁਧਿਆਣਾ ਵਾਲਿਆਂ ਨੇ ਗੁਰੂ ਸਾਹਿਬ ਦੀਆਂ ਚਾਰ ਉਦਾਸੀਆਂ ਅਤੇ ਗੁਰੂ ਗ੍ਰੰਥ ਸਾਹਿਬ ਦਰਜ ਬਾਣੀ ਦੇ 19 ਰਾਗਾਂ ਵਿੱਚ 958 ਸ਼ਬਦ ਬਾਰੇ ਦੱਸਿਆ। ਇਸ ਮੌਕੇ ਭਾਈ ਜਸਵੀਰ ਸਿੰਘ ਲੁਧਿਆਣਾ, ਭਾਈ ਨਰਿੰਦਰ ਸਿੰਘ ਬੱੁਢਾ ਦਲ, ਭਾਈ ਜਤਿੰਦਰ ਸਿੰਘ ਦਮਦਮੀ ਟਕਸਾਲ, ਭਾਈ ਲਖਵਿੰਦਰ ਸਿੰਘ, ਭਾਈ ਪ੍ਰਿਤਪਾਲ ਸਿੰਘ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਪਟਿਆਲਾ, ਭਾਈ ਸੁਰਿੰਦਰ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਸੰਦੀਪ ਸਿੰਘ ਅਤੇ ਭਾਈ ਜਸਵਿੰਦਰ ਸਿੰਘ ਨੇ ਕਥਾ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ। ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਸੈਂਕੜੇ ਪ੍ਰਾਣੀ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ। ਗੁਰੂ ਕਾ ਲੰਗਰ ਅਤੁੱਟ ਵਰਤਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ