Share on Facebook Share on Twitter Share on Google+ Share on Pinterest Share on Linkedin ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ ਵਿਦੇਸ਼ੀ ਮੂਲ ਦੇ ਗੈਂਗਸਟਰ ਲੱਕੀ ਪਟਿਆਲ ਦੇ ਸਹਿਯੋਗੀ ਅਮਰੀਕਾ ਆਧਾਰਿਤ ਲਾਲਾ ਬੈਨੀਪਾਲ ਦੇ ਇਸ਼ਾਰੇ ’ਤੇ ਕੰਮ ਕਰ ਰਹੇ ਸਨ ਮੁਲਜ਼ਮ ਮੁਲਜ਼ਮਾਂ ਨੂੰ ਟਰਾਈਸਿਟੀ ਖੇਤਰ ਵਿੱਚ ਵੱਖ-ਵੱਖ ਅਪਰਾਧਾਂ ਨੂੰ ਅੰਜਾਮ ਦੇਣ ਦਾ ਸੌਂਪਿਆ ਗਿਆ ਸੀ ਕੰਮ: ਦੀਪਕ ਪਾਰਿਕ ਨਬਜ਼-ਏ-ਪੰਜਾਬ, ਮੁਹਾਲੀ, 27 ਨਵੰਬਰ: ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ਼) ਨੇ ਮੁਹਾਲੀ ਪੁਲੀਸ ਨਾਲ ਸਾਂਝੇ ਅਪਰੇਸ਼ਨ ਦੌਰਾਨ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨਾਂ ਨੂੰ ਨਾਜਾਇਜ਼ ਅਸਲੇ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਨੇ। ਮੁਲਜ਼ਮਾਂ ਦੇ ਕਬਜ਼ੇ ’ਚੋਂ.32 ਬੋਰ ਦੇ ਦੋ ਪਿਸਤੌਲ ਸਮੇਤ ਸੱਤ ਕਾਰਤੂਸ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਹਰਿੰਦਰ ਸਿੰਘ ਵਾਸੀ ਪਿੰਡ ਮਹਿਮਦਪੁਰ ਅਤੇ ਅਤੇ ਗੁਰਜਿੰਦਰ ਸਿੰਘ ਵਾਸੀ ਵਰਾਣਾ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਅਮਰੀਕਾ ਆਧਾਰਿਤ ਕੁਲਵੀਰ ਸਿੰਘ ਉਰਫ਼ ਲਾਲਾ ਬੈਨੀਪਾਲ, ਜੋ ਵਿਦੇਸ਼ੀ ਮੂਲ ਦੇ ਗੈਂਗਸਟਰ ਲੱਕੀ ਪਟਿਆਲ ਦਾ ਇੱਕ ਸਾਥੀ ਹੈ, ਦੇ ਇਸ਼ਾਰੇ ’ਤੇ ਕੰਮ ਕਰ ਰਹੇ ਸਨ। ਜਿਨ੍ਹਾਂ ਨੂੰ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮਾਂ ਨੂੰ ਟਰਾਈਸਿਟੀ ਖੇਤਰ ਵਿੱਚ ਵੱਖ-ਵੱਖ ਅਪਰਾਧਾਂ ਨੂੰ ਅੰਜਾਮ ਦੇਣ ਦਾ ਕੰਮ ਸੌਂਪਿਆ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਮੁਲਜ਼ਮਾਂ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਵੱਖ-ਵੱਖ ਪਹਿਲੂਆਂ ’ਤੇ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਲਾਲਾ ਬੈਨੀਪਾਲ ਨੇ ਮੁਹਾਲੀ ਵਿੱਚ ਦੋ ਵੱਖ-ਵੱਖ ਹਮਲਿਆਂ ਦੀ ਸਾਜ਼ਿਸ਼ ਰਚੀ ਸੀ। ਪਿਛਲੇ ਸਾਲ ਸਤੰਬਰ ਵਿੱਚ ਫਾਈਨਾਂਸਰ ਅਤੇ ਦਸੰਬਰ 2023 ਵਿੱਚ ਵਿਰੋਧੀ ਗਰੁੱਪ ਦੇ ਮੈਂਬਰ ਨੂੰ ਨਿਸ਼ਾਨਾ ਬਣਾਉਣਾ ਸ਼ਾਮਲ ਸੀ। ਮੁਹਾਲੀ ਦੇ ਐੱਸਐੱਸਪੀ ਦੀਪਕ ਪਾਰਿਕ ਨੇ ਦੱਸਿਆ ਕਿ ਏਜੀਟੀਐਫ਼ ਅਤੇ ਜ਼ਿਲ੍ਹਾ ਪੁਲੀਸ ਦੀਆਂ ਟੀਮਾਂ ਨੂੰ ਭਰੋਸੇਯੋਗ ਸੂਚਨਾ ਮਿਲੀ ਸੀ ਕਿ ਲਾਲਾ ਬੈਨੀਪਾਲ ਨੇ ਆਪਣੇ ਗਰੋਹ ਦੇ ਮੈਂਬਰਾਂ ਨੂੰ ਟਰਾਈਸਿਟੀ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਦਾ ਕੰਮ ਸੌਂਪਿਆ ਹੈ। ਉਨ੍ਹਾਂ ਦੱਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਤੇਜ਼ੀ ਨਾਲ ਕਾਰਵਾਈ ਕਰਦਿਆਂ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਵਾਲੀਆਂ ਏਜੀਟੀਐਫ਼ ਅਤੇ ਮੁਹਾਲੀ ਪੁਲੀਸ ਦੀਆਂ ਸਾਂਝੀਆਂ ਟੀਮਾਂ ਵੱਲੋਂ ਮੁਲਜ਼ਮਾਂ ਨੂੰ ਟਰੇਸ ਕਰਕੇ ਫੋਕਲ ਪੁਆਇੰਟ, ਮੁਬਾਰਕਪੁਰ ਦੇ ਨੇੜਿਓਂ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ। ਐੱਸਐੱਸਪੀ ਨੇ ਦੱਸਿਆ ਕਿ ਮੁਲਜ਼ਮ ਹਰਿੰਦਰ ਦਾ ਅਪਰਾਧਿਕ ਪਿਛੋਕੜ ਹੈ। ਉਸ ਦੇ ਖ਼ਿਲਾਫ਼ ਪਹਿਲਾਂ ਵੀ ਕਤਲ ਦੀ ਕੋਸ਼ਿਸ਼ ਅਤੇ ਅਸਲਾ ਐਕਟ ਨਾਲ ਸਬੰਧਤ ਪਰਚੇ ਦਰਜ ਹਨ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦੇ ਹੋਰਨਾਂ ਸਾਥੀਆਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਜਾਂਚ ਜਾਰੀ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਲਜ਼ਮਾਂ ਖ਼ਿਲਾਫ਼ ਡੇਰਾਬੱਸੀ ਥਾਣੇ ਵਿੱਚ ਬੀਐਨਐਸ ਦੀ ਧਾਰਾ 111 ਅਤੇ ਅਸਲਾ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਪੁੱਛਗਿੱਛ ਦੌਰਾਨ ਹੋਰ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ