ਪੰਜਾਬ ਮੰਡੀ ਬੋਰਡ ਵੱਲੋਂ 3698 ਕਰੋੜ ਦੀ ਲਾਗਤ ਨਾਲ 34916 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਕੀਤੀ: ਸਿੱਧੂ

ਕੈਪਟਨ ਸਿੱਧੂ ਨੇ ਪਿੰਡ ਲਾਂਡਰਾਂ ਵਿੱਚ 24 ਲੱਖ 12 ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ

ਲਿੰਕ ਸੜਕ ਦੇ ਬਣਨ ਨਾਲ ਲਾਂਡਰਾਂ ਟੀ-ਪੁਆਇੰਟ ’ਤੇ ਆਵਾਜਾਈ ਦਾ ਬੋਝ ਘਟੇਗਾ: ਬੀਬੀ ਪਰਮਜੀਤ ਕੌਰ ਲਾਂਡਰਾਂ

ਅਮਨਦੀਪ ਸਿੰਘ ਸੋਢੀ
ਮੁਹਾਲੀ, 19 ਦਸੰਬਰ
ਪੰਜਾਬ ਮੰਡੀ ਬੋਰਡ ਦੇ ਸਕੱਤਰ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਅੱਜ ਇੱਥੋਂ ਕਸਬਾ-ਨੁਮਾ ਪਿੰਡ ਲਾਂਡਰਾਂ ਵਿੱਚ 25 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਲਿੰਕ ਸੜਕ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਮੁਖੀ ਤੇ ਸ਼੍ਰੋਮਣੀ ਕਮੇਟੀ ਦੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ ਵੀ ਮੌਜੂਦ ਸਨ। ਜਿਨ੍ਹਾਂ ਨੇ ਸੜਕ ਬਣਾਉਣ ਲਈ ਸ੍ਰੀ ਸਿੱਧੂ ਦੀ ਪਹਿਲਕਦਮੀ ਦਾ ਨਿੱਧਾ ਸਵਾਗਤ ਕੀਤਾ।
ਇਸ ਮੌਕੇ ਪੱਤਰਕਾਰਾਂ ਨਾਲ ਕਰਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਪੰਜਾਬ ਮੰਡੀ ਬੋਰਡ ਵੱਲੋਂ ਰਾਜ ਵਿੱਚ ਲੋਕਾਂ ਨੂੰ ਬਿਹਤਰ ਆਵਾਜਾਈ ਦੀਆ ਸਹੂਲਤਾਂ ਪ੍ਰਦਾਨ ਕਰਨ ਲਈ 3698 ਕਰੋੜ ਰੁਪਏ ਦੀ ਲਾਗਤ ਨਾਲ 34916 ਕਿਲੋਮੀਟਰ ਲਿੰਕ ਸੜਕਾਂ ਮੁਰੰਮਤ, ਚੌੜਾ ਅਤੇ ਮਜ਼ਬੂਤ ਕੀਤਾ ਗਿਆ ਹੈ। ਇਨ੍ਹਾਂ ’ਚੋਂ 32268 ਕਿਲੋਮੀਟਰ ਸੜਕਾਂ ਦੀ ਮੁਰੰਮਤ ਕੀਤੀ ਜਾ ਚੁੱਕੀ ਹੈ ਅਤੇ ਬਾਕੀ ਰਹਿੰਦੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਜੰਗੀ ਪੱਧਰ ’ਤੇ ਕਰਵਾਇਆ ਜਾ ਰਿਹਾ ਹੈ, ਜੋ ਕਿ ਜਲਦੀ ਹੀ ਖ਼ਤਮ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਮੰਡੀ ਬੋਰਡ ਰਾਜ ਵਿੱਚ 61436 ਕਿਲੋਮੀਟਰ ਲਿੰਕ ਸੜਕਾਂ ਅਤੇ 1836 ਮੰਡੀਆ ਅਤੇ ਖਰੀਦ ਕੇਂਦਰਾਂ ਦੀ ਸਾਂਭਸੰਭਾਲ ਕਰਦਾ ਹੈ। ਉਨ੍ਹਾਂ ਦੱਸਿਆ ਕਿ ਰਾਜ ਵਿੱਚ ਪ੍ਰਧਾਨ ਮੰਤਰੀ ਸੜਕ ਯੋਜਨਾ ਤਹਿਤ 1347 ਕਿਲੋਮੀਟਰ ਲਿੰਕ ਸੜਕਾਂ ਨੂੰ 10 ਤੋਂ 18 ਫੁੱਟ ਚੌੜਾ ਅਤੇ ਮਜਬੂਤ ਕਰਨ ਲਈ 867.85 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।
ਸ੍ਰੀ ਸਿੱਧੂ ਨੇ ਦੱਸਿਆ ਕਿ ਰਾਜ ਵਿੱਚ ਕਿਸਾਨਾਂ ਦੀ ਸਹੂਲਤ ਲਈ ਦਾਣਾ ਮੰਡੀਆ ਦੀ ਨਵੀ ਉਸਾਰੀ ਅਪਗਰੇਡੇਸ਼ਨ ਕਰਨ ਲਈ ਪੰਜਾਬ ਮੰਡੀ ਬੋਰਡ ਵੱਲੋਂ ਪਿਛਲੇ ਪੰਜ ਸਾਲਾਂ ਦੌਰਾਨ 379.73 ਕਰੋੜ ਰੁਪਏ ਖਰਚ ਕੀਤੇ ਗਏ ਹਨ ਅਤੇ ਮੰਡੀਆ ਦੀ ਕਾਇਆ ਕਲਪ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਮੰਡੀ ਬੋਰਡ ਵੱਲੋਂ ਰਾਜ ਦੇ ਕਿਸਾਨਾਂ ਨੂੰ ਫਸਲੀ ਵਿਭਿੰਨਤਾ ਤਹਿਤ ਕਣਕ, ਝੋਨੇ ਤੋਂ ਹੱਟ ਕੇ ਮੱਕੀ ਦੀ ਬਿਜਾਈ ਲਈ ਉਤਸ਼ਾਹਿਤ ਕਰਨ ਲਈ ਰਾਜ ਵਿੱਚ 19.40 ਕਰੋੜ ਰੁਪਏ ਦੀ ਲਾਗਤ ਵਾਲੇ ਮੱਕੀ ਸੁਕਾਉਣ ਦੇ ਅਧੁਨਿਕ ਪਲਾਂਟ ਲਗਾਏ ਗਏ ਹਨ ਤਾਂ ਜੋ ਕਿਸਾਨਾਂ ਨੂੰ ਵੱਧ ਤੋਂ ਵੱਧ ਭਾਅ ਮਿਲ ਸਕਣ ਅਤੇ ਮੱਕੀ ਦੀ ਫਸਲ ਮੁਨਾਫੇਦਾਰ ਸਾਬਤ ਹੋ ਸਕੇ।
ਇਸ ਮੌਕੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸ਼ਨ ਬੀਬੀ ਪਰਮਜੀਤ ਕੌਰ ਲਾਂਡਰਾਂ ਨੇ ਕਿਹਾ ਕਿ ਲਾਂਡਰਾਂ ਵਿਖੇ ਬਣਨ ਵਾਲੀ ਸੜਕ ਨਾਲ ਲਾਂਡਰਾਂ ਟੀ-ਪੁਆਇੰਟ ’ਤੇ ਆਵਾਜਾਈ ਦਾ ਭਾਰ ਘਟੇਗਾ ਅਤੇ ਲੋਕਾਂ ਨੂੰ ਟਰੈਫ਼ਕ ਜਾਮ ਤੋਂ ਨਿਜਾਤ ਮਿਲੇਗੀ। ਉਨ੍ਹਾਂ ਕਿਹਾ ਕਿ ਲਾਂਡਰਾਂ ਤੋਂ ਖਰੜ ਜਾਣ ਲਈ ਅਤੇ ਖਰੜ ਤੋਂ ਮੁਹਾਲੀ ਆਉਣ ਵਾਲੇ ਵਾਹਨ ਇਸ ਸੜਕ ਰਾਹੀਂ ਆਸਾਨੀ ਨਾਲ ਆ ਜਾ ਸਕਣਗੇ। ਉਨ੍ਹਾਂ ਕਿਹਾ ਕਿ ਮੰਡੀ ਬੋਰਡ ਵੱਲੋਂ ਬਣਾਈ ਜਾਣ ਵਾਲੀ ਸੜਕ ਇੱਕ ਬਾਈਪਾਸ ਦਾ ਕੰਮ ਕਰੇਗੀ। ਇਸ ਮੌਕੇ ਬਲਾਕ ਸਮੰਤੀ ਖਰੜ ਦੇ ਚੇਅਰਮੈਨ ਰੇਸ਼ਮ ਸਿੰਘ ਬੈਂਰੋਪੁਰ, ਐਸ.ਸੀ. ਮੰਡੀ ਬੋਰਡ ਟੀ.ਐਲ. ਗਰਗ, ਐਕਸੀਅਨ ਇੰਦਰਜੀਤ ਸਿੰਘ ਬਰਾੜ, ਐਸ.ਡੀ.ਓ ਗੁਰਮੀਤ ਸਿੰਘ, ਸਰਪੰਚ ਗੁਲਜਾਰ ਸਿੰਘ ਅੌਜਲਾ, ਸਾਬਕਾ ਸਰਪੰਚ ਸੁੰਦਰ ਸਿੰਘ ਸਮੇਤ ਪਿੰਡ ਦੇ ਹੋਰ ਪਤਵੰਤੇ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Development and Work

Check Also

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ ਮੁਕਾਬਲਾ ਪ੍ਰ…