ਨੋਟ-ਬੰਦੀ ਤੋਂ ਬਾਅਦ ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਨੇ ਲੋਕਾਂ ਦਾ ਲੱਕ ਤੋੜਿਆ: ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਜਨਵਰੀ
ਭਾਰਤ ਸਰਕਾਰ ਨੇ ਨੋਟਬੰਦੀ ਕਾਰਨ ਪਹਿਲਾਂ ਹੀ ਤੰਗ ਕੱਟ ਰਹੇ ਆਮ ਲੋਕਾਂ ’ਤੇ ਹੁਣ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਵਾਧਾ ਕਰਕੇ ਲੱਕ ਤੋੜਨ ਵਾਲਾ ਗ਼ੈਰ ਇਖਲਾਕੀ ਕੰਮ ਕੀਤਾ ਹੈ। ਕੇਂਦਰ ਦੇ ਇਸ ਫੈਸਲੇ ਗਰੀਬ ਤੇ ਮੱਧ ਵਰਗੀ ਬੂਰੀ ਤਰ੍ਹਾਂ ਪਿਸਿਆ ਗਿਆ ਹੈ। ਭਾਜਪਾ ਨੂੰ ਇਸ ਦਾ ਖ਼ਮਿਆਜ਼ਾ ਵਿਧਾਨ ਸਭਾ ਚੋਣਾਂ ਵਿੱਚ ਭੁਗਤਣਾ ਪਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਅੱਜ ਇੱਥੋਂ ਦੇ ਸੈਕਟਰ-71 ਵਿੱਚ ਦਿਲਬਾਗ ਸਿੰਘ ਢੀਂਡਸਾ ਦੇ ਗ੍ਰਹਿ ਵਿਖੇ ਸਥਾਨਕ ਕੌਂਸਲਰ ਅਮਰੀਕ ਸਿੰਘ ਸੋਮਲ ਦੀ ਅਗਵਾਈ ਹੇਠ ਆਯੋਜਿਤ ਕੀਤੇ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਕੀਤਾ।
ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਸਾਲ ਦੇ ਪਹਿਲੇ ਹੀ ਦਿਨ ਪੈਟਰੌਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰਕੇ ਮਹਿੰਗਾਈ ਨੂੰ ਹੱਲਾਸ਼ੇਰੀ ਦੇਣ ਵਾਲਾ ਕੰਮ ਕੀਤਾ ਹੈ ਇਸ ਨਾਲ ਆਮ ਗਰੀਬ ਵਰਗ ਉੱਤੇ ਬਹੁਤ ਜ਼ਿਆਦਾ ਮਹਿੰਗਾਈ ਦਾ ਬੋਝ ਪਵੇਗਾ। ਨੋਟਬੰਦੀ ਕਾਰਨ ਮਜ਼ਦੂਰ ਵਰਗ ਪਹਿਲਾਂ ਹੀ ਕੰਮ ਨਾਲ ਮਿਲਣ ਕਾਰਨ ਬੜੀ ਅੌਖੀ ਜਿੰਦਗੀ ਕੱਟ ਰਿਹਾ ਹੈ ਅਤੇ ਅਜਿਹੇ ਵਿੱਚ ਮਹਿੰਗਾਈ ਵਿੱਚ ਵਾਧਾ ਹੋਣ ਨਾਲ ਗਰੀਬ ਲੋਕਾਂ ਨੂੰ ਰੋਟੀ ਖਾਣੀ ਵੀ ਮੁਸ਼ਕਿਲ ਹੋ ਜਾਵੇਗੀ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਮਿੱਟੀ ਦੇ ਤੇਲ ਦਾ ਕੋਟਾ ਖਤਮ ਕਰਨ ਦੀ ਕੇਂਦਰ ਸਰਕਾਰ ਨੂੰ ਕੀਤੀ ਗਈ ਸਿਫਾਰਸ਼ ਨੂੰ ਅਕਾਲੀ ਸਰਕਾਰ ਦਾ ਗਰੀਬ ਵਿਰੋਧੀ ਕਦਮ ਦੱਸਿਆ। ਉਨ੍ਹਾਂ ਕਿਹਾ ਕਿ ਗਰੀਬ ਆਦਮੀ ਮਿੱਟੀ ਦੇ ਤੇਲ ਨਾਲ ਆਪਣੇ ਘਰ ਦਾ ਚੁੱਲ੍ਹਾ ਜਲਾਉਣ ਤੋਂ ਵਾਂਝਾ ਹੋ ਗਿਆ ਹੈ ਅਤੇ ਸਰਕਾਰ ਨੇ ਕੇਂਦਰ ਨੂੰ ਅਜਿਹੀ ਸਿਫਾਰਸ਼ ਕਰਕੇ ਆਪਣੇ ਗਰੀਬ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ।
ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਲੋਂ ਤੇਲ ਦੀਆਂ ਵਧਿਆਂ ਹੋਈਆਂ ਕੀਮਤਾਂ ਨੂੰ ਲੈ ਕੇ ਆਪਣੀ ਸਥਿਤੀ ਸਪਸ਼ਟ ਕਰਨ ਦੀ ਮੰਗ ਕੀਤੀ ਕਿਉਂਕਿ ਇਸ ਸਮੇਂ ਅੰਤਰਰਾਸ਼ਟਰੀ ਮਾਰਕਿਟ ਵਿੱਚ ਤੇਲ ਦੀਆਂ ਕੀਮਤਾਂ ਬਹੁਤ ਜ਼ਿਆਦਾਂ ਥੱਲੇ ਹਨ ਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਅੰਤਰਰਾਸ਼ਟਰੀ ਮਾਰਕਿਟ ਵਿੱਚ ਤੇਲ ਦੀਆਂ ਕੀਮਤਾਂ ਅਸਮਾਨੀ ਚੜ੍ਹਿਆਂ ਹੋਣ ਦੇ ਵਾਬਜ਼ੁਦ ਵੀ ਲੋਕਾਂ ਤੇ ਕਦੇ ਵੀ ਮਹਿੰਗਾਈ ਦਾ ਬੋਝ ਨਹੀਂ ਸੀ ਪਾਇਆ ਪਰ ਅਕਾਲੀ ਹਮੇਸ਼ਾਂ ਹੀ ਯੂ.ਪੀ.ਏ. ਸਰਕਾਰ ਸਮੇਂ ਮਹਿੰਗਾਈ ਨੂੰ ਲੈ ਕੇ ਹਾਏ ਤੌਬਾ ਮਚਾਉਂਦੇ ਰਹਿੰਦੇ ਸਨ ਪਰ ਹੁਣ ਮੋਦੀ ਸਰਕਾਰ ਦੇ ਇਨ੍ਹਾਂ ਲੋਕ ਮਾਰੂ ਫੈਸਲਿਆਂ ਤੇ ਆਪਣਾ ਮੁੰਹ ਵੀ ਨਹੀਂ ਖੋਲ ਰਹੇ। ਉਨ੍ਹਾਂ ਕਿਹਾ ਕਿ ਅਕਾਲੀਆਂ ਨੂੰ ਪੰਜਾਬ ਦੀ ਜਨਤਾ ਇਸ ਦੋਗਲੇਪਣ ਕਾਰਨ ਵਿਧਾਨ ਸਭਾ ਚੋਣਾਂ ਵਿੱਚ ਸਬਕ ਸਿਖਾਵੇਗੀ। ਇਸ ਮੌਕੇ ਕੌਂਸਲਰ ਅਮਰੀਕ ਸਿੰਘ ਸੋਮਲ, ਕਾਂਗਰਸ ਪਾਰਟੀ ਦੇ ਸੁਬਾਈ ਸਕੱਤਰ ਚੌਧਰੀ ਹਰੀਪਾਲ ਸਿੰਘ, ਮੀਤ ਪ੍ਰਧਾਨ ਗੁਰਚਰਨ ਸਿੰਘ ਭਮਰਾ, ਕਮਾਂਡੈਂਟ ਢਿੱਲੋ, ਰਿੰਕੀ ਮਾਨ, ਸਮਸ਼ੇਰ ਸਿੰਘ ਕੰਗ, ਗੁਰਚਰਨ ਸਿੰਘ, ਰਸ਼ਪਾਲ ਸਿੰਘ ਘੁੰਮਣ, ਮਨਮੋਹਨ ਸਿੰਘ ਚੀਮਾ, ਜਸਵੰਤ ਸਿੰਘ ਸੰਧੂ, ਮਹਿੰਦਰ ਸਿੰਘ ਸੰਧੂ, ਕਰਨੈਲ ਸਿੰਘ ਅੌਲਖ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੈਕਟਰ ਕਹੱਤਰ ਦੇ ਨਿਵਾਸੀ ਮੌਜੂਦ ਸਨ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…