ਪੰਜਾਬ ਵਿੱਚ ਭ੍ਰਿਸ਼ਟਾਚਾਰ, ਬੇਰੁਜ਼ਗਾਰੀ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਠੋਸ ਕਦਮ ਚੁੱਕੇ ਜਾਣਗੇ: ਕੇਜਰੀਵਾਲ

ਅਰਵਿੰਦਰ ਕੇਜਰੀਵਾਲ ਵੱਲੋਂ ਮੁਹਾਲੀ ਵਿੱਚ ਸਿੱਖ ਆਗੂਆਂ ਨਾਲ ਵਿਧਾਨ ਸਭਾ ਚੋਣਾਂ ਅਤੇ ਪੰਥਕ ਮੁੱਦਿਆਂ ’ਤੇ ਕੀਤੀ ਚਰਚਾ

ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਜਨਵਰੀ:
ਨਵੀਂ ਦਿਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨੇ ਅੱਜ ਸਥਾਨਕ ਫੇਜ਼-7 ਵਿੱਚ ਆਖੰਡ ਕੀਰਤਨੀ ਜਥੇ ਦੇ ਮੁੱਖ ਬੁਲਾਰੇ ਆਰ.ਪੀ. ਸਿੰਘ ਦੇ ਘਰ ਸਿੱਖ ਆਗੂਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਪੰਜਾਬ ਦੇ ਮੌਜੂਦਾ ਹਾਲਾਤਾਂ ਅਤੇ ਵਿਧਾਨ ਸਭਾ ਚੋਣਾਂ ਦੇ ਮੁੱਦੇ ਤੇ ਵਿਚਾਰ ਚਰਚਾ ਕੀਤੀ। ਹਾਜ਼ਰ ਲੋਕਾਂ ਨੇ ਕੇਜਰੀਵਾਲ ਨੂੰ ਕਿਹਾ ਕਿ ਪੰਜਾਬ ਨੂੰ ਤੁਹਾਡੇ ਤੋਂ ਬਹੁਤ ਸਾਰੀਆਂ ਆਸਾਂ ਤੇ ਉਮੀਦਾ ਹਨ ਲਿਹਾਜਾ ਅਕਾਲੀਆਂ ਤੇ ਕਾਂਗਰਸੀਆਂ ਵਾਂਗ ਸਾਡੇ ਨਾਲ ਧੋਖਾ ਨਾ ਕਮਾਇਓਂ। ਸ੍ਰੀ ਕੇਜਰੀਵਾਲ ਨੇ ਸਾਰਿਆਂ ਨੂੰ ਬਹੁਤ ਹੀ ਗੰਭੀਰਤਾ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਜੇਕਰ ਪਜਾਬ ਵਿੱਚ ਆਪ ਦੀ ਸਰਕਾਰ ਬਣਦੀ ਹੈ ਤਾਂ ਲੋਕਾਂ ਦੀਆਂ ਆਸਾਂ-ਉਮੀਦਾਂ ਤੇ ਖਰਾ ਉਤਰਿਆ ਜਾਵੇਗਾ।
ਸ੍ਰੀ ਕੇਜਰੀਵਾਲ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਵਿਕਾਸ ਨੂੰ ਤਰਜੀਹ ਦਿੱਤੀ ਜਾਵੇਗੀ ਅਤੇ ਭ੍ਰਿਸ਼ਟਾਚਾਰ, ਬੇਰੁਜਗਾਰੀ ਅਤੇ ਨਸ਼ਿਆਂ ਦੇ ਖਾਤਮੇ ਲਈ ਠੋਸ ਕਦਮ ਚੁੱਕੇ ਜਾਣਗੇ। ਇਸ ਮੌਕੇ ਹਾਜ਼ਰ ਨੌਜਵਾਨਾਂ ਨੇ ਬੇਰੁਜਗਾਰੀ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਮੌਜੂਦਾ ਅਕਾਲੀ-ਭਾਜਪਾ ਸਰਕਾਰ ਨੇ ਬੇਰੁਜਗਾਰ ਨੌਜਵਾਨਾਂ ਨੂੰ ਰੁਜਗਾਰ ਤਾਂ ਕੀ ਦੇਣਾ ਸੀ, ਬੇਰੁਜਗਾਰੀ ਭੱਤਾ ਵੀ ਨਹੀਂ ਦਿਤਾ ਹੈ। ਇਸ ਦੇ ਜਵਾਬ ਵਿੱਚ ਸ੍ਰੀ ਕੇਜਰੀਵਾਲ ਨੇ ਕਿਹਾ ਕਿ ਬੱਸ ਸਰਕਾਰ ਆਉਣ ਦਿਓ, ਲੋਕਾਂ ਦੇ ਸਾਰੇ ਮਸਲੇ ਹੱਲ ਕਰਦਿਆਂਗੇ। ਉਨ੍ਹਾਂ ਕਿਹਾ ਕਿ ਸਰਕਾਰ ਬਣਦੇ ਸਾਰ ਹੀ ਮਹਿਕੇ ਪੜਾਅ ਵਿੱਚ ਪੰਜਾਬ ਅੰਦਰ 25000 ਡੇਅਰੀ ਫਾਰਮਿੰਗ ਖੋਲੇ ਜਾਣਗੇ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜਗਾਰ ਮੁੱਹਈਆਂ ਕਰਾਵਇਆ ਜਾਵੇਗਾ।
ਪੰਜਾਬ ਵਿੱਚ ਮੁੱਖ ਮੁਕਾਬਲਾ ਕਿਹੜੀ ਪਾਰਟੀ ਨਾਲ ਮੰਨਦੇ ਹੋ ਬਾਰੇ ਪੁੱਛੇ ਜਾਣ ਤੇ ਕੇਜਰੀਵਾਲ ਦਾ ਕਹਿਣਾ ਸੀ ਕਿ ਉਸ ਦਾ ਕਿਸੇ ਨਾਲ ਕੋਈ ਮੁਕਾਬਲਾ ਨਹੀਂ ਹੈ। ਸਾਡੀ ਲੜਾਈ ਭ੍ਰਿਸਟਾਚਾਰ ਬੇਰੁਜਗਾਰੀ ਅਤੇ ਨਸ਼ਿਆਂ ਦੇ ਖਿਲਾਫ ਹੈ ਅਤੇ ਹੁਣ ਪੰਜਾਬ ਦੀ ਜਨਤਾ ਖੁਦ ਉਨ੍ਹਾ ਨਾਲ ਮਿਲ ਕੇ ਇਹ ਲੜਾਈ ਲੜ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਦੋਵਾਂ ਵਿਚ ਹੂੰਝਾਫੇਰ ਜਿੱਤ ਹਾਸਲ ਕਰਕੇ ਪੰਜਾਬ ਵਿੱਚ ਆਮ ਲੋਕਾਂ ਦੀ ਆਪਣੀ ਸਰਕਾਰ ਬਣਾਵਾਂਗੇ। ਸ੍ਰੀ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੀ ਲੋਕ ਬਹੁਤ ਸਿਆਣੇ ਅਤੇ ਸੂਝਵਾਨ ਹਨ। ਇਸ ਵਾਰ ਪੰਜਾਬ ਦੀ ਜਨਤਾ ਅਕਾਲੀ-ਭਾਜਪਾ ਅਤੇ ਕਾਂਗਰਸੀਆਂ ਦੇ ਝੂਠ ਲਾਰਿਆ ਵਿੱਚ ਨਹੀਂ ਆਵੇਗੀ। ਉਨ੍ਹਾਂ ਇਹ ਵੀ ਦੱਸਿਆਂ ਕਿ ਬਾਕੀ ਰਹਿੰਦੇ ਉਮੀਦਵਾਰਾਂ ਦੀ ਘੋਸ਼ਣਾ ਜਲਦੀ ਕਰ ਦਿੱਤੀ ਜਾਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਅਕਾਲੀ-ਭਾਜਪਾ ਗੱਠਜੋੜ ਅਤੇ ਕਾਂਗਰਸ ਪਾਰਟੀ ਦੇ ਵੱਡੇ ਥੰਮ ਵੀ ਆਪਣੇ ਝਾੜੂ ਫੜਨਗੇ। ਉਨ੍ਹਾਂ ਸਿੱਖ ਆਗੂ ਦੇ ਘਰ ਨਾਸ਼ਤੇ ਵਿੱਚ ਮੱਖਣ ਨਾਲ ਸਾਗ ਤੇ ਮੱਕੀ ਦੀ ਰੋਟੀ ਖਾਧੀ ਅਤੇ ਪੰਜਾਬੀਆਂ ਦੀ ਮਹਿਮਾਨ ਨਿਵਾਜੀ ਦੀ ਸ਼ਲਾਘਾ ਕੀਤੀ।
ਇਸ ਮੌਕੇ ਪ੍ਰੋ ਮੇਹਰ ਸਿੰਘ ਮੱਲੀ, ਗੁਰਿੰਦਰ ਸਿੰਘ ਗੋਗੀ, ਤੇਜਿੰਦਰ ਸਿੰਘ ਵਿਰਕ, ਹਰਮਿੰਦਰ ਸਿੰਘ, ਐਚਸਿੰਘ, ਹਰਜੀਤ ਸਿਘ ਐਮ ਰਣਦੀਪ ਸਿੰਘ, ਪਰਮਵੀਰ ਸਿੰਘ, ਜਗਮੀਤ ਸਿੰਘ, ਹਰਮੀਤ ਸਿੰਘ, ਬੀਬੀ ਜਤਿੰਦਰ ਕੌਰ, ਬਲਜੀਤ ਕੌਰ, ਸਮੇਤ ਹੋਰ ਵੱਡੀ ਗਿਣਤੀ ਵਿੱਚ ਆਖੰਡ ਕੀਰਤਨੀ ਜਥੇ ਦੇ ਮੈਂਬਰ ਹਾਜ਼ਰ ਸਨ। ਇਸ ਦੌਰਾਨ ਸ੍ਰੀ ਕੇਜਰੀਵਾਲ ਨੇ ਆਰ.ਪੀ. ਸਿੰਘ ਦੇ ਘਰ ਵਿੱਚ ਪ੍ਰਕਾਸ਼ ਕੀਤੇ ਸ੍ਰੀ ਗੁਰੂ ਗਰੰਥ ਸਾਹਿਬ ਅੱਗੇ ਨਤਮਸਤਕ ਹੋਏ ਅਤੇ ਪ੍ਰਿੰਸੀਪਲ ਮਨਮੋਹਨ ਸਿੰਘ ਨੇ ਆਪ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਅਤੇ ਸਿੱਖ ਆਗੂਆਂ ਨੂੰ ਕੇਜਰੀਵਾਲ ਅਤੇ ਸੰਜੇ ਸਿੰਘ ਨੂੰ ਸਨਮਾਨਿਤ ਕੀਤਾ ਗਿਆ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…