ਸੈਕਟਰ-78 ਵਿੱਚ ਗੁਰੂ ਘਰ ਬਣਾਉਣ ਲਈ ਰੱਖਿਆ ਨਿਸ਼ਾਨ ਸਾਹਿਬ ਦਾ ਨੀਂਹ ਪੱਥਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਜਨਵਰੀ:
ਇੱਥੋਂ ਦੇ ਨਵ-ਨਿਰਮਾਣ ਸੈਕਟਰ-78 ਦੇ ਨਿਵਾਸਿਆਂ ਨੇ ਗਮਾਡਾ ਵੱਲੋਂ ਗੁਰਦੁਆਰਾ ਸਾਹਿਬ ਲਈ ਅਲਾਟ ਕੀਤੀ ਗਈ ਜ਼ਮੀਨ ਵਿੱਚ ਗੁਰਦੁਆਰਾ ਸਾਹਿਬ ਦੀ ਉਸਾਰੀ ਤੋਂ ਪਹਿਲਾ ਸਥਾਪਿਤ ਕੀਤੇ ਜਾਣ ਵਾਲੇ ਨਿਸ਼ਾਨ ਸਾਹਿਬ ਦਾ ਨੀਂਹ ਪੱਥਰ ਗੁਰਦੁਆਰਾ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਪਰਮਜੀਤ ਸਿੰਘ ਨੇ ਆਪਣੇ ਕਰ ਕਮਲਾਂ ਨਾਲ ਰੱਖਿਆ। ਇਸ ਮੌਕੇ ਅਕਾਲੀ ਦਲ ਦੇ ਉਮੀਦਵਾਰ ਤੇਜਿੰਦਰਪਾਲ ਸਿੰਘ ਸਿੱਧੂ ਨੇ ਹਾਜ਼ਰੀ ਭਰੀ। ਇਸ ਸਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੈਕਟਰ-78 ਵੱਲੋਂ ਸੈਕਟਰ-76 ਤੋ 80 ਪਲਾਟ ਅਲਾਟਮੈਂਟ ਕਮੇਟੀ ਅਤੇ ਇਨ੍ਹਾਂ ਸੈਕਟਰਾਂ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਸੁਖਮਣੀ ਸਾਹਿਬ ਦੇ ਪਾਠ ਭੋਗ ਪੁਆਏ ਗਏ, ਉਪਰੰਤ ਗੁਰਬਾਣੀ ਕੀਰਤਨ ਵੀ ਕਰਵਾਇਆਂ ਗਿਆ। ਇਸ ਦੌਰਾਨ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ ਗਈ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਮੁਹਾਲੀ ਦੇ ਸਰਪ੍ਰਸਤ ਜੱਥੇਦਾਰ ਕਰਤਾਰ ਸਿੰਘ ਤਸਿੰਬਲੀ, ਲੇਬਰਫੈਡ ਦੇ ਮੈਨੇਜਿੰਗ ਡਾਇਰੈਕਟਰ ਪਰਵਿੰਦਰ ਸਿੰਘ ਸੋਹਾਣਾ, ਮਾਰਕੀਟ ਕਮੇਟੀ ਦੇ ਚੇਅਰਮੈਨ ਜਥੇਦਾਰ ਬਲਜੀਤ ਸਿੰਘ ਕੁੰਭੜਾ, ਕੌਂਸਲਰ ਸੁਰਿੰਦਰ ਸਿੰਘ ਰੋਡਾ, ਪਰਵਿੰਦਰ ਸਿੰਘ ਤਸਿੰਬਲੀ, ਸੈਕਟਰ 76-80 ਪਲਾਟ ਅਲਾਟਮੈਂਟ ਸੰਘਰਸ਼ ਕਮੇਟੀ ਦੇ ਚੇਅਰਮੈਨ ਪਰਮਦੀਪ ਸਿੰਘ ਭਬਾਤ, ਜਨਰਲ ਸਕੱਤਰ ਭੁਪਿੰਦਰ ਸਿੰਘ ਸੋਮਲ ਨੇ ਕਿਹਾ ਕਿ ਗੁਰੂ ਘਰ ਦੀ ਕਾਰ ਸੇਵਾ ਕਰਨ ਦਾ ਮੌਕਾ ਭਾਗਾਂ ਵਾਲੇ ਲੋਕਾਂ ਨੂੰ ਨਸੀਬ ਹੁੰਦਾ ਹੈ। ਉਨ੍ਹਾਂ ਕਮੇਟੀ ਨੂੰ ਇਸ ਸੁਭ ਮੌਕੇ ’ਤੇ ਮੁਬਾਰਕਬਾਦ ਦਿੰਦਿਆਂ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਬਜੀਤ ਸਿੰਘ ਬਸਾਤੀ ਨੇ ਸੰਗਤਾਂ ਨੂੰ ਗੁਰੂ ਘਰ ਲਈ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਮੌਕੇ ਰੈਜ਼ੀਡੈਂਟ ਕਮੇਟੀ ਸੈਕਟਰ-78 ਦੇ ਪ੍ਰਧਾਨ ਨਰਿੰਦਰ ਸਿੰਘ ਮਾਨ, ਸੈਕਟਰ-77 ਦੇ ਪ੍ਰਧਾਨ ਅਨੋਖ ਸਿੰਘ, ਇਸਤਰੀ ਅਕਾਲੀ ਦਲ ਦੀ ਪ੍ਰਧਾਨ ਰੇਖਾ ਸ਼ਰਮਾ, ਮੰਦਰ ਕਮੇਟੀ ਦੇ ਪ੍ਰਧਾਨ ਬੀ.ਪੀ. ਨੇਗੀ, ਰਵਿੰਦਰ ਸੰਧੂ, ਹਰਦੇਵ ਸਿੰਘ ਬਾਜਵਾ, ਨਿਰਪਾਲ ਭੰਗੂ, ਹਰਬੰਸ ਸਿੰਘ ਸਿੱਧੂ, ਜਸਬੀਰ ਸਿੰਘ ਲੋਈ, ਆਤਮਾ ਸਿੰਘ ਬਰਾੜ, ਬਲਦੀਪ ਸਿੰਘ, ਧਰਮ ਸਿੰਘ, ਅਮਰ ਸਿੰਘ, ਲਾਭ ਸਿੰਘ ਸੈਣੀ, ਬਲਵਿੰਦਰ ਸਿੰਘ ਐਸਡੀਓ ਮਾਰਕਫੈਡ ਦੇ ਪ੍ਰਧਾਨ ਨਰੇਸ਼ ਤ੍ਰੇਹਨ, ਐਸ ਅੱਤਰੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤ ਮੌਜੂਦ ਸਨ। ਚਾਹ ਪਕੌੜੇ ਤੇ ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In Cultural

Check Also

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ: ਪੰਜਾਬ …