nabaz-e-punjab.com

ਬਡਾਲੀ ਪਰਿਵਾਰ ਨੇ ਅਕਾਲੀ ਦਲ ਸ਼ਹਿਰੀ ਦੇ ਅਹੁਦੇਦਾਰਾਂ ਨਾਲ ਕੀਤੀ ਮੀਟਿੰਗ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 9 ਜਨਵਰੀ:
ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਜਥੇਦਾਰ ਉਜਾਗਰ ਸਿੰਘ ਬਡਾਲੀ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਕੁਰਾਲੀ ਸ਼ਹਿਰੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ ਅਤੇ ਇਸ ਦੌਰਾਨ ਵਰਕਰਾਂ ਨੇ ਹਾਈ ਕਮਾਂਡ ਵੱਲੋਂ ਖਰੜ ਤੋਂ ਐਲਾਨੇ ਉਮੀਦਵਾਰ ਰਣਜੀਤ ਸਿੰਘ ਗਿੱਲ ਦਾ ਡੱਟ ਕੇ ਵਿਰੋਧ ਕਰਦਿਆਂ ਪਾਰਟੀ ਤੋਂ ਉਮੀਦਵਾਰ ਬਦਲਣ ਦੀ ਮੰਗ ਕੀਤੀ। ਇਸ ਮੌਕੇ ਇਕੱਤਰ ਅਹੁਦੇਦਾਰਾਂ ਅਤੇ ਕੌਂਸਲਰਾਂ ਨੇ ਜਥੇਦਾਰ ਬਡਾਲੀ ਨੂੰ ਹਰ ਤਰ੍ਹਾਂ ਨਾਲ ਸਹਿਯੋਗ ਦੇਣ ਦਾ ਭਰੋਸਾ ਦਿੰਦੇ ਹੋਏ ਪਾਰਟੀ ਉਮੀਦਵਾਰ ਰਣਜੀਤ ਸਿੰਘ ਗਿੱਲ ਨੂੰ ਬਦਲਣ ਦੀ ਮੰਗ ਕੀਤੀ ਤਾਂ ਜੋ ਸੀਟ ਨੂੰ ਜਿੱਤਿਆ ਜਾ ਸਕੇ। ਇਸ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਰਣਜੀਤ ਗਿੱਲ ਨੇ ਕਿਸੇ ਵੀ ਵਰਕਰ ਅਤੇ ਅਹੁਦੇਦਾਰ ਨੇ ਕਦੇ ਵੇਖਿਆ ਨਹੀਂ ਪਰ ਪਾਰਟੀ ਹਾਈਕਮਾਂਡ ਵੱਲੋਂ ਉਨ੍ਹਾਂ ਨੂੰ ਚੋਣਾਂ ਲੜਾਉਣ ਦਾ ਫੈਸਲਾ ਗਲਤ ਹੈ ਜਿਸ ਤੇ ਵਿਚਾਰ ਕਰਨ ਦੀ ਲੋੜ ਹੈ।
ਇਸ ਮੌਕੇ ਜਥੇਦਾਰ ਉਜਾਗਰ ਸਿੰਘ ਬਡਾਲੀ ਨੇ ਹਲਕਾ ਖਰੜ ਦੇ ਸਮੁਚੇ ਵਰਕਰਾਂ ਅਤੇ ਅਹੁਦੇਦਾਰਾਂ ਦਾ ਇੱਕ ਇਕੱਠ 12 ਜਨਵਰੀ ਨੂੰ ਦੁਪਹਿਰ 2 ਵਜੇ ਪਿੰਡ ਸੁਲਤਾਨਪੁਰ ਵਿਖੇ ਰੱਖੀ ਮੀਟਿੰਗ ਦੌਰਾਨ ਵੱਧ ਚੜਕੇ ਸ਼ਾਮਲ ਹੋਣ ਦੀ ਅਪੀਲ ਕੀਤੀ ਤਾਂ ਜੋ ਵਰਕਰਾਂ ਅਤੇ ਪਾਰਟੀ ਅਹੁਦੇਦਾਰਾਂ ਦੀ ਸਲਾਹ ਉਪਰੰਤ ਅਗਲੀ ਰਣਨੀਤੀ ਤੈਅ ਕੀਤੀ ਜਾ ਸਕੇ। ਇਸ ਦੌਰਾਨ ਸ਼ਹਿਰੀ ਅਕਾਲੀ ਦਲ ਦੇ ਪ੍ਰਧਾਨ ਪਰਦੀਪ ਕੁਮਾਰ ਰੂੜਾ ਅਤੇ ਕਿਸਾਨ ਵਿੰਗ ਦੇ ਸੂਬਾ ਮੀਤ ਪ੍ਰਧਾਨ ਦਲਵਿੰਦਰ ਸਿੰਘ ਕਿਸ਼ਨਪੁਰਾ ਨੇ ਕਿਹਾ ਕਿ ਰਣਜੀਤ ਸਿੰਘ ਗਿੱਲ ਅਕਾਲੀ ਦਲ ਦੇ ਮੁਢਲੇ ਮੈਂਬਰ ਵੀ ਨਹੀਂ ਇਸ ਲਈ ਸਮੁਚੇ ਅਹੁਦੇਦਾਰ ਗਿੱਲ ਦਾ ਡੱਟਕੇ ਵਿਰੋਧ ਕਰਦੇ ਹਨ।
ਇਸ ਮੌਕੇ ਐਸਜੀਪੀਸੀ ਮੈਂਬਰ ਚਰਨਜੀਤ ਸਿੰਘ ਕਾਲੇਵਾਲ, ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਪਰਸ਼ਨ ਪਰਮਜੀਤ ਕੌਰ ਬਡਾਲੀ, ਕੁਰਾਲੀ ਨਗਰ ਕੌਂਸਲ ਦੀ ਪ੍ਰਧਾਨ ਕ੍ਰਿਸ਼ਨਾ ਦੇਵੀ ਧੀਮਾਨ, ਹਲਕਾ ਕੋਆਰਡੀਨੇਟਰ ਸਾਹਿਬ ਸਿੰਘ ਬਡਾਲੀ, ਢਾਡੀ ਮਲਕੀਤ ਸਿੰਘ ਪਪਰਾਲੀ, ਕੌਂਸਲਰ ਗੁਰਚਰਨ ਸਿੰਘ ਰਾਣਾ, ਦਵਿੰਦਰ ਠਾਕੁਰ, ਰਾਜਦੀਪ ਸਿੰਘ ਹੈਪੀ, ਗੌਰਵ ਗੁਪਤਾ ਵਿਸ਼ੂ, ਕੁਲਵੰਤ ਕੌਰ ਪਾਬਲਾ, ਅਮ੍ਰਿਤਪਾਲ ਕੌਰ ਬਾਠ, ਪਰਮਜੀਤ ਪੰਮੀ, ਤਰਲੋਕ ਚੰਦ ਧੀਮਾਨ, ਗੁਰਮੇਲ ਸਿੰਘ ਪਾਬਲਾ, ਇੰਦਰਬੀਰ ਸਿੰਘ ਪ੍ਰਧਾਨ, ਤੇਜਿੰਦਰ ਸਿੰਘ ਵੀਰਜੀ, ਮਨਜਿੰਦਰ ਸਿੰਘ ਸਾਬੀ ਚੀਮਾ, ਗੁਰਪ੍ਰੀਤ ਸਿੰਘ, ਮੁਕੇਸ਼ ਕੁਮਾਰ ਚਨਾਲੋਂ ਹਾਜ਼ਰ ਸਨ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…