ਸੜਕ ਵਿਚਕਾਰ ਡਿਵਾਈਡਰ ’ਤੇ ਰਿਫਲੈਕਟਰ ਨਾ ਹੋਣ ਕਾਰਨ ਹੋ ਵਧ ਰਹੇ ਸੜਕ ਹਾਦਸੇ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 18 ਜਨਵਰੀ:
ਸਥਾਨਕ ਸ਼ਹਿਰ ਦੇ ਮੋਰਿੰਡਾ ਰੋਡ ਤੇ ਸੜਕ ਵਿਚਕਾਰ ਬਣੇ ਡਿਵਾਈਡਰ ਤੇ ਰਿਫਲੈਕਟਰ ਨਾ ਲੱਗੇ ਹੋਣ ਕਾਰਨ ਸੜਕੀ ਹਾਦਸਿਆਂ ਵਿਚ ਦਿਨ ਪ੍ਰਤੀ ਦਿਨ ਵਾਧਾ ਹੋ ਰਿਹਾ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਯੂਥ ਆਗੂ ਰਮਾਕਾਂਤ ਕਾਲੀਆ ਨੇ ਕਿਹਾ ਕਿ ਸ਼ਹਿਰ ਦੇ ਮੋਰਿੰਡਾ ਰੋਡ ਉੱਤੇ ਸ਼ਹਿਰ ਵਿੱਚ ਦਾਖ਼ਲ ਹੁੰਦਿਆਂ ਹੀ ਸੜਕ ਵਿਚਕਾਰ ਬਣੇ ਹੋਏ ਹਨ। ਜਿਨ੍ਹਾਂ ’ਤੇ ਕਿਸੇ ਪ੍ਰਕਾਰ ਦੀ ਲਾਈਟ ਜਾਂ ਰਿਫਲੈਕਟਰ ਨਾ ਹੋਣ ਕਾਰਨ ਰੋਜ਼ਾਨਾ ਇਥੇ ਸੜਕ ਹਾਦਸੇ ਵਾਪਰਦੇ ਰਹਿੰਦੇ ਹਨ। ਜਿਨ੍ਹਾਂ ਵਿੱਚ ਕਈ ਲੋਕ ਆਪਣੀ ਜਾਨ ਗੁਆ ਚੁੱਕੇ ਹਨ ਅਤੇ ਦਰਜਨਾਂ ਲੋਕ ਗੰਭੀਰ ਜ਼ਖ਼ਮੀ ਹੋ ਚੁੱਕੇ ਹਨ। ਜਿਸ ਨੂੰ ਮੁੱਖ ਰੱਖਦਿਆਂ ਸਥਾਨਕ ਪ੍ਰਸ਼ਾਸਨ ਇਸ ਥਾਂ ’ਤੇ ਟਰੈਫ਼ਿਕ ਲਾਈਟਾਂ ਜਾਂ ਰਿਫਲੈਕਟਰ ਲਾਉਣ ਦੇ ਪ੍ਰਬੰਧ ਕਰੇ। ਉਨ੍ਹਾਂ ਕਿਹਾ ਕਿ ਬੇਸ਼ਕ ਅਕਾਲੀ-ਭਾਜਪਾ ਸਰਕਾਰ ਵੱਲੋਂ ਇਸ ਸੜਕ ਨੂੰ ਚੌੜਿਆਂ ਕਰਕੇ ਪਿੰਡ ਬੜੌਦੀ ਨੇੜੇ ਟੋਲ ਪਲਾਜ਼ਾ ਲਗਾਇਆ ਗਿਆ ਹੈ ਪਰ ਸਬੰਧਤ ਕੰਪਨੀ ਦੇ ਅਧਿਕਾਰੀ ਇਸ ਸਮੱਸਿਆ ਵੱਲ ਧਿਆਨ ਨਹੀਂ ਦੇ ਰਹੇ ਹਨ। ਜਿਸ ਕਾਰਨ ਲੋਕਾਂ ਨੂੰ ਆਵਾਜਾਈ ਅਤੇ ਹੋਰ ਗੰਭੀਰ ਕਿਸਮ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਧਰ, ਇਸ ਸਬੰਧੀ ਸੰਪਰਕ ਕਰਨ ’ਤੇ ਟੋਲ ਪਲਾਜ਼ਾ ਕੰਪਨੀ ਬੜੌਦੀ ਦੇ ਮੈਨੇਜਰ ਨੇ ਕਿਹਾ ਕਿ ਇਹ ਸਮੱਸਿਆ ਉਨ੍ਹਾਂ ਦੇ ਧਿਆਨ ਵਿੱਚ ਨਹੀਂ ਸੀ ਲੇਕਿਨ ਹੁਣ ਮੀਡੀਆ ਤੋਂ ਜਾਣਕਾਰੀ ਮਿਲਣ ਤੋਂ ਬਾਅਦ ਜਲਦੀ ਇਸ ਦਾ ਪੁਖਤਾ ਹੱਲ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…