ਅਕਾਲੀ ਦਲ ਦੇ ਉਮੀਦਵਾਰ ਰਣਜੀਤ ਗਿੱਲ ਵੱਲੋਂ ਕਈ ਪਿੰਡਾਂ ਵਿੱਚ ਚੋਣ ਮੀਟਿੰਗਾਂ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 19 ਜਨਵਰੀ:
ਵਿਧਾਨ ਸਭਾ ਹਲਕਾ ਖਰੜ ਤੋਂ ਅਕਾਲੀ ਭਾਜਪਾ ਦੇ ਸਾਂਝੇ ਉਮੀਦਵਾਰ ਰਣਜੀਤ ਸਿੰਘ ਗਿੱਲ ਵੱਲੋਂ ਖਰੜ ਹਲਕੇ ਅਧੀਨ ਆਉਂਦੇ ਦਰਜਨਾਂ ਪਿੰਡਾਂ ਰਤਨਗੜ੍ਹ, ਸਿੱਬਲ, ਨਿਹੋਲਕਾ, ਚਟੌਲੀ, ਕਨੌੜਾ, ਦੁਸਰਾਣਾ, ਖੈਰਪੁਰ, ਫਤਹਿਗੜ੍ਹ, ਰਾਮਪੁਰ ਟੱਪਰੀਆ ਵਿੱਚ ਨੁੱਕੜ ਮੀਟਿੰਗਾਂ ਕਰਕੇ ਚੋਣ ਪ੍ਰਚਾਰ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਪੰਜਾਬੀਆਂ ਨੂੰ ਝੂਠ ਬੋਲ ਕੇ ਸੱਤਾ ਹਥਿਆਉਣ ਲਈ ਤਾਕ ਹਨ ਅਤੇ ਵੋਟਰਾਂ ਨੂੰ ਭਰਮਾਉਣ ਲਈ ਬੇਤੁਕੀਆਂ ਗੱਲਾਂ ਅਤੇ ਕਦੇ ਨਾ ਪੂਰੇ ਹੋਣ ਵਾਲੇ ਝੂਠੇ ਵਾਅਦੇ ਕਰਨ ਦੀਆਂ ਸਾਰੀਆਂ ਹੱਦਾਂ ਪਾਰ ਦਿੱਤੀਆਂ ਹਨ।
ਸ੍ਰੀ ਗਿੱਲ ਨੇ ਕਿਹਾ ਕਿ ਤਿੰਨ ਸਾਲ ਪਹਿਲਾਂ ਅੱਠ ਲੱਖ ਨੌਕਰੀਆਂ ਦੇਣ ਦਾ ਝੂਠ ਬੋਲ ਕੇ ਦਿੱਲੀ ਵਿੱਚ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦਿੱਲੀ ਵਿੱਚ ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂ ਬਾਰੇ ਸਪੱਸ਼ਟੀ ਕਰਨ ਦੇਣ ਤਾਂ ਜੋ ਝਾੜੂ ਵਾਲਿਆਂ ਦੀ ਅਸਲੀਅਤ ਸਾਹਮਣੇ ਆ ਸਕੇ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਹਰੇਕ ਘਰ ਵਿੱਚ ਇੱਕ ਨੌਕਰੀ ਦਾ ਝੂਠਾ ਵਾਅਦਾ ਕਰ ਰਹੇ ਹਨ ਜਦੋ ਕਿ ਜ਼ਮੀਨੀ ਹਕੀਕਤ ਇਹ ਹੈ ਕਿ ਦੋਵਾਂ ਕੋਲ ਕੋਈ ਪ੍ਰਾਜੈਕਟ ਜਾਂ ਕੋਈ ਰਣਨੀਤੀ ਨਹੀਂ ਹੈ। ਉਨ੍ਹਾਂ ਕਿਹਾ ਕਿ ਦੋਹਾਂ ਪਾਰਟੀਆਂ ਦਾ ਇੱਕੋਂ ਇਕ ਮਕਸਦ ਵੱਡੇ ਵੱਡੇ ਝੂਠ ਦੇ ਪੁਲੰਦੇ ਬੰਨ੍ਹ ਕੇ ਵੋਟਾਂ ਤੋੜਨ ਦੀਆਂ ਭਰਪੂਰ ਕੋਸ਼ਿਸ਼ਾਂ ਕਰ ਰਹੀਆਂ ਹਨ। ਗਿੱਲ ਨੇ ਨੌਜਵਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ ਸਿਰਫ ਵੱਡੇ ਵੱਡੇ ਵਾਅਦੇ ਕਰਕੇ ਸੱਤਾ ਵਿੱਚ ਆਉਣ ਲਈ ਮਨਸੂਬੇ ਬਣਾ ਰਹੀ ਹੈ, ਹਕੀਕਤ ਨੂੰ ਸਮਝਦੇ ਹੋਏ ਨੌਜਵਾਨ ਅਕਾਲੀ ਭਾਜਪਾ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਨੂੰ ਦੇਖਣ ਅਤੇ ਆਪਣੇ ਵੋਟ ਦੀ ਸਹੀ ਵਰਤੋਂ। ਇਸ ਮੌਕੇ ਗੁਰਪ੍ਰੀਤ ਸਿੰਘ, ਬਲਵਿੰਦਰ ਸਿੰਘ, ਗੁਰਮੇਲ ਸਿੰਘ, ਅਜਮੇਰ ਖੇੜਾ, ਗੁਲਜਾਰ ਸਿੰਘ ਸਰਪੰਚ, ਹਰਦੀਪ ਸਿੰਘ, ਸੁਲੱਖਣ ਸਿੰਘ, ਸੁਖਬੀਰ ਸਿੰਘ ਸਰਪੰਚ, ਜਰਨੈਲ ਸਿੰਘ, ਜਸਮੇਰ ਸਿੰਘ, ਰਣਜੀਤ ਸਿੰਘ, ਰਣਬੀਰ ਸਿੰਘ, ਮਨਮੋਹਨ ਸਿੰਘ, ਮਲਕੀਤ ਸਿੰਘ, ਮਾਨ ਸਿੰਘ, ਜਗਦੀਸ਼ ਸਿੰਘ ਸਰਪੰਚ ਲੰਬਰਦਾਰ ਇੰਦਰਜੀਤ ਸਿੰਘ, ਦਿਲਬਾਗ ਸਿੰਘ, ਦਿਲਾਵਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…