ਰਿਆਤ-ਬਾਹਰਾ ਯੂਨੀਵਰਸਿਟੀ ਵੱਲੋਂ ਪਿੰਡ ਘਟੌਰ ਵਿੱਚ ਐਨਐਸਐਸ ਕੈਂਪ ਦਾ ਆਯੋਜਨ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 20 ਜਨਵਰੀ:
ਰਿਆਤ-ਬਾਹਰਾ ਯੂਨੀਵਰਸਿਟੀ ਸਕੂਲ ਆਫ ਲਾਅ ਦੀ ਐਨ.ਐਸ.ਐਸ. ਯੂਨਿਟ ਵੱਲੋਂ ਪਿੰਡ ਘਟੋਰ ਵਿੱਚ ਇਕ ਕੈਂਪ ਦਾ ਆਯੋਜਨ ਕੀਤਾ ਗਿਆ,ਜਿਸ ਵਿੱਚ ਯੂਨੀਵਰਸਿਟੀ ਸਕੂਲ ਆਫ ਲਾਅ ਦੇ ਵੱਡੀ ਗਿਣਤੀ ਵਿੱਚ ਐਨ.ਐਸ.ਐਸ. ਵਲੰਟੀਅਰਾਂ ਨੇ ਹਿੱਸਾ ਲਿਆ। ਬਾਲਗ ਸਿੱਖਿਆ ਦੀ ਮਹੱਤਤਾ ’ਤੇ ਅਧਾਰਿਤ ਆਯੋਜਿਤ ਕੀਤੇ ਗਏ ਇਸ ਕੈਂਪ ਮੌਕੇ ਐਨ.ਐਸ.ਐਸ. ਪ੍ਰੋਜੈਕਟ ਕੋਆਰਡੀਨੇਟਰ ਅਤੇ ਯੂਨੀਵਰਸਿਟੀ ਰਜਿਸਟਰਾਰ ਪ੍ਰੋ. ਓ.ਪੀ.ਮਿੱਡਾ, ਯੂਨੀਵਰਸਿਟੀ ਸਕੂਲ ਆਫ ਲਾਅ ਦੇ ਡੀਨ ਡਾ. ਐਮ.ਐਸ.ਬੈਂਸ ਅਤੇ ਵਾਈਸ ਪ੍ਰਿੰਸੀਪਲ ਡਾ. ਸੋਨੀਆ ਗਰੇਵਾਲ ਮਾਹਲ ਨੇ ਵਲੰਟੀਅਰਜ਼ ਨੂੰ ਕੈਂਪਸ ਤੋਂ ਰਵਾਨਾ ਕੀਤਾ। ਇਸ ਮੌਕੇ ਵਲੰਟੀਅਰਾਂ ਵੱਲੋਂ ਪਿੰਡ ਦੇ ਘਰ ਘਰ ਦਾ ਦੌਰਾ ਕਰਕੇ ਲੋਕਾਂ ਨੂੰ ਬਾਲਗ ਸਿੱਖਿਆ ਦੀ ਮਹੱਤਤਾ ਬਾਰੇ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਵਲੰਟੀਅਰਾਂ ਵੱਲੋਂ ਸਮਾਜ ਨੂੰ ਘੁਣ ਵਾਂਗ ਖਾ ਰਹੀ ਨਸ਼ੇ ਦੀ ਬਿਮਾਰੀ ਅਤੇ ਭਰੂਣ ਹੱਤਿਆ ਵਰਗੀਆਂ ਸਮਾਜਿਕ ਬੁਰਾਈਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਵੀ ਕੀਤਾ ਗਿਆ।
ਇਸ ਕੈਂਪ ਦੀ ਅਗਵਾਈ ਕਰ ਰਹੇ ਕੋਆਰਡੀਨੇਟਰ ਡਾ. ਜਸਪਾਲ ਜੱਸੀ ਨੇ ਕਿਹਾ ਕਿ ਇਸ ਕੈਂਪ ਨਾਲ ਵਿਦਿਆਰਥੀਆਂ ਨੂੰ ਪੇਂਡੂ ਜੀਵਨ ਨੂੰ ਸਮਝਣ ਦਾ ਵੀ ਮੌਕਾ ਮਿਲਿਆ ਹੈ ਅਤੇ ਇਸ ਨਾਲ ਪਿੰਡ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਵਿੱਚ ਵੀ ਸਹਾਇਤਾ ਮਿਲੇਗੀ। ਇਸ ਮੌਕੇ ਰਿਆਤ-ਬਾਹਰਾ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਸਿੰਘ ਨੇ ਕਿਹਾ ਕਿ ਰਿਆਤ ਬਾਹਰਾ ਯੂਨੀਵਰਸਿਟੀ ਵੱਲੋਂ ਆਪਣੀ ਸਮਾਜਿਕ ਜਿੰਮੇਵਾਰੀ ਨਿਭਾਉਂਦਿਆਂ ਵੱਖ ਵੱਖ ਪਿੰਡਾਂ ਵਿੱਚ ਇਸ ਤਰ੍ਹਾਂ ਦੇ ਜਾਗਰੁਕਤਾ ਕੈਂਪ ਲਗਾਏ ਜਾ ਰਹੇ ਹਨ ਅਤੇ ਇਹ ਭਵਿੱਖ ਵਿੱਚ ਵੀ ਜਾਰੀ ਰਹਿਣਗੇ। ਇਸ ਮੌਕੇ ਮਹਿਲਾ ਮੰਡਲ ਦੀ ਪ੍ਰਧਾਨ ਪਰਮਜੀਤ ਕੌਰ ਢਿੱਲੋ ਅਤੇ ਸਰਪੰਚ ਜਗਦੀਪ ਸਿੰਘ ਨੇ ਵੀ ਆਪਣੇ ਵਿਚਾਰ ਰੱਖੇ ਅਤੇ ਰਿਆਤ-ਬਾਹਰਾ ਯੂਨੀਵਰਸਿਟੀ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…