ਸ਼ਹੀਦ ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 27 ਜਨਵਰੀ:
ਇੱਥੋਂ ਦੇ ਨੇੜਲੇ ਪਿੰਡ ਸੋਲਖੀਆਂ ਸਥਿਤ ਗੁਰਦਵਾਰਾ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਵਿਖੇ ਮੁਖ ਪ੍ਰਬੰਧਕ ਸੰਤ ਬਾਬਾ ਸਰੂਪ ਸਿੰਘ ਦੀ ਦੇਖ ਰੇਖ ਵਿੱਚ ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ। ਇਸ ਮੌਕੇ ਛੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਧਰਮਿਕ ਦੀਵਾਨ ਸਜਾਏ ਗਏ। ਇਸ ਦੌਰਾਨ ਹੈਡ ਗ੍ਰੰਥੀ ਭਾਈ ਸੁਖਵਿੰਦਰ ਸਿੰਘ ਸੋਲਖੀਆਂ ਨੇ ਕਥਾ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਪੰਥ ਦੇ ਪ੍ਰਸਿੱਧ ਢਾਡੀ ਗਿਆਨੀ ਗੁਰਨਾਮ ਸਿੰਘ ਮੋਹੀ ਨੇ ਢਾਡੀ ਵਾਰਾਂ ਨਾਲ ਇਲਾਕੇ ਦੀਆਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਬਾਬਾ ਸਰੂਪ ਸਿੰਘ ਵੱਲੋਂ ਵੱਖ-ਵੱਖ ਕੀਰਤਨੀ ਜਥਿਆਂ ਅਤੇ ਸੰਗਤਾਂ ਦਾ ਸਿਰੋਪਾਓ ਨਾਲ ਸਨਮਾਨ ਕੀਤਾ ਗਿਆ। ਇਸ ਮੌਕੇ ਮੈਨੇਜਰ ਭਾਈ ਸੁਖਵਿੰਦਰ ਸਿੰਘ, ਮੈਨੇਜਰ ਭਾਈ ਧਰਮਵੀਰ ਸਿੰਘ, ਭਾਈ ਜਸਵੰਤ ਸਿੰਘ, ਭਾਈ ਸਤਨਾਮ ਸਿੰਘ, ਭਾਈ ਕੁਲਵੰਤ ਸਿੰਘ, ਜਥੇਦਾਰ ਗੁਰਮੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…