ਨਿਊ ਚੰਡੀਗੜ੍ਹ ਖੇਤਰ ਦੇ ਨੌਜਵਾਨਾਂ ਵੱਲੋਂ ਆਪ ਉਮੀਦਵਾਰ ਕੰਵਰ ਸੰਧੂ ਦੇ ਹੱਕ ਵਿੱਚ ਚੋਣ ਪ੍ਰਚਾਰ

ਭੁਪਿੰਦਰ ਸਿੰਗਾਰੀਵਾਲ
ਨਬਜ਼-ਏ-ਪੰਜਾਬ ਬਿਊਰੋ, ਮੁੱਲਾਂਪੁਰ ਗਰੀਬਦਾਸ, 30 ਜਨਵਰੀ:
ਹਲਕਾ ਖਰੜ ਦੇ ਆਮ ਆਦਮੀ ਪਾਰਟੀ ਉਮੀਦਵਾਰ ਕੰਵਰ ਸਿੰਘ ਸੰਧੂ ਦੇ ਹੱਕ ਵਿੱਚ ਨਿਊ ਚੰਡੀਗੜ੍ਹ ਖੇਤਰ ਦੇ ਨੌਜਵਾਨਾਂ ਨੇ ਆਪਣੇ ਪੱਧਰ ’ਤੇ ਪ੍ਰਚਾਰ ਮੁਹਿੰਮ ਸੰਭਾਲ ਲਈ ਹੈ। ਇਸ ਸਬੰਧੀ ਮੋਨਾ ਰਾਣੀ ਮਾਜਰਾ ਅਤੇ ਕਰਮਵੰਤ ਸਿੰਘ ਦੀ ਅਗਵਾਈ ਵਿੱਚ ਨੌਜਵਾਨਾਂ ਨੇ ਵੱਖਰੇ ਢੰਗ ਨਾਲ ਚੋਣ ਪ੍ਰਚਾਰ ਕਰਦਿਆਂ ਨੌਜਵਾਨਾਂ ਨੂੰ ਆਪ ਨਾਲ ਜੋੜਨ ਲਈ ਵਿਸ਼ੇਸ਼ ਸਟੀਕਰ ਤਿਆਰ ਕੀਤੇ ਗਏ ਹਨ। ਇਸ ਸਬੰਧੀ ਸਟਿਕਰ ਰਿਲੀਜ਼ ਕਰਦਿਆਂ ਆਪ ਪਾਰਟੀ ਦੇ ਸੀਨੀਅਰ ਯੂਥ ਆਗੂ ਅੱਛਰ ਸਿੰਘ ਕੰਸਾਲਾ ਨੇ ਨੌਜਵਾਨਾਂ ਗਰੁੱਪਾਂ ਦੇ ਇਸ ਉਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿਆਸਤ ਰਾਹੀਂ ਦੇਸ਼ ਦੀ ਉਨਤੀ ਵਿੱਚ ਨੌਜਵਾਨ ਵਰਗ ਦੀ ਸ਼ਮੂਲੀਅਤ ਬਿਨ੍ਹਾਂ ਕੋਈ ਵੀ ਸਰਕਾਰ ਸਫ਼ਲ ਨਹੀਂ ਹੋ ਸਕਦੀ। ਇਸ ਮੌਕੇ ਗਿੰਦੀ ਰਾਣੀਮਾਜਰਾ, ਹਰਿੰਦਰ ਸਿੰਘ ਕੁਬਾਹੇੜੀ, ਸਵਰਨ ਸਿੰਘ ਰਾਣੀਮਾਜਰਾ, ਗੁਰਵਿੰਦਰ ਸਿੰਘ ਮੁੰਧੋਂ, ਡਾ: ਗੁਰਮੱੁਖ ਸਿੰਘ ਨਗਲੀਆਂ, ਤੇਜਪ੍ਰੀਤ ਸਿੰਘ ਭੜੌਜੀਆਂ, ਸੁਦਾਗਰ ਸਿੰਘ ਸਿੰਘ ਮਹਿਰੌਲੀ, ਜੰਟੀ ਕਾਦੀਮਾਜਰਾ ਅਤੇ ਗੁੱਡੂ ਸਲੇਮਪੁਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…