Share on Facebook Share on Twitter Share on Google+ Share on Pinterest Share on Linkedin ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਾਲਾਨਾ ਧਾਰਮਿਕ ਸਮਾਗਮ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 3 ਫਰਵਰੀ: ਨੇੜਲੇ ਪਿੰਡ ਬੜੌਦੀ ਵਿਖੇ ਸਥਿਤ ਗੁਰਦਵਾਰਾ ਗੁਰਸੰਗਤ ਅਸਥਾਨ ਬਾਬਾ ਦੀਪ ਸਿੰਘ ਜੀ ਸ਼ਹੀਦ ਵਿਖੇ ਮੱੁਖ ਪ੍ਰਬੰਧਕ ਭਾਈ ਗੁਲਜ਼ਾਰ ਸਿੰਘ ਬੜੌਦੀ ਦੀ ਦੇਖ ਰੇਖ ਵਿਚ ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਤ ਧਾਰਮਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਉਪਰੰਤ ਖੁੱਲੇ ਪੰਡਾਲ ਵਿਚ ਬਾਬਾ ਮਨਜੀਤ ਸਿੰਘ ਛੰਨਾ ਵਾਲਿਆਂ, ਭਾਈ ਗੁਰਜੀਤ ਸਿੰਘ ਕੋਮਲ ਘਟੌਰ, ਬਾਬਾ ਭੁਪਿੰਦਰ ਸਿੰਘ ਮਾਜਰਾ, ਕਥਾਵਾਚਕ ਭਾਈ ਸਵਰਨ ਸਿੰਘ ਚਨਾਲੋਂ ਦੇ ਜਥਿਆਂ ਨੇ ਸੰਗਤਾਂ ਨੂੰ ਕਥਾ ਕੀਰਤਨ ਦੁਆਰਾ ਨਿਹਾਲ ਕੀਤਾ। ਇਸ ਦੌਰਾਨ ਭਾਈ ਗੁਲਜ਼ਾਰ ਸਿੰਘ ਬੜੌਦੀ ਨੇ ਆਏ ਕੀਰਤਨੀ ਜਥਿਆਂ ਦਾ ਧੰਨਵਾਦ ਕਰਦਿਆਂ ਸਿਰੋਪਾਉ ਨਾਲ ਸਨਮਾਨ ਕੀਤਾ। ਇਸ ਦੌਰਾਨ ਖੀਰ ਤੇ ਪੂੜਿਆਂ ਦਾ ਲੰਗਰ ਅਤੱੁਟ ਵਰਤਿਆ। ਇਸ ਮੌਕੇ ਭਾਈ ਮੁਖਤਿਆਰ ਸਿੰਘ ਪ੍ਰਧਾਨ, ਉਜਾਗਰ ਸਿੰਘ ਖਜਾਨਚੀ, ਰਤਵਿੰਦਰ ਸਿੰਘ ਜਨਰਲ ਸਕੱਤਰ, ਬੇਅੰਤ ਸਿੰਘ ਮੀਤ ਪ੍ਰਧਾਨ, ਰਜਿੰਦਰ ਸਿੰਘ ਅਸਿਕਟਰੀ, ਸੀਤਲ ਸਿੰਘ, ਬਲਜਿੰਦਰ ਸਿੰਘ, ਗੁਰਮੇਲ ਸਿੰਘ, ਕੁਲਦੀਪ ਸਿੰਘ, ਬੀਬੀ ਸਤਵੰਤ ਕੌਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ