‘ਯੂਥ ਆਫ਼ ਪੰਜਾਬ’ ਵੱਲੋਂ ਲੋੜਵੰਦ ਪਰਿਵਾਰ ਨੂੰ ਲੜਕੀ ਦੇ ਵਿਆਹ ਲਈ ਅਲਮਾਰੀ ਦਾਨ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 4 ਫਰਵਰੀ:
ਸਮਾਜ ਸੇਵੀ ਸੰਸਥਾ ‘ਯੂਥ ਆਫ ਪੰਜਾਬ’ ਵੱਲੋਂ ਆਰੰਭ ਕੀਤੀ ਸਮਾਜ ਸੇਵਾ ਦੀ ਲੜੀ ਤਹਿਤ ਇੱਕ ਲੋੜਵੰਦ ਪਰਿਵਾਰ ਨੂੰ ਉਨ੍ਹਾਂ ਦੀ ਲੜਕੀ ਦੇ ਵਿਆਹ ਮੌਕੇ ਅਲਮਾਰੀ ਭੇਂਟ ਕੀਤੀ ਗਈ। ਇਹ ਜਾਣਕਾਰੀ ਦਿੰਦਿਆਂ ਉੱਘੇ ਸਮਾਜ ਸੇਵੀ ਆਗੂ ਬਲਕਾਰ ਸਿੰਘ ਭੰਗੂ ਅਤੇ ਯੂਥ ਆਗੂ ਰਮਾਕਾਂਤ ਕਾਲੀਆ ਨੇ ਦੱਸਿਆ ਕਿ ‘ਯੂਥ ਆਫ ਪੰਜਾਬ’ ਵੱਲੋਂ ਸੰਸਥਾ ਦੇ ਚੇਅਰਮੈਨ ਪਰਮਦੀਪ ਸਿੰਘ ਬੈਦਵਾਨ ਦੀ ਅਗਵਾਈ ਵਿੱਚ ਸਮਾਜ ਸੇਵਾ ਦੀ ਲੜੀ ਆਰੰਭ ਕੀਤੀ ਗਈ ਹੈ। ਜਿਸ ਤਹਿਤ ਜਿਥੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ, ਖੂਨਦਾਨ ਕੈਂਪ ਤੇ ਹੋਰ ਸਮਾਜ ਸੇਵੀ ਕੰਮ ਕੀਤੇ ਜਾ ਰਹੇ ਹਨ, ਉਥੇ ਇਸੇ ਕੜੀ ਤਹਿਤ ਅੱਜ ਇੱਕ ਲੋੜਵੰਦ ਪਰਿਵਾਰ ਦੀ ਲੜਕੀ ਨੂੰ ਵਿਆਹ ਮੌਕੇ ਅਲਮਾਰੀ ਦਿੱਤੀ ਗਈ ਹੈ। ਇਸ ਮੌਕੇ ਯੂਥ ਆਗੂ ਵਿਨੀਤ ਕਾਲੀਆ, ਕੌਂਸਲ ਬੱਬੂ, ਹਨੀ ਕਲਸੀ, ਸਤਨਾਮ ਧੀਮਾਨ ਅਤੇ ਹੈਰੀ ਆਦਿ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…