ਭਗਤ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਤ ਨਗਰ ਕੀਰਤਨ ਭਲਕੇ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 5 ਫਰਵਰੀ:
ਸ਼੍ਰੋਮਣੀ ਭਗਤ ਰਵੀਦਾਸ ਭਗਤ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪਿੰਡ ਮੁੰਧੋਂ ਸੰਗਤੀਆਂ ਦੇ ਗੁਰਦਵਾਰਾ ਸ਼੍ਰੀ ਸਿੰਘ ਸਭਾ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ 7 ਫਰਵਰੀ ਨੂੰ ਸਜਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਰਮੁਖ ਸਿੰਘ ਮੁੰਧੋਂ ਸੰਗਤੀਆਂ ਨੇ ਦੱਸਿਆ ਕਿ 7 ਫਰਵਰੀ ਨੂੰ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ 8 ਫਰਵਰੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 10 ਫਰਵਰੀ ਨੂੰ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਉਪਰੰਤ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ। ਜਿਸ ਦੌਰਾਨ ਰਾਗੀ ਢਾਡੀ ਜਥਿਆਂ ਵੱਲੋਂ ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਨਿਹਾਲ ਕੀਤਾ ਜਾਵੇਗਾ ਅਤੇ ਗੁਰੂ ਕਾ ਲੰਗਰ ਅਤੁਟ ਵਰਤੇਗਾ।

Load More Related Articles
Load More By Nabaz-e-Punjab
Load More In Cultural

Check Also

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ: ਪੰਜਾਬ …