ਪੰਜਾਬ ਕਾਂਗਰਸ ਵੱਲੋਂ ਸ਼ਹੀਦ ਕੈਪਟਨ ਦੀ ਬੇਟੀ ਨੂੰ ਬਲਾਤਕਾਰ ਦੀ ਧਮਕੀ ਦੇਣ ਦੀ ਸਖ਼ਤ ਨਿਖੇਧੀ

ਏਬੀਵੀਪੀ ਉੱਤੇ ਤੁਰੰਤ ਪ੍ਰਭਾਵ ਨਾਲ ਪਾਬੰਦੀ ਲਗਾਈ ਜਾਵੇ: ਕੈਪਟਨ ਅਮਰਿੰਦਰ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 27 ਫਰਵਰੀ:
ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਯੂਨੀਵਰਸਿਟੀ ਦੀ ਵਿਦਿਆਰਥਣ ਨੂੰ ਬਲਾਤਕਾਰ ਦੀ ਸ਼ਰਮਨਾਕ ਅਤੇ ਘਟੀਆ ਧਮਕੀ ਦੇਣ ਵਾਲੀ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਦੀ ਨਿੰਦਾ ਕੀਤੀ ਹੈ। ਜਿਸ ਵਿਦਿਆਰਥਣ ਨੇ ਹਾਲ ਵਿੱਚ ਰਾਮਜਸ ਕਾਲਜ ਵਿੱਚ ਹਿੰਸਾ ਕਰਨ ਦੇ ਖ਼ਿਲਾਫ਼ ਵਿਦਿਆਰਥੀ ਸੰਗਠਨ ਖ਼ਿਲਾਫ਼ ਸਖ਼ਤ ਕਦਮ ਚੁੱਕਿਆ ਸੀ।
ਕਾਰਗਿਲ ਦੇ ਸ਼ਹੀਦ ਕੈਪਟਨ ਮਨਦੀਪ ਸਿੰਘ ਦੀ ਬੇਟੀ ਗੁਰਮੇਹਰ ਕੌਰ ਵੱਲੋਂ ਰਾਮਜਸ ਕਾਲਜ ਦੀ ਘਟਨਾ ਤੇ ਬਹਾਦਰੀ ਭਰਿਆ ਪੱਖ ਰੱਖਣ ਤੋਂ ਬਾਅਦ ਉਸ ਨੂੰ ਮਿਲ ਰਹੀਆਂ ਬਲਾਤਕਾਰ ਤੇ ਹਿੰਸਾ ਦੀਆਂ ਧਮਕੀਆਂ ਦੇ ਦੋਸ਼ ਨੂੰ ਲੈ ਕੇ ਜ਼ੋਰਦਾਰ ਪ੍ਰਤੀਕ੍ਰਿਆ ਜਾਹਿਰ ਕਰਦਿਆਂ, ਕੈਪਟਨ ਅਮਰਿੰਦਰ ਨੇ ਕਿਹਾ ਕਿ ਏ.ਬੀ.ਵੀ.ਪੀ ਤੇ ਉਸਦੇ ਆਕਾਵਾਂ ਨੂੰ ਇਸ ਘਿਣੌਣੇ ਵਤੀਰੇ ਤੇ ਸ਼ਰਮ ਮਹਿਸੂਸ ਕਰਨੀ ਚਾਹੀਦੀ ਹੈ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਇਸ ਲੜਕੀ ਦੇ ਪਿਤਾ ਨੇ ਕਾਰਗਿਲ ਯੁੱਧ ਦੌਰਾਨ ਦੇਸ਼ ਲਈ ਕੁਰਬਾਨੀ ਦਿੱਤੀ ਸੀ ਅਤੇ ਹੁਣ ਉਸਨੂੰ ਸਹੀ ਕਦਮ ਲਈ ਪ੍ਰਤਾੜਤ ਕੀਤਾ ਜਾ ਰਿਹਾ ਹੈ। ਇਸ ਦਿਸ਼ਾ ਵਿੱਚ, ਉਨ੍ਹਾਂ ਨੇ ਏ.ਬੀ.ਵੀ.ਪੀ ਦੀ ਇਸ ਕਥਿਤ ਧਮਕੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਭਾਰਤੀ ਜਨਤਾ ਪਾਰਟੀ ਦੇ ਵਿਦਿਆਰਥੀ ਸੰਗਠਨ ਵਿੱਚ ਰਾਸ਼ਟਰਵਾਦ ਤੇ ਦੇਸ਼ ਲਈ ਪਿਆਰ ਦੀ ਪੂਰੀ ਤਰ੍ਹਾਂ ਘਾਟ ਦਾ ਪ੍ਰਦਰਸ਼ਨ ਕਰਾਰ ਦਿੱਤਾ ਹੈ। ਕਾਂਗਰਸ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਨੇ ਰਾਮਜਸ ਕਾਲਜ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਖਿਲਾਫ ਬਿਨ੍ਹਾਂ ਕਾਰਨ ਭਾਰੀ ਹਿੰਸਾ ਵਰ੍ਹਾਉਣ ਵਾਲੇ ਏ.ਬੀ.ਵੀ.ਪੀ ਦੀ ਬੇਸ਼ਰਮੀ ਉੱਤੇ ਹੈਰਾਨੀ ਪ੍ਰਗਟਾਉੱਦਿਆਂ ਕਿਹਾ ਕਿ ਵਿਦਿਆਰਥੀ ਸੰਗਠਨ ਵੱਲੋਂ ਹੁਣ ਗੁਰਮੇਹਰ ਨੂੰ ਦਿੱਤੀ ਗਈ ਧਮਕੀ ਦੀਆਂ ਖ਼ਬਰਾਂ ਦਰਸਾਉਂਦੀਆਂ ਹਨ ਕਿ ਇਸ ਵਿੱਚ ਦੇਸ਼ ਦੇ ਕਾਨੂੰਨ ਪ੍ਰਤੀ ਕੋਈ ਸਨਮਾਨ ਨਹੀਂ ਹੈ।
ਕੈਪਟਨ ਅਮਰਿੰਦਰ ਨੇ ਕਿਹਾ ਕਿ 22 ਫਰਵਰੀ ਨੂੰ ਰਾਮਜਸ ਕਾਲਜ ਵਿੱਚ ਬਿਨ੍ਹਾਂ ਕਾਰਨ ਹਿੰਸਾ ਵਰ੍ਹਾਉਣ ਵਾਲੇ ਏ.ਬੀ.ਵੀ.ਪੀ ਦੇ ਗੁੰਡਿਆਂ ਖਿਲਾਫ ਦਿੱਲੀ ਪੁਲਿਸ ਵੱਲੋਂ ਕਾਰਵਾਈ ਕਰਨ ਵਿੱਚ ਅਸਫਲ ਰਹਿਣਾ, ਸਾਫ ਤੌਰ ਤੇ ਇਨ੍ਹਾਂ ਨੂੰ ਅਜਿਹੀਆਂ ਗੰਭੀਰ ਧਮਕੀਆਂ ਦੇਣ ਲਈ ਹਿੰਮਤ ਦੇਣਾ ਹੈ। ਜਿਸ ਤੇ, ਉਨ੍ਹਾਂ ਨੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਨ ਅਤੇ ਕਾਨੂੰਨ ਦਾ ਹੋਰ ਮਜ਼ਾਕ ਬਣਨ ਤੋੱ ਪਹਿਲਾਂ ਇਸ ਸੰਗਠਨ ਉਪਰ ਰੋਕ ਲਗਾਏ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਇਸ ਸੰਗਠਨ ਉਪਰ ਕਾਰਵਾਈ ਕਰਨ ਵਿੱਚ ਅਸਫਲ ਰਹਿਣਾ, ਹੋਰ ਗੈਰ ਸਮਾਜਿਕ ਅਨਸਰਾਂ ਨੂੰ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈਣ ਲਈ ਉਤਸਾਹ ਦੇਵੇਗਾ ਅਤੇ ਇਹ ਦੇਸ਼ ਅੰਦਰ ਕਾਨੂੰਨ ਤੇ ਵਿਵਸਥਾ ਦੇ ਪੂਰੀ ਤਰ੍ਹਾਂ ਢਹਿਣ ਦਾ ਕਾਰਨ ਬਣ ਸਕਦਾ ਹੈ।
ਉਥੇ ਹੀ, ਗੁਰਮੇਹਰ ਵੱਲੋੱ ਸੋਸ਼ਲ ਮੀਡੀਆ ਉੱਤੇ ਏ.ਬੀ.ਵੀ.ਪੀ ਖਿਲਾਫ ਮੁਹਿੰਮ ਛੇੜਨ ਨੂੰ ਲੈ ਕੇ ਦਿਖਾਈ ਗਈ ਹਿੰਮਤ ਦੀ ਸ਼ਲਾਘਾ ਕਰਦਿਆਂ, ਕੈਪਟਨ ਅਮਰਿੰਦਰ ਨੇ ਕਿਹਾ ਕਿ ਦਿੱਲੀ ਤੇ ਕੇਂਦਰ ਸਰਕਾਰਾਂ ਦੇ ਅਥਾਰਿਟੀ ਨੂੰ ਗੁਰਮੇਹਰ ਵੱਲੋਂ ਰੱਖੇ ਪੱਖ ਲਈ ਉਸਨੂੰ ਪ੍ਰਤਾੜਤ ਹੋਣ ਦੇਣ ਦੀ ਬਜਾਏ, ਇਹ ਪੁਖਤਾ ਕਰਨਾ ਚਾਹੀਦਾ ਹੈ ਕਿ ਰਾਮਜਸ ਕਾਲਜ ਵਿੱਚ ਹਿੰਸਾ ਤੇ ਉਸ ਤੋੱ ਬਾਅਦ ਸ਼ਹੀਦ ਦੀ ਬੇਟੀ ਨੂੰ ਧਮਕੀਆਂ ਦੇਣ ਦੇ ਦੋਸ਼ੀਆਂ ਨੂੰ ਡੀ.ਯੂ ਦੇ ਕੈਂਪਸ ਦੇ ਮਹੌਲ ਨੂੰ ਦੂਸ਼ਿਤ ਕਰਨ ਲਈ ਇਕ ਅਜਿਹੀ ਸਜ਼ਾ ਦਿੱਤੀ ਜਾਵੇ, ਜਿਹੜੀ ਦੂਜਿਆਂ ਲਈ ਵੀ ਸਬਕ ਬਣੇ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…